ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਰੈਂਪ’ (ਆਰਏਐੱਮਪੀ) ਸਕੀਮ ਅਧੀਨ 19 ਤੋਂ 21 ਮਾਰਚ 2026 ਤੱਕ ਜ਼ਿਲ੍ਹਾ ਪੱਧਰੀ ‘ਪੰਜਾਬ ਸਖੀ ਸ਼ਕਤੀ ਮੇਲਾ’ ਦਾ ਆਯੋਜਨ ਸਰਕਾਰੀ ਆਈ.ਟੀ.ਆਈ. ਮੋਗਾ ਵਿਖੇ ਕੀਤਾ ਜਾ ਰਿਹਾ ਹੈ। ਇਸ ਮੇਲੇ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਦਾ ਹੋਵੇਗਾ। ਪ੍ਰਸਿੱਧ ਗਾਇਕ ਮੰਡੇਰ ਬਦ੍ਰਰਜ ਮੇਲੇ ਵਿੱਚ ਲੋਕਾਂ ਦਾ ਮਨੋਰੰਜਨ ਕਰਨਗੇ।
ਇਸਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਜਸਪਿੰਦਰ ਸਿੰਘ ਵੱਲੋਂ ਸਬੰਧਤ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।
ਓਹਨਾਂ ਕਿਹਾ ਕਿਹਾ ਕਿ ਮੇਲੇ ਵਿਚ ਮਹਿਲਾਵਾਂ ਦੁਆਰਾ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਲਈ ਵਿਸ਼ੇਸ਼ ਸਟਾਲ ਲਗਾਏ ਜਾਣਗੇ, ਜਿਨ੍ਹਾਂ ਰਾਹੀਂ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਰਸਾਉਣ ਦਾ ਸੁਨਹਿਰਾ ਮੌਕਾ ਮਿਲੇਗਾ।
ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ ਅਤੇ ਸੂਖਮ ਉਦਯੋਗਾਂ ਨੂੰ ਇਕ ਮਜ਼ਬੂਤ ਵਪਾਰਕ ਮੰਚ ਪ੍ਰਦਾਨ ਕਰਨਾ ਹੈ। ਇਸ ਮੇਲੇ ਵਿਚ ਵਪਾਰਕ ਗਤੀਵਿਧੀਆਂ ਦੇ ਨਾਲ-ਨਾਲ ਲੋਕਾਂ ਦੇ ਮਨੋਰੰਜਨ ਲਈ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਮੇਲੇ ਵਿੱਚ ਰੋਜਗਾਰ ਮੇਲਾ ਤੇ ਸਿਹਤ ਕੈਂਪਾਂ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹਨਾਂ ਮਹਿਲਾਉਦਮੀਆਂ ਨੇ ਸਰਕਾਰ ਪਾਸੋਂ ਵਿੱਤੀ ਪ੍ਰੋਤਸਾਹਨ ਲੈ ਕੇ ਆਪਣੇ ਉਦਯੋਗ ਸਥਾਪਿਤ ਕੀਤੇ ਹਨ ਜਾਂ ਆਪਣੇ ਸਵੈ-ਰੋਜਗਾਰ ਚਲਾਏ ਹਨ, ਉਹਨਾ ਨੂੰ ਆਪਣੇ ਉੱਤਪਾਦਾਂ ਦੀ ਸੇਲ ਕਰਨ ਲਈ ਮੁਫਤ ਸਟਾਲਾਂ ਦਿੱਤੀਆਂ ਜਾਣਗੀਆਂ।
ਮੇਲੇ ਵਿੱਚ ਜਿਹੜੀਆਂ ਮਹਿਲਾਵਾਂ ਵਲੋਂ ਵਧੀਆਂ ਕਾਰਜਗਾਰੀ /ਸਟਾਲ ਲਾਈ ਜਾਵੇ ਉਹਨਾਂ ਨੂੰ ਨਗਦ ਇਨਾਮ ਵੀ ਦਿੱਤੇ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਅ ਕੇ ਮੇਲੇ ਨੂੰ ਸਫਲ ਬਨਾਉਣ ਲਈ ਕਿਹਾ ਗਿਆ ।
ਉਹਨਾਂ ਜਿਲ੍ਹੇ ਦੇ ਸਾਰੇ ਸਰਪੰਚਾਂ, ਮਿਉਂਸੀਪਲ ਕੌਸਲਾਂ, ਉਦਯੋਗਿਕ ਐਸੋਸੀਏਸ਼ਨਾਂ ਅਤੇ ਆਮ ਜਨਤਾ ਨੂੰ ਇਸ ਮੇਲੇ ਵਿੱਚ ਸਾਮਲ ਹੋ ਕੇ ਮਹਿਲਾ ਸਸ਼ਕਤੀਕਰਨ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮੇਲੇ ਵਿੱਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ ਦੀ ਅਪੀਲ ਕੀਤੀ।
ਕੈਪਸ਼ਨ – ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਸਖੀ ਸ਼ਕਤੀ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ।

