ਚੋਣਾਂ ਸੰਬੰਧੀ ਸਹੀ ਤੇ ਸਟੀਕ ਜਾਣਕਾਰੀ ਲਈ ਮੁੱਖ ਚੋਣ ਦਫ਼ਤਰ ਪੰਜਾਬ ਦੇ ਸੋਸ਼ਲ ਮੀਡੀਆ ਹੈਂਡਲਜ ਨੂੰ ਹੀ ਫਾਲੋ ਕਰੋ- ਡਿਪਟੀ ਕਮਿਸ਼ਨਰ

voice punjabtime
1 Min Read

ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀ, ਸਟੀਕ ਅਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪਹੁੰਚੇ, ਇਸ ਲਈ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਹੁਣ ਫੇਸਬੁੱਕ, ਇੰਸਟਾਗ੍ਰਾਮ, ਟਵੀਟਰ ਤੇ ਯੂਟਿਊਬ ’ਤੇ ਉਪਲਬਧ ਮੁੱਖ ਚੋਣ ਦਫ਼ਤਰ ਦੇ ਅਧਿਕਾਰਤ ਅਕਾਊਂਟ ਨਾਲ ਜੁੜ ਸਕਦੇ ਹਨ। ਸਿਰਫ਼ ਕਿਊ.ਆਰ ਕੋਡ ਸਕੈਨ ਕਰਕੇ ਇਹ ਅਕਾਊਂਟ ਫਾਲੋਅ ਕੀਤੇ ਜਾ ਸਕਦੇ ਹਨ ਅਤੇ ਚੋਣਾਂ ਸਬੰਧੀ ਮਹੱਤਵਪੂਰਨ ਜਾਣਕਾਰੀ, ਨਵੀਨਤਮ ਅੱਪਡੇਟਾਂ ਅਤੇ ਮੁੱਖ ਚੋਣ ਅਧਿਕਾਰੀ ਦੀਆਂ ਹਦਾਇਤਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਅਤੇ ਉਨ੍ਹਾਂ ਤੱਕ ਹਰ ਲੋੜੀਂਦੀ ਜਾਣਕਾਰੀ ਪਹੁੰਚਾਉਣ ਲਈ ਸੋਸ਼ਲ ਮੀਡੀਆ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਵਜੋਂ ਉਭਰਿਆ ਹੈ। ਇਸੇ ਲਈ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਮੁੱਖ ਚੋਣ ਦਫ਼ਤਰ ਵੱਲੋਂ ਸੋਸ਼ਲ ਮੀਡੀਆ ਹੈਂਡਲਜ ਨੂੰ ਕਾਰਜਸ਼ੀਲ ਅਤੇ ਸਰਗਰਮ ਰੱਖਿਆ ਗਿਆ ਹੈ।

Share This Article
Leave a comment

Leave a Reply

Your email address will not be published. Required fields are marked *