ਮੋਗਾ ਵਿਖੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਦੀ ਸ਼ੁਰੂਆਤ, ਪਹਿਲੇ ਅਤੇ ਦੂਜੇ ਦਿਨ ਕੁੱਲ 71971 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

voice punjabtime
2 Min Read

 

ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ ਅੰਦਰ ਦੋ ਦਿਨਾਂ ਵਿਚ 71971 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਚੁਕੀਆ ਹਨ ਅਤੇ 14 ਅਕਤੂਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਘਰ ਘਰ ਜਾ ਕੇ ਪੋਲੀਉ ਬੂੰਦਾ ਸਿਹਤ ਕਰਮੀ , ਨਰਸਿੰਗ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਪਿਲਾਈਆ ਜਾ ਰਹੀਆਂ ਹਨ।
ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਹੀਂ ਰਹੇਗਾ ਹਰੇਕ ਯੋਗ ਬੱਚੇ ਤੱਕ ਇਹਨਾਂ ਬੂੰਦਾਂ ਦੀ ਪਹੁੰਚ ਯਕੀਨੀ ਬਣਾਈ ਜਾ ਰਹੀ ਹੈ।  ਉਹਨਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ, ਐਨ ਜੀ ਓ ਅਤੇ ਆਮ ਲੋਕ ਇਸ ਪੋਲੀਓ ਰੋਕੂ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇ ਰਹੇ ਹਨ।
ਸਿਵਿਲ ਸਰਜਨ ਮੋਗਾ ਨੇ ਦੱਸਿਆ ਕਿ  ਸਿਹਤ ਵਿਭਾਗ ਦੀਆਂ  734  ਟੀਮਾਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣ ਲਈ ਬਣਾਈਆਂ ਗਈਆਂ ਹਨ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਏ.ਐਨ.ਐਮ., ਆਸ਼ਾ ਵਰਕਰਾਂ,  ਆਂਗਣਵਾੜੀ ਵਰਕਰ ਅਤੇ ਹੋਰ ਵਲੰਟੀਅਰ ਸਿਹਤ ਵਿਭਾਗ ਦਾ ਸਹਿਯੋਗ ਕਰ ਰਹੇ ਹਨ।
ਸਿਵਲ ਸਰਜਨ ਮੋਗਾ ਨੇ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕੀਤੀ ਜਾ ਰਹੀ ਹੈ। ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ  ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। ਇਸ ਮੌਕੇ
ਡਾ. ਅਸ਼ੋਕ ਸਿੰਗਲਾ ਨੋਡਲ ਅਫ਼ਸਰ  ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ‘ਤੇ 16 ਟਰਾਂਜ਼ਿਟ ਟੀਮਾਂ ਜਰੀਏ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ।ਇਸ ਮਕਸਦ ਲਈ 75 ਸੁਪਰਵਾਈਜ਼ਰ ਲਗਾਏ ਗਏ ਹਨ।
ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

Share This Article
Leave a comment

Leave a Reply

Your email address will not be published. Required fields are marked *