ਜਿਲੇ ਅੰਦਰ ਡੇਂਗੂ ਤੋ ਬਚਾਅ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ – ਸਿਵਿਲ ਸਰਜਨ

voice punjabtime
4 Min Read

ਡੇਂਗੂ ਦੇ ਖਾਤਮੇ ਦੇ ਮੱਦੇਨਜ਼ਰ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਮੋਗਾ ਡਾ. ਪਰਦੀਪ ਕੁਮਾਰ ਮਹਿੰਦਰਾ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਅਤੇ ਜਿਲੇਂ ਅੰਦਰ ਫੌਗਿੰਗ ਅਤੇ ਦਵਾਈ ਦਾ ਛਿੜਕਾਅ ਲਗਾਤਾਰ ਕਰਵਾਇਆ ਜਾ ਰਿਹਾ ਹੈ। ਸਿਵਲ ਸਰਜਨ ਨੇ ਜ਼ਿਲ੍ੇ ਅੰਦਰ ਸਮੂਹ ਸੀਨੀਅਰ ਮੈਡੀਕਲ ਅਫਸਰ ਨਾਲ ਵਿਸ਼ੇਸ਼ ਮੀਟਿੰਗ ਕਰਦੇ ਹੋਏ ਕਿਹਾ ਕਿ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਡੇਂਗੂ ਦੀ ਬਿਮਾਰੀ ਨੂੰ ਪੂਰੀ ਤਰ੍ਹਾਂ ਕੰਟਰੋਲ ਵਿੱਚ ਰੱਖਣ ਲਈ ਸਮੂਹ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ ਦੇ ਤਨਦੇਹੀ ਨਾਲ ਡਿਊਟੀ ਨਿਭਾਉਣ ਨੂੰ ਲੈ ਕੇ ਸਿਵਲ ਸਰਜਨ ਵੱਲੋਂ ਸ਼ਲਾਘਾ ਕੀਤੀ ਗਈ।ਓਥੇ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਲੋਕਾ ਨੂੰ ਸਿਹਤ ਵਿਭਾਗ ਦੇ ਸੁਝਾਅ ਮੰਨਣ ਅਤੇ ਲੋਕਾ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਜੋਗ ਦੀ ਅਪੀਲ ਕਰਦਿਆ ਕਿਹਾ ਕਿ
ਡੇਂਗੂ ਤੋ ਬਚਣ ਸਾਫ ਪਾਣੀ ਵਾਲੀਆ ਜਗ੍ਹਾ ਅਤੇ ਪਾਣੀ ਰੁਕਣ ਵਾਲੀਆ ਥਾਵਾਂ ਤੇ ਡੇਂਗੂ ਦੇ ਮੱਛਰ ਤੋਂ ਬਚਾ ਕਰਨ ਲਈ ਹੋਰ ਵੀ ਧਿਆਨ ਰੱਖਣ ਦੀ ਲੋੜ ਹੈ। ਇਸ ਤੋਂ ਘਬਰਾਉਣ ਦੀ ਲੋੜ ਨਹੀਂ ਸਗੋਂ ਜਾਗਰੂਕ ਹੋਣ ਦੀ ਲੋੜ ਹੈ।
ਸਿਹਤ ਵਿਭਾਗ ਦਾ ਮੰਤਵ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਮੱਛਰ ਦਾ ਲਾਰਵਾ ਸਾਫ਼ ਪਾਣੀ ਵਿੱਚ ਪਣਪਦਾ ਹੈ, ਇਸ ਲਈ ਆਪਣੇ ਘਰਾਂ-ਦਫ਼ਤਰਾਂ ਦੇ ਆਲੇ-ਦੁਆਲੇ ਸਾਫ-ਸਫਾਈ ਰੱਖੀ ਜਾਵੇ ਅਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੂਲਰਾਂ ਵਿੱਚਲਾ ਪਾਣੀ ਹਫਤੇ ਵਿੱਚ ਇਕ ਵਾਰ ਜਰੂਰ ਬਦਲਿਆ ਜਾਵੇ, ਗਮਲਿਆਂ, ਟੁੱਟੇ-ਭੱਜੇ ਬਰਤਨਾਂ, ਘਰਾਂ-ਦਫਤਰਾਂ ਦੀਆਂ ਛੱਤਾਂ ‘ਤੇ ਰੱਖੇ ਟਾਈਰਾਂ ਆਦਿ ਥਾਵਾਂ ਉੱਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਬਰਤਨਾਂ ਵਿਚਲਾ ਪਾਣੀ ਵੀ ਜਰੂਰ ਬਦਲਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ।ਉਨ੍ਹਾਂ ਨਾਲ ਡਾ. ਨਰੇਸ਼ ਆਮਲਾ ਵੀ ਹਾਜ਼ਿਰ ਸਨ।
ਸਿਵਲ ਸਰਜਨ ਵੱਲੋਂ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵੱਲੋਂ ਡੇਂਗੂ ਰੋਕਥਾਮ ਦੇ ਮੱਦੇਨਜਰ ਜਿੱਥੇ ਡੇਂਗੂ ਲਾਰਵਾ ਸ਼ਨਾਖਤ ਕਰਨ ਲਈ ਵੱਖ-ਵੱਖ ਖੇਤਰਾਂ ਦਾ ਸਰਵੇ ਕੀਤਾ ਜਾ ਰਿਹਾ ਉੱਥੇ ਨਾਲ ਹੀ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਵੱਲੋਂ ਸ਼ੁੱਕਰਵਾਰ ਨੂੰ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਵੱਖ ਵੱਖ ਘਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰਦੇ ਹੋਏ ਟੀਮਾਂ ਵੱਲੋਂ ਕੂਲਰ, ਗਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜਿਸ ਵੀ ਥਾਵਾਂ ‘ਤੇ ਡੇਂਗੂ ਲਾਰਵਾ ਪਾਇਆ ਜਾਵੇਗਾ ਉਸ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਜਾਵੇਗਾ। ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸਮੂਹ ਜਿਲਾ ਪ੍ਰੋਗਾਰਮ ਅਫ਼ਸਰ ਅਤੇ ਮੈਡਮ ਜਸਜੀਤ ਕੌਰ ਜਿਲਾ ਸਿੱਖਿਆ ਤੇ ਸੂਚਨਾ ਆਫਿਸਰ ਅਤੇ ਅੰਮ੍ਰਿਤ ਸ਼ਰਮਾ ਸਿਹਤ ਵਿਭਾਗ ਵੀ ਹਾਜ਼ਿਰ ਸਨ।

Share This Article
Leave a comment

Leave a Reply

Your email address will not be published. Required fields are marked *