ਥਾਂ ਪ੍ਰਦਾਨ ਨਹੀਂ ਕੀਤੀ, ਜਿਹੜੀ ਇਸ ਪੇਂਡੂ ਰੁਜ਼ਗਾਰ ਯੋਜਨਾ ਲਈ ਲੋੜੀਂਦੀ ਸੀ। ਵਰ੍ਹੇ
ਦਰ ਵਰ੍ਹੇ ਮਗਨਰੇਗਾ ਫੰਡਾਂ ‘ਚ ਕਟੌਤੀ ਹੋਈ ਅਤੇ ਘੱਟੋ-ਘੱਟ ਰੋਜ਼ਾਨਾ ਦਿਹਾੜੀ ਵੀ
ਵਧਾਈ ਨਹੀਂ ਗਈ। ਯਾਦ ਰੱਖਣਯੋਗ ਹੈ ਕਿ ਇਹ ਯੋਜਨਾ, ਦੁਨੀਆਂ ਦੀ ਸਭ ਤੋਂ ਵੱਡੀ ਰੁਜ਼ਗਾਰ
ਯੋਜਨਾ ਹੈ।
ਡਾ: ਮਨਮੋਹਨ ਸਿੰਘ ਦੀ ਵੱਡੀ ਪ੍ਰਾਪਤੀ ਭਾਰਤੀ ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ
ਐਕਟ ਦਾ ਲਾਗੂ ਕੀਤਾ ਜਾਣਾ ਸੀ। ਇਸ ਐਕਟ ਨਾਲ ਉਹਨਾ ਗਰੀਬੀ ਵਰਗ ਦੇ ਲੋਕਾਂ ਨੂੰ ਰਾਹਤ
ਮਿਲੀ, ਜਿਹਨਾ ਦੇ ਬੱਚਿਆਂ ਨੂੰ ਸਕੂਲ ਦਾ ਮੂੰਹ ਵੇਖਣਾ ਵੀ ਨਸੀਬ ਨਹੀਂ ਸੀ ਹੁੰਦਾ,
ਹਾਲਾਂਕਿ ਸੰਵਿਧਾਨ ਵਿੱਚ ਦੇਸ਼ ਦੇ ਹਰ ਨਾਗਰਿਕ ਲਈ ਸਿੱਖਿਆ ਮੁਢਲਾ ਹੱਕ ਹੈ। ਬਿਨ੍ਹਾਂ
ਸ਼ੱਕ ਇਸ ਐਕਟ ਨੂੰ ਅੱਗੋਂ “ਸਭ ਲਈ ਸਿੱਖਿਆ, ਪਰ ਸਭ ਲਈ ਬਰਾਬਰ ਦੀ ਸਿੱਖਿਆ” ਵਿੱਚ
ਬਦਲਣਾ ਲੋੜੀਂਦਾ ਸੀ, ਪਰ ਦੇਸ਼ ਦੇ ਹੁਣ ਹਾਕਮ ਕਿਉਂਕਿ ਧੰਨ-ਕੁਬੇਰਾਂ, ਕਾਰਪੋਰੇਟਾਂ
ਦੀਆਂ ਨੀਤੀਆਂ ਨੂੰ ਲਾਗੂ ਕਰਨ ਵਾਲੇ ਹਨ, ਉਹਨਾ ਲਈ ਲੋਕਾਂ ਦੀ ਸਿੱਖਿਆ, ਸਿਹਤ, ਚੰਗਾ
ਵਾਤਾਵਰਨ ਕੋਈ ਮਾਅਨੇ ਨਹੀਂ ਰੱਖਦਾ । ਇਸ ਕਰਕੇ ਉਹਨਾ ਵਲੋਂ ਅੱਗੋਂ ਕਦਮ ਹੀ ਨਹੀਂ
ਪੁੱਟੇ ਗਏ। ਸਗੋਂ ਸਿੱਖਿਆ ਦੇ ਨਿੱਜੀਕਰਨ ਵੱਲ ਕਦਮ ਵਧਾਏ।
ਡਾ: ਮਨਮੋਹਨ ਸਿੰਘ ਵਲੋਂ ਲਾਗੂ ਕੀਤਾ ਨੈਸ਼ਨਲ ਫੂਡ ਸਕਿਊਰਿਟੀ ਐਕਟ ਦੇਸ਼ ਦੇ ਹਰ ਨਾਗਰਿਕ
ਲਈ ਭੋਜਨ ਅਤੇ ਸੰਤੁਲਿਤ ਭੋਜਨ ਦੇਣ ਦੀ ਸ਼ਾਅਦੀ ਭਰਦਾ ਹੈ ਤਾਂ ਕਿ ਦੇਸ਼ ਦਾ ਆਮ ਨਾਗਰਿਕ
ਭੁੱਖਾ ਨਾ ਸੋਂਵੇ ਅਤੇ ਭੋਜਨ ਉਸਦੀ ਪਹੁੰਚ ‘ਚ ਹੋਵੇ। ਇਸ ਐਕਟ ਦੇ ਤਹਿਤ 81.34 ਕਰੋੜ
ਭਾਰਤੀ ਲੋਕਾਂ ਨੂੰ ਇੱਕ ਜਾਂ ਦੋ ਰੁਪਏ ਕਿਲੋ ਕੀਮਤ ਉਤੇ ਅਨਾਜ ਮੁਹੱਈਆਂ ਕੀਤਾ ਗਿਆ।
ਇਸ ਐਕਟ ਦੇ ਲਾਗੂ ਹੋਣ ਦੇ 10 ਸਾਲਾਂ ਬਾਅਦ ਤੱਕ ਵੀ ਇੱਕ ਸਰਵੇ ਅਨੁਸਾਰ 19 ਕਰੋੜ ਇਹੋ
ਜਿਹੇ ਲੋਕ ਹਨ, ਜਿਹੜੇ ਅੱਜ ਵੀ ਭੁੱਖਮਰੀ ਦਾ ਸ਼ਿਕਾਰ ਹਨ। ਔਰਤਾਂ ਅਨੀਮੀਆ ਦਾ ਸ਼ਿਕਾਰ
ਹਨ। ਬੱਚਿਆਂ ਨੂੰ ਸੰਤੁਲਿਤ ਭੋਜਨ ਨਹੀਂ ਮਿਲਦਾ। ਕਾਰਨ ਭਾਵੇਂ ਹੋਰ ਬਥੇਰੇ ਹੋ ਸਕਦੇ
ਹਨ, ਪਰ ਵੱਡਾ ਕਾਰਨ ਦੇਸ਼ ਵਿੱਚ ਬੇਰੁਜ਼ਗਾਰੀ ਹੈ। ਕੰਮ ਦੀ ਘਾਟ ਹੈ। ਪਰ ਸਰਕਾਰ ਇਸ
ਮਾਮਲੇ ‘ਤੇ ਬੇਫ਼ਿਕਰ ਹੈ ਅਤੇ ਚੁੱਪ ਹੈ।
ਪਰ ਡਾ: ਮਨਮੋਹਨ ਸਿੰਘ ਕਿਉਂਕਿ ਲੋਕ ਹਿੱਤਾਂ ਦੀ ਰਾਖੀ ਕਰਨ ਵਾਲੇ ਜਾਣੇ ਜਾਂਦੇ ਸਨ,
ਇਸੇ ਕਰਕੇ ਉਹਨਾ ਨੇ ਇਹੋ ਜਿਹੇ ਕਾਨੂੰਨ ਚੁੱਪ-ਚੁਪੀਤੇ ਪੂਰੀ ਮਿਹਨਤ ਅਤੇ ਸ਼ਿੱਦਤ ਨਾਲ
ਬਣਾਏ, ਜਿਹਨਾ ਦਾ ਵਾਸਤਾ ਸਿੱਧਾ ਆਮ ਲੋਕਾਂ ਨਾਲ ਸੀ। ਉਹਨਾ ਸਭਨਾ ਕਾਰਜਾਂ ਦੇ ਵਿੱਚ
ਇੱਕ ਕਾਰਜ ਇਹੋ ਜਿਹਾ ਸੀ, ਜਿਹੜਾ ਦੇਸ਼ ਦੇ ਹਰ ਨਾਗਰਿਕ ਨੂੰ ਹਰ ਕਿਸਮ ਦੀ ਸੂਚਨਾ ਲੈਣ
ਦਾ ਅਧਿਕਾਰ ਦਿੰਦਾ ਸੀ। ਸੂਚਨਾ ਦੇ ਅਧਿਕਾਰ ਨੇ ਵੱਡੇ ਧੁਰੰਤਰਾਂ ਦੇ ਪੋਲ ਖੋਲ੍ਹੇ।
ਅਧਿਕਾਰੀ ਅਤੇ ਵੱਡੇ ਸਿਆਸੀ ਘਾਗ ਜਿਹੜੇ ਆਪਣੇ ਕੀਤੇ ਬੁਰੇ ਕੰਮਾਂ ਨੂੰ ਲੁਕਾਉਣ ਲਈ
ਜਾਣੇ ਜਾਂਦੇ ਸਨ, ਉਹਨਾ ਦਾ ਪਰਦਾ ਇਸ ਕਾਨੂੰਨ ਨਾਲ ਨੰਗਾ ਹੋਇਆ। ਭਾਵੇਂ ਕਿ ਇਸ ਸੂਚਨਾ
ਦੇ ਅਧਿਕਾਰ ਨੂੰ ਅੱਜ ਬਹੁਤੀ ਅਹਿਮੀਅਤ ਨਹੀਂ ਦਿੱਤੀ ਜਾਂਦੀ ਅਤੇ ਅਧਿਕਾਰੀ
ਸੂਚਨਾਵਾਂ ਦੇਣ ਲਈ ਟਾਲ ਮਟੋਲ ਕਰਦੇ ਹਨ, ਪਰ ਇਸ ਐਕਟ ਨੇ ਲੋਕਾਂ ਲਈ ਇਨਸਾਫ਼ ਲੈਣ ਦਾ
ਰਾਹ ਖੋਲਿਆ।
ਆਪਣੇ ਰਾਜ ਭਾਗ ਦੇ ਅੰਤਲੇ ਸਮੇਂ ਦੌਰਾਨ ਲੋਕ ਪਾਲ ਬਿੱਲ ਪਾਸ ਕਰਕੇ ਡਾ: ਮਨਮੋਹਨ ਸਿੰਘ
ਨੇ ਵਿਖਾ ਦਿੱਤਾ ਸੀ ਕਿ ਉਹ ਦੇਸ਼ ਵਿੱਚ ਪਾਰਦਰਸ਼ਤਾ ਦੇ ਵੱਡੇ ਹਾਮੀ ਹਨ। ਉਹਨਾ ਦੀ
ਸਰਕਾਰ ਉਤੇ ਵਿਰੋਧੀਆਂ ਵਲੋਂ ਇਸ ਬਿੱਲ ਨੂੰ ਪਾਸ ਕਰਨ ਵਾਸਤੇ ਵੱਡਾ ਦਬਾਅ ਪਾਇਆ ਹੋਇਆ
ਸੀ, ਪਰ ਇਹ ਲੋਕ ਪਾਲ ਬਿੱਲ ਦੇਸ਼ ਵਿੱਚ ਅਤੇ ਕਈ ਸੂਬਿਆਂ ਦੀਆਂ ਸਰਕਾਰਾਂ ਵਲੋਂ ਪਾਸ
ਹੋਣ ਦੇ ਬਾਵਜੂਦ ਵੀ ਲਾਗੂ ਨਹੀਂ ਕੀਤਾ ਗਿਆ, ਕਿਉਂਕਿ ਇਹ ਸਿਆਸੀ ਲੋਕਾਂ ਦੇ ਦਾਗੀ
ਚਿਹਰੇ ਨੰਗੇ ਕਰਨ ਵਾਲਾ ਐਕਟ ਸੀ।
ਡਾ: ਮਨਮੋਹਨ ਸਿੰਘ ਆਪਣੇ ਸੁਭਾਅ ਅਨੁਸਾਰ, ਦ੍ਰਿੜਤਾ ਨਾਲ ਦੇਸ਼ ਨੂੰ ਪਾਰਦਰਸ਼ੀ ਰਾਜ
ਪ੍ਰਬੰਧ ਦੇਣ ਦਾ ਯਤਨ ਕਰਦੇ ਰਹੇ, ਦੇਸ਼ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਸਕੀਮਾਂ
ਘੜਦੇ ਰਹੇ, ਲੋਕ ਭਲਾਈ ਕਾਰਜਾਂ ਨੂੰ ਸਿਰੇ ਲਾਉਣ ਲਈ ਸੰਵਿਧਾਨ ਅਨੁਸਾਰ ਨੀਤੀਆਂ
ਬਣਾਉਂਦੇ ਰਹੇ ਅਤੇ ਮਾਣ ਵਾਲੀ ਗੱਲ ਇਹ ਕਿ ਆਪਣੇ ਵਿਰੋਧੀਆਂ ਦੇ ਹੋ-ਹਲਿਆਂ ਦੇ ਬਾਵਜੂਦ
ਸਾਹਸ ਨਾਲ ਉਹਨਾ ਦਾ ਮੁਕਾਬਲਾ ਵੀ ਕਰਦੇ ਰਹੇ।
ਡਾ: ਮਨਮੋਹਨ ਸਿੰਘ ਜਿਹੀ ਸਖ਼ਸ਼ੀਅਤ ਉਤੇ ਮਰਨ ਉਪਰੰਤ ਵਿਸ਼ਵ ਪੱਧਰੀ ਇਸ ਸਖ਼ਸ਼ੀਅਤ ਦੀ
ਸਮਾਰਕ ਬਣਾਉਣ ਉਤੇ ਵਿਵਾਦ ਉਤਨਾ ਹੀ ਨਿੰਦਣਯੋਗ ਹੈ, ਜਿੰਨਾ ਨਿੰਦਣਯੋਗ ਉਹਨਾ ਦੇ
ਅੰਤਿਮ ਸਸਕਾਰ ਲਈ ਰਾਜ ਘਾਟ ਵਿਖੇ ਸਥਾਨ ਨਾ ਦੇਣਾ, ਕਿਉਂਕਿ ਹੁਣ ਤੱਕ ਸਾਰੇ ਸਾਬਕਾ
ਪ੍ਰਧਾਨ ਮੰਤਰੀਆਂ ਦੇ ਰੁਤਬੇ ਦਾ ਸਨਮਾਨ ਕਰਦੇ ਹੋਏ ਸਸਕਾਰ ਅਧਿਕਾਰਤ ਸਮਾਧੀ ਵਾਲੀਆਂ
ਥਾਵਾਂ ਉਤੇ ਹੀ ਕੀਤੇ ਗਏ, ਤਾਂ ਜੋ ਹਰ ਵਿਅਕਤੀ ਦਰਸ਼ਨ ਕਰ ਸਕੇ। ਮੰਨਿਆ ਜਾ ਰਿਹਾ ਹੈ
ਕਿ ਸਰਕਾਰ ਨੇ ਇੰਜ ਨਾ ਕਰਕੇ ਉਹਨਾ ਦਾ ਨਿਰਾਦਰ ਕੀਤਾ ਹੈ।
ਡਾ: ਮਨਮੋਹਨ ਸਿੰਘ ਨੇ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਦੇ ਜ਼ੋਰ ਨਾਲ ਜਗਤ ਪ੍ਰਸਿੱਧ
ਯੂਨੀਵਰਸਿਟੀ ਕੈਂਬਰਿਜ਼, ਆਕਸਫੋਰਡ ਵਿੱਚ ਉੱਚ ਡਿਗਰੀਆਂ ਪ੍ਰਾਪਤ ਕੀਤੀਆਂ। ਉਹ ਭਾਰਤ
ਸਰਕਾਰ ਦੇ ਸਲਾਹਕਾਰ , ਵਿੱਤ ਮੰਤਰਾਲੇ ਦੇ ਮੁੱਖ ਸਲਾਹਕਾਰ, ਯੋਜਨਾ ਆਯੋਗ ਦੇ ਮੈਂਬਰ,
ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ, ਫਿਰ ਵਿੱਤ ਮੰਤਰੀ ਅਤੇ ਪ੍ਰਧਾਨ ਮੰਤਰੀ ਬਣੇ।
ਉਹ ਜ਼ਿੰਦਗੀ ਭਰ ਆਪਣੇ-ਆਪ ਨੂੰ ਦੇਸ਼ ਦਾ ਕਰਜ਼ਦਾਰ ਸਮਝਦੇ ਰਹੇ ਕਿ ਦੇਸ਼ ਦੀ ਵੰਡ ਦੇ ਬਾਅਦ
ਇੱਕ ਬੇਘਰ ਹੋਏ ਆਦਮੀ ਨੂੰ ਦੇਸ਼ ਨੇ ਉੱਚ ਅਹੁਦੇ ਉ
Éਤੇ ਬਿਰਾਜਮਾਨ ਕੀਤਾ।
-ਗੁਰਮੀਤ ਸਿੰਘ ਪਲਾਹੀ
-9815802070

