ਨੈਸ਼ਨਲ ਟੈਸਟਿੰਗ ਏਜੰਸੀ ਦੇ ਨਿਰਦੇਸ਼ਾਂ ਤਹਿਤ ਮਿਤੀ 04 ਮਈ 2025 ਨੂੰ ਨੀਟ (ਯੂ ਜੀ)-2025 ਦੀ ਪ੍ਰੀਖਿਆ ਕਰਵਾਈ ਜਾ ਰਹੀ ਹੈ, ਜਿਸ ਵਿੱਚ ਬਹੁ ਗਿਣਤੀ ਵਿੱਚ ਵਿਦਿਆਰਥੀ ਪ੍ਰੀਖਿਆ ਦੇ ਰਹੇ ਹਨ। ਜ਼ਿਲ੍ਹਾ ਮੋਗਾ ਵਿੱਚ ਇਹ ਪ੍ਰੀਖਿਆ ਕਰਵਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮੋਗਾ ਨੂੰ ਸੈਂਟਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਪੀ.ਐਮ. ਸ਼੍ਰੀ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ, ਮੋਗਾ ਨੂੰ ਕੁੱਲੇਕਸ਼ਨ ਸੈਂਟਰ/ਹੈੱਡ ਕੁਆਰਟਰ ਬਣਾਇਆ ਗਿਆ ਹੈ।
ਉਕਤ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਥਾਪਿਤ ਉਕਤ ਦੋਨੋਂ ਪ੍ਰੀਖਿਆ ਕੇਂਦਰਾਂ ਅਤੇ ਕੁੱਲੇਕਸ਼ਨ ਸੈਂਟਰ/ਹੈੱਡ ਕੁਆਰਟਰ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਗਏ ਹਨ।
ਇਹ ਹੁਕਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮੋਗਾ ਲਈ ਮਿਤੀ 3 ਤੇ 4 ਮਈ 2025 ਨੂੰ ਲਾਗੂ ਰਹੇਗਾ। ਇਸ ਤੋਂ ਇਲਾਵਾ ਪੀ.ਐਮ. ਸ਼੍ਰੀ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ, ਮੋਗਾ ਕੁੱਲੇਕਸ਼ਨ ਸੈਂਟਰ/ਹੈੱਡ ਕੁਆਰਟਰ ਵਿਖੇ 3 ਤੋਂ 5 ਮਈ 2025 ਤੱਕ ਲਾਗੂ ਰਹੇਗਾ।

