ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਦੀ ਜ਼ਿਲ੍ਹਾ ਕਮੇਟੀ ਦੀ ਹੋਈ ਮੀਟਿੰਗ

voice punjabtime
3 Min Read

ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਵੀ ਹਾਜ਼ਰ ਹੋਏ।
ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇਖੁਰਦ ਤੇ ਜ਼ਿਲ੍ਹਾ ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜਿਆਣਾ ਨੇ ਪ੍ਰੈੱਸ ਨੂੰ ਪ੍ਰੈਸ ਨੋਟ ਜਾਰੀ ਕਰਦਿਆਂ ਆਖਿਆ ਕਿ ਅੱਜ ਦੀ ਮੀਟਿੰਗ ਅਹਿਮ ਮਸਲਿਆਂ ਨੂੰ ਲੈਕੇ ਕੀਤੀ ਗਈ ਹੈ।
ਜਿਸ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਆਖਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਹੜ੍ਹਾਂ ਦੇ ਕਾਰਨਾਂ ਦੀ ਜੁਡੀਸ਼ਅਲ ਜਾਂਚ ਕਰਵਾ ਕੇ ਜ਼ਿੰਮੇਵਾਰਾਂ ਖਿਲਾਫ ਕੇਸ ਦਰਜ ਕੀਤੇ ਜਾਣ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰੀ ਭਰਪਾਈ ਸਰਕਾਰ ਕਰੇ।
ਪੰਜਾਬ ਸਰਕਾਰ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਜਬਰ ਕਰਨਾ ਬੰਦ ਕਰੇ ਨਹੀਂ ਤਾਂ ਇਸਦਾ ਸਖ਼ਤ ਵਿਰੋਧ ਕੀਤਾ ਜਾਵੇਗਾ।
ਹੁਸ਼ਿਆਰਪੁਰ ਵਾਲੇ ਬੱਚੇ ਦੇ ਕਾਤਲਾਂ ਨੂੰ ਸਖਤ ਸਜ਼ਾ ਦਿੱਤੀ ਜਾਵੇ, ਪ੍ਰੰਤੂ ਸਮੁੱਚੇ ਭਾਈਚਾਰੇ ਨੂੰ ਦੋਸ਼ੀ ਗਰਦਾਨਣਾ ਗ਼ਲਤ ਹੈ।
ਇਹਨਾਂ ਸਾਰੀਆਂ ਮੰਗਾ ਨੂੰ ਲੈਕੇ ਪੂਰੇ ਪੰਜਾਬ ਦੇ ਡੀ ਸੀ ਦਫ਼ਤਰਾਂ ਅੱਗੇ 8 ਅਕਤੂਬਰ ਨੂੰ ਦਿੱਤੇ ਜਾਣਗੇ ਧਰਨੇ ।ਇਸੇ ਸੱਦੇ ਤਹਿਤ ਹੀ ਮੋਗਾ ਦੇ ਡੀਸੀ ਦਫ਼ਤਰ ਅੱਗੇ 8 ਅਕਤੂਬਰ ਨੂੰ ਦਿੱਤੇ ਜਾ ਰਹੇ ਧਰਨੇ ਵਿੱਚ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਦੇ ਸਾਰੇ ਬਲਾਕਾਂ ਵੱਲੋਂ ਵੱਡੀ ਗਿਣਤੀ ਵਿੱਚ ਕਿਸਾਨਾਂ, ਨੌਜਵਾਨਾਂ ਤੇ ਔਰਤਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।ਜ਼ਿਲ੍ਹਾ ਵਿੱਤ ਸਕੱਤਰ ਕੁਲਜੀਤ ਸਿੰਘ ਪੰਡੋਰੀ ਨੇ ਆਖਿਆ ਕਿ ਬਲਾਕ ਧਰਮਕੋਟ ਵਿੱਚ ਸਤਲੁਜ ਦਰਿਆ ਦੇ ਵਹਾਅ ਦੀ ਕੋਈ ਪੱਕੀ ਦਿਸ਼ਾ ਨਾ ਹੋਣ ਕਰਕੇ ਕਿਸਾਨਾਂ ਦੀ ਹਰ ਦੂਜੇ, ਤੀਜੇ ਸਾਲ ਹੜ੍ਹਾਂ ਦੇ ਆਉਣ ਨਾਲ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਜਾਂਦੀ ਹੈ ਇਸ ਦਾ ਪੱਕਾ ਹੱਲ ਕਰਵਾਉਣ ਲਈ 8 ਅਕਤੂਬਰ ਨੂੰ ਵੀ ਇਸ ਇਲਾਕੇ ਦੀਆਂ ਮੰਗਾਂ ਨੂੰ ਉਭਾਰਿਆ ਜਾਵੇਗਾ ਮੰਗਾ ਹੱਲ੍ਹ ਕਰਵਾਉਣ ਤੱਕ ਅੱਗੇ ਵੀ ਕਿਰਤੀ ਕਿਸਾਨ ਯੂਨੀਅਨ ਵੱਲੋਂ ਲਗਾਤਾਰ ਸੰਘਰਸ਼ ਵਿੱਢਿਆ ਜਾਵੇਗਾ।

ਮੰਗਾਂ
(1) ਇਸ ਇਲਾਕੇ ਵਿੱਚ ਸਤਲੁਜ ਦਾ 7 ਕਿਲੋਮੀਟਰ ਦਾ ਅਧੂਰਾ ਰਹਿੰਦਾ ਕੈਰੋਂ ਬੰਨ ਪੂਰਾ ਕੀਤਾ ਜਾਵੇ ।
(2) ਸਤਲੁਜ ਦਰਿਆ ਵਿੱਚੋਂ ਦੀ ਲੰਘਦਾ ਗਿੱਦੜਵਿੰਡੀ ਵਾਲਾ ਰੇਲਵੇ ਪੁਲ ਉੱਚਾ ਕੀਤਾ ਜਾਵੇ ।
ਇਹਨਾਂ ਸਾਰੇ ਮਸਲਿਆਂ ਦੇ ਸਬੰਧ ਵਿੱਚ ਅੱਜ ਦੀ ਮੀਟਿੰਗ ਕੀਤੀ ਗਈ ਹੈ।
ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇਖੁਰਦ, ਜ਼ਿਲ੍ਹਾ ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜਿਆਣਾ, ਜ਼ਿਲ੍ਹਾ ਵਿੱਤ ਸਕੱਤਰ ਕੁਲਜੀਤ ਸਿੰਘ ਪੰਡੋਰੀ, ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਸਿੰਘ ਪੁਰਾਣੇਵਾਲਾ, ਔਰਤ ਵਿੰਗ ਦੇ ਕਨਵੀਨਰ ਛਿੰਦਰਪਾਲ ਕੌਰ ਰੋਡੇਖੁਰਦ, ਮੁਖਤਿਆਰ ਸਿੰਘ ਕਾਹਨ ਸਿੰਘ ਵਾਲਾ, ਅਜਮੇਰ ਸਿੰਘ ਛੋਟਾਘਰ, ਬੂਟਾ ਸਿੰਘ ਤਖਾਣਵੱਧ, ਮੋਹਨ ਸਿੰਘ ਡਾਲਾ ਯੂਥ ਆਗੂ ਬਲਕਰਨ ਸਿੰਘ ਵੈਰੋਕੇ, ਬੇਅੰਤ ਸਿੰਘ ਮੱਲੇਆਣਾ, ਗੁਰਪ੍ਰੀਤ ਸਿੰਘ ਭੈਣੀ,ਤੀਰਥਵਿੰਦਰ ਸਿੰਘ ਘੱਲ ਕਲਾਂ ਆਦਿ ਆਗੂ ਹਾਜਰ ਸਨ।

Share This Article
Leave a comment

Leave a Reply

Your email address will not be published. Required fields are marked *