ਰਾਜਿੰਦਰ ਪਬਲਿਕ ਸਕੂਲ ਵਿੱਚ ਮਨਾਇਆ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ
ਅੱਜ ਰਾਜਿੰਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿੱਚ ਸਕੂਲ ਦੇ ਚੇਅਰਮੈਨ ਰਾਘਵ ਸ਼ਰਮਾ ਦੇ ਨਿਰਦੇਸ਼ਾਂ ’ਤੇ ਇਨਕਲਾਬੀ ਦੇਸ਼ ਭਗਤ ਕਰਤਾਰ ਸਿੰਘ ਸਰਾਭਾ ਨੂੰ ਫੁੱਲਾਂ ਦੇ ਹਾਰ ਭੇਟ ਕੀਤੇ ਗਏ | ਇਸ ਮੌਕੇ ਮੈਡਮ ਸੋਨਾਲੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਰਤਾਰ ਸਿੰਘ ਸਰਾਭਾ ਜਿਨ੍ਹਾਂ ਨੇ ਮਾਤ ਭੂਮੀ ਨੂੰ ਅੰਗਰੇਜ਼ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਕੁਰਬਾਨੀ ਦੇ ਕੇ ਅਹਿਮ ਭੂਮਿਕਾ ਨਿਭਾਈ ਸੀ, ਨੇ 15 ਸਾਲ ਦੀ ਉਮਰ ਵਿੱਚ ਗਦਰ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ ਸੀ। ਇਸ ਮੌਕੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਨੇ ਕਿਹਾ ਕਿ ਸ਼ਹੀਦੀ ਦਿਵਸ ਸਮਾਗਮ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸ਼ਹੀਦਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ | ਸਕੂਲ ਵੱਲੋਂ ਅਜਿਹੇ ਸਮਾਗਮ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ। ਇਸ ਮੌਕੇ ਰਾਜਿੰਦਰ ਪਬਲਿਕ ਸਕੂਲ ਮੋਗਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਿੰਸੀਪਲ ਅਮਨਦੀਪ ਕੌਰ ਬਰਾੜ, ਵਾਈਸ ਪ੍ਰਿੰਸੀਪਲ ਅੰਜੂ ਜਿੰਦਲ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

