ਵੋਟਰਾਂ ਲਈ ਮੱਦਦਗਾਰ ਸਾਬਿਤ ਹੋਵੇਗੀ “ਬੁੱਕ ਏ ਕਾਲ ਵਿੱਦ ਬੀ.ਐਲ.ਓ” ਆਪਸ਼ਨ- ਡਿਪਟੀ ਕਮਿਸ਼ਨਰ ਸਾਗਰ ਸੇਤੀਆ

voice punjabtime
1 Min Read

ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲੀਅਤ ਲਈ ‘ਬੁੱਕ ਏ ਕਾਲ ਵਿੱਦ ਬੀ.ਐਲ.ਓ’ ਮੋਡਿਊਲ ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ ਕੋਈ ਵੀ ਵੋਟਰ ਆਪਣੇ ਬੂਥ ਦੇ ਬੀ.ਐਲ.ਓ ਨੂੰ ਕਾਲ ਕਰਕੇ ਵੋਟਰ ਸੂਚੀ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਵੋਟਰ ਹੈਲਪਲਾਈਨ ਐਪ ਜਾਂ https://voters.eci.gov.in ਪੋਰਟਲ ਰਾਹੀਂ ਇਸ ਸਹੂਲੀਅਤ ਦਾ ਲਾਭ ਉਠਾਇਆ ਜਾ ਸਕਦਾ ਹੈ।

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ- ਕਮ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਵੋਟਰ ਹੈਲਪਲਾਈਨ ਐਪ ਜਾਂ  https://voters.eci.gov.in  ਪੋਰਟਲ ਉਪਰ “ਬੁੱਕ ਏ ਕਾਲ ਵਿੱਦ ਬੀ.ਐਲ.ਓ” ਆਪਸ਼ਨ ਤੇ ਕਲਿੱਕ ਕਰਨ ਉਪਰੰਤ ਵੋਟਰ ਵੱਲੋਂ ਵੋਟਰ ਸੂਚੀ ਵਿੱਚ ਰਜਿਸਟਰਡ ਮੋਬਾਇਲ ਨੰਬਰ ਜਾਂ ਆਪਣੇ ਵੋਟਰ ਕਾਰਡ ਦਾ ਨੰਬਰ ਭਰਿਆ ਜਾਵੇਗਾ, ਜਿਸ ਉਪਰੰਤ ਵੋਟਰ ਦੇ ਮੋਬਾਇਲ ਨੰਬਰ ਤੇ ਓ.ਟੀ.ਪੀ ਪ੍ਰਾਪਤ ਹੋਵੇਗਾ, ਜਿਸਨੂੰ ਭਰਨ ਉਪਰੰਤ ਵੋਟਰ ਦੀ ‘ਕਾਲ ਬੇਨਤੀ’ ਸਬੰਧਤ ਬੀ.ਐਲ.ਓ ਨੂੰ ਚਲੀ ਜਾਵੇਗੀ। ਇਸ ਤੋਂ ਬਾਅਦ ਬੀ.ਐਲ.ਓ ਵੱਲੋਂ ਜਲਦ ਤੋਂ ਜਲਦ ਵੋਟਰ ਨਾਲ ਉਸਦੇ ਮੋਬਾਇਲ ਨੰਬਰ ਤੇ ਸੰਪਰਕ ਕੀਤਾ ਜਾਵੇਗਾ।

Share This Article
Leave a comment

Leave a Reply

Your email address will not be published. Required fields are marked *