ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 4,69, 905 ਮੀਟਰਕ ਟਨ ਕਣਕ ਦੀ ਖਰੀਦ

voice punjabtime
1 Min Read

 

ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 5,18,954 ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 4,69,905 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 915.62 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।

ਉਹਨਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕੁੱਲ ਕਣਕ ਵਿੱਚੋਂ ਪਨਗ੍ਰੇਨ ਵੱਲੋਂ 1,52,965 ਮੀਟਰਕ ਟਨ, ਮਾਰਕਫੈੱਡ ਵੱਲੋਂ 1,26,605 ਮੀਟਰਕ ਟਨ, ਪਨਸਪ ਵੱਲੋਂ 1,05,236 ਮੀਟਰਕ ਟਨ, ਵੇਅਰ ਹਾਊਸ ਵੱਲੋਂ 80025 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5074 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਬਾਰਦਾਨਾ, ਆਦਿ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ, ਬੈਠਣ ਲਈ ਛਾਂਦਾਰ ਜਗ੍ਹਾਂ ਤੇ ਸਾਫ ਸੁਥਰੇ ਪਖਾਨਿਆਂ ਦੇ ਪ੍ਰਬੰਧ ਕੀਤੇ ਗਏ ਹਨ।

Share This Article
Leave a comment

Leave a Reply

Your email address will not be published. Required fields are marked *