ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਤੇ ਲਗਾਏ ਗਏ (ਰੂਟੀਨ ਟੀਕਾਕਰਨ) ਸੈਸ਼ਨਾਂ ਦਾ ਸਪੋਰਟਿਵ ਸੁਪਰਵਿਜ਼ਨ ਦੌਰਾ ਕੀਤਾ ਗਿਆ।

voice punjabtime
1 Min Read

 

 

 

ਮੋਗਾ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਦੇ ਹੁਕਮਾਂ ਤਹਿਤ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਅਨੁਸਾਰ ਡਾ. ਅਸ਼ੋਕ ਸਿੰਗਲਾ ਜਿਲਾ ਟੀਕਾਕਰਨ ਅਫ਼ਸਰ ਮੋਗਾ ਨੇ ਟੀਕਾਕਰਨ ਸੈਸ਼ਨ ਦੌਰਾਨ ਟੀਕਿਆਂ ਦੀ ਸਹੀ ਸਟੋਰੇਜ ਅਤੇ ਕੋਲਡ ਚੇਨ ਪ੍ਰਬੰਧ, ਟੀਕਾਕਰਨ ਦੀ ਸਹੀ ਤਕਨੀਕ, ਲੋੜੀਂਦੇ ਸਾਮਾਨ ( ਸਿਰਿੰਜ, ਹੱਬ ਕਟਰ, ਐਮ ਸੀ ਪੀ ਕਾਰਡ ਆਦਿ) ਦੀ ਉਪਲਬਧਤਾ, ਲਾਭਪਾਤਰੀਆਂ ਦੀ ਡਿਊ ਲਿਸਟ ਦੀ ਜਾਂਚ ਅਤੇ ਰਿਕਾਰਡ ਦੀ ਸੰਭਾਲ ਦੀ ਜਾਂਚ ਕੀਤੀ।

ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਹਰ ਬੱਚੇ ਅਤੇ ਗਰਭਵਤੀ ਮਹਿਲਾ ਨੂੰ ਸਮੇਂ-ਸਿਰ ਟੀਕਾਕਰਨ ਯਕੀਨੀ ਬਣਾਇਆ ਜਾਵੇ। ਨਾਲ ਹੀ ਸੁਰੱਖਿਅਤ ਟੀਕਾਕਰਨ ਪ੍ਰਕਿਰਿਆ ਅਤੇ ਬਾਇਓ-ਮੈਡੀਕਲ ਵੇਸਟ ਦੀ ਸਹੀ ਪ੍ਰਣਾਲੀ ਬਾਰੇ ਵੀ ਜਾਣਕਾਰੀ ਦਿੱਤੀ ਗਈ।

ਡਾ. ਸਿੰਗਲਾ ਨੇ ਕਿਹਾ ਕਿ ਸਪੋਰਟਿਵ ਸੁਪਰਵਿਜ਼ਨ ਦਾ ਮੁੱਖ ਉਦੇਸ਼ ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ, ਮੌਕੇ ‘ਤੇ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਟੀਕਾਕਰਨ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਾ ਹੈ।

ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਾਰੇ ਮਾਪਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਬੱਚਿਆਂ ਦਾ ਪੂਰਾ ਅਤੇ ਸਮੇਂ-ਸਿਰ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ ਤਾਂ ਜੋ ਬਿਮਾਰੀਆਂ ਤੋਂ ਸੁਰੱਖਿਆ ਯਕੀਨੀ ਬਣਾਈ ਜਾ ।

Share This Article
Leave a comment

Leave a Reply

Your email address will not be published. Required fields are marked *