ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕਣਕ ਖ੍ਰੀਦ ਤੇ ਲਿਫਟਿੰਗ ਦਾ ਕੰਮ ਜ਼ੋਰਾਂ ਤੇ

voice punjabtime
2 Min Read

 

ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਰਾਜ ਸਰਕਾਰ ਦੀਆਂ ਹਦਾਇਤਾਂ ਤਹਿਤ ਖਰੀਦ ਕਰਨ ਲਈ ਜ਼ਿਲ੍ਹਾ ਪ੍ਸਾ਼ਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਸਦੇ ਮੱਦੇਨਜ਼ਰ ਕਿਸਾਨਾਂ ਦੀ ਫ਼ਸਲ ਨਾਲੋਂ ਨਾਲ ਵਿਕ ਰਹੀ ਹੈ।

ਬੀਤੇ ਇੱਕ ਦਿਨ ਵਿੱਚ 48694 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਇੱਕ ਦਿਨ ਦੌਰਾਨ 60944 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਇਹ ਅੰਕੜੇ ਤਸਦੀਕ ਕਰਦੇ ਹਨ ਕਿ ਕਿਸਾਨ ਨੂੰ ਮੰਡੀ ਵਿੱਚ ਕਣਕ ਵੇਚਣ ਲਈ ਕੋਈ ਇੰਤਜ਼ਾਰ ਕਰਨਾ ਨਹੀਂ ਪੈ ਰਿਹਾ ਅਤੇ ਉਸਦੀ ਫਸਲ ਨਾਲੋਂ ਨਾਲ ਵਿਕ ਰਹੀ ਹੈ। ਉੱਥੇ ਹੀ ਜਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਸਾਲ ਦੀ ਕੁੱਲ ਆਮਦ ਦਾ 78 ਫੀਸਦੀ ਅਨਾਜ ਪਹੁੰਚ ਚੁੱਕਾ ਹੈ ।

ਜਿਲਾ ਫੂਡ ਸਪਲਾਈ ਕੰਟਰੋਲਰ ਸ਼੍ਰੀਮਤੀ ਗੀਤਾ ਬਿਸ਼ੰਬੂ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਦੀਆਂ ਮੰਡੀਆਂ ਵਿੱਚ ਕੁੱਲ 530849 ਮੀਟਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ। ਜਦਕਿ ਲਿਫਟਿੰਗ ਦੇ ਕੰਮ ਵਿੱਚ ਵੀ ਹੁਣ ਵੱਡੇ ਪੱਧਰ ਤੇ ਤੇਜੀ ਆਈ ਹੈ ਅਤੇ ਬੀਤੇ ਇੱਕ ਦਿਨ ਵਿੱਚ ਹੀ 28440 ਮੀਟਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਇੱਕ ਦਿਨ ਵਿੱਚ ਲਿਫਟਿੰਗ ਦਾ ਇਹ ਇੱਕ ਰਿਕਾਰਡ ਹੈ । ਇਸ ਦੇ ਨਾਲ ਹੀ ਕਿਸਾਨਾਂ ਨੂੰ ਹੁਣ ਤੱਕ 1038.17 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਗਈ ਹੈ। ਕਿਸਾਨਾਂ ਨੂੰ 48 ਘੰਟੇ ਵਿੱਚ ਅਦਾਇਗੀ ਕਰਨ ਦਾ ਨਿਯਮ ਹੈ ਪਰ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ 48 ਘੰਟੇ ਤੋਂ ਪਹਿਲਾਂ ਹੀ ਅਦਾਇਗੀ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਹੁਣ ਜਿਆਦਾ ਫਸਲ ਦਾ ਹਿੱਸਾ ਮੰਡੀ ਵਿੱਚ ਪਹੁੰਚ ਚੁੱਕਾ ਹੈ ਇਸ ਲਈ ਆਮਦ ਘਟਣ ਲੱਗੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਪੂਰੀ ਤਰਹਾਂ ਖਾਲੀ ਹੋ ਜਾਣਗੀਆਂ ਕਿਉਂਕਿ ਹੁਣ ਲਿਫਟਿੰਗ ਆਪਣੇ ਰਿਕਾਰਡ ਪੱਧਰ ਤੇ ਪਹੁੰਚ ਚੁੱਕੀ ਹੈ।

ਉਹਨਾਂ ਨੇ ਦੱਸਿਆ ਕਿ ਪਨ ਗਰੇਨ ਵੱਲੋਂ ਹੁਣ ਤੱਕ ਜ਼ਿਲ੍ਹੇ ਵਿੱਚ 171381 ਮੀਟਰਿਕ ਟਨ, ਮਾਰਕ ਫੈਡ ਵੱਲੋਂ 146740 ਮੀਟਰਿਕ ਟਨ ਪਨਸਪ ਵੱਲੋਂ 118612 ਟਨ, ਪੰਜਾਬ ਰਾਜ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 88338 ਮੀਟਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5778 ਟਨ ਕਣਕ ਦੀ ਖਰੀਦ ਕੀਤੀ ਗਈ।

 

Share This Article
Leave a comment

Leave a Reply

Your email address will not be published. Required fields are marked *