ਮੋਗਾ ਟ੍ਰੈਫਿਕ ਪੁਲਿਸ ਵਲੋਂ ਰਜਿੰਦਰ ਪਬਲਿਕ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਸਬੰਧੀ, ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ

voice punjabtime
2 Min Read

ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਜੀ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਰਵਿੰਦਰ ਸਿੰਘ ਡੀਐੱਸਪੀ ਸਬ ਡਿਵੀਜ਼ਨ ਮੋਗਾ ਅਤੇ ਟ੍ਰੈਫਿਕ ਮੋਗਾ ਜੀ ਦੀ ਦੀ ਰਹਿਨੁਮਾਈ ਹੇਠ ਰਜਿੰਦਰ ਪਬਲਿਕ ਸਕੂਲ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਸਬੰਧੀ, ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ । ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕੀਤਾ । ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਡਰਾਈਵਿੰਗ ਲਾਈਸੈਂਸ ਬਣਵਾਉਣ, ਓਵਰ ਸਪੀਡ ਵਹੀਕਲ ਨਾ ਚਲਾਉਣ ,ਦੋ ਪਈਆ ਵਾਹਣ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰਕੇ ਵਹੀਕਲ ਨਾ ਚਲਾਉਣ ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖਣ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ । ਇਸ ਤੋਂ ਇਲਾਵਾ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਸੇਫ ਪੰਜਾਬ ਐਪ ਨੰਬਰ 9779100200,7527000165 ਪਰ ਦੇਣ ਦੀ ਅਪੀਲ ਕੀਤੀ । ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਸਬੰਧੀ ਜਾਗਰੂਕ ਕੀਤਾ ਗਿਆ ਇਸ ਤੋਂ ਇਲਾਵਾ ਸਾਰਿਆਂ ਨੂੰ ਫਰਿਸ਼ਤੇ 2024 ਸਕੀਮ ਸਬੰਧੀ ਅਤੇ 112 ਹੈਲਪ ਲਾਈਨ ਨੰਬਰ ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਮੋਗਾ, ਰਾਜਦੀਪ ਸਿੰਘ, ਸ਼ੈਲੀ ਮੈਡਮ, ਸੁਨੀਤਾ ਮੈਡਮ, ਸੋਨਾਲੀ ਮੈਡਮ ਅਧਿਆਪਕ ਸਾਹਿਬਾਨ ਹਾਜ਼ਰ ਸਨ ।

Share This Article
Leave a comment

Leave a Reply

Your email address will not be published. Required fields are marked *