ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇੱਕ ਵਿਸ਼ਾਲ ਜਾਗਰੂਕਤਾ ਰੈਲੀ ਮਿਤੀ 22 ਅਪ੍ਰੈਲ ਦਿਨ ਮੰਗਲਵਾਰ ਨੂੰ ਸ਼ਹਿਰ ਮੋਗਾ ਵਿੱਚ ਕੱਢੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ਵੀਰ ਗੁਪਤਾ ਨੇ ਦੱਸਿਆ ਕਿ ਇਹ ਰੈਲੀ ਸਵੇਰੇ 8 ਵਜੇ ਜੋਗਿੰਦਰ ਚੌਕ (ਮੁੱਖ ਬੱਸ ਅੱਡਾ) ਤੋਂ ਰਵਾਨਾ ਹੋ ਕੇ ਬਾਜ਼ਾਰ ਵਿੱਚੋਂ ਗੁਜ਼ਰਦੀ ਹੋਈ ਨੇਚਰ ਪਾਰਕ ਵਿਖੇ ਸਮਾਪਤ ਹੋਵੇਗੀ।
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਅੱਗੇ ਆਉਣ ਅਤੇ ਇਸ ਰੈਲੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਉਹਨਾਂ ਕਿਹਾ ਕਿ ਇਸ ਰੈਲੀ ਵਿੱਚ ਭਾਗ ਲੈਣ ਲਈ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਸਕੂਲੀ ਵਿਦਿਆਰਥੀਆਂ ਨੇ ਨਾਮ ਦਰਜ ਕਰਵਾਇਆ ਹੈ।

