ਟਰੱਕ ਆਪਰੇਟਰ ਯੂਨੀਅਨ ਮੋਗਾ ਵਲੋਂ ਸਰਬਤ ਦੇ ਭਲੇ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਕਰਵਾ ਕੇ ਉਨ੍ਹਾਂ ਦੇ ਭੋਗ ਪਾਏ ਗਏ। ਇਸ ਮੌਕੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਮੂਹ ਟਰੱਕ ਆਪ੍ਰੇਟਰਾਂ ਦੀ ਸਿਹਤ ਦੀ ਕਾਮਨਾ ਕਰਦਿਆਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿਚ ਆਈ ਹੈ। ਮੋਗਾ ਦੇ ਸਮੂਹ ਟਰੱਕ ਆਪਰੇਟਰ ਆਪਣਾ ਬਿਜ਼ਨਸ ਅਮਨ ਸ਼ਾਂਤੀ ਦੇ ਨਾਲ ਕਰ ਰਹੇ ਹਨ ਤੇ ਅੱਜ ਟਰੱਕ ਯੂਨੀਅਨ ਮੋਗਾ ਦੀ ਅਗਵਾਈ ਬਹੁਤ ਹੀ ਸੂਝਵਾਨ ਨੌਜਵਾਨ ਆਗੂ ਆਗਿਆਪਾਲ ਕਰ ਰਹੇ ਹਨ ਤੇ ਆਮ ਆਦਮੀ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਟਰੱਕ ਆਪ੍ਰੇਟਰਾਂ ਦੇ ਲਈ ਖੁੱਲ੍ਹੇ ਹਨ। ਇਸ ਮੌਕੇ ਪ੍ਰਧਾਨ ਆਗਿਆਪਾਲ ਸਿੰਘ, ਸੁਨੀਲ ਕੁਮਾਰ, ਜਸਵਿੰਦਰ ਸਿੰਘ, ਪ੍ਰੀਤਮ ਸਿੰਘ, ਗੁਰਮੀਤ ਸਿੰਘ, ਵਰਿੰਦਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਟਰੱਕ ਆਪਰੇਟਰ ਹਾਜ਼ਰ ਸਨ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੀ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਟਰੱਕ ਆਪਰੇਟਰ ਯੂਨੀਅਨ ਵਲੋਂ ਪ੍ਰਧਾਨ ਆਗਿਆਪਾਲ ਸਿੰਘ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ। ਅਖੀਰ ਵਿਚ ਪ੍ਰਧਾਨ ਆਗਿਆਪਾਲ ਸਿੰਘ ਨੇ ਸਮੂਹ ਟਰੱਕ ਆਪ੍ਰੇਟਰਾਂ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ।

