ਜਿਲਾ ਪੱਧਰ ਤੇ ਸੀ ਐਚ ਓ ਦੀ ਟ੍ਰੇਨਿੰਗ ਦਾ ਆਯੋਜਨ ਕੀਤਾ।

voice punjabtime
1 Min Read

 

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਹੁਕਮਾ ਮੁਤਾਬਿਕ ਜ਼ਿਲ੍ਹਾ ਮੋਗਾ ਵਿੱਚ ਕਮਿਊਨਿਟੀ ਹੈਲਥ ਅਫ਼ਸਰਾਂ (ਸੀ ਐਚ ਓ) ਲਈ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਹ ਟ੍ਰੇਨਿੰਗ ਆਯੁਸ਼ਮਾਨ ਆਰੋਗਿਆ ਕੇਂਦਰ (ਆਮ ਆਦਮੀ ਕਲੀਨਿਕ) ਪ੍ਰੋਗਰਾਮ ਅਧੀਨ ਡਾਇਗਨੋਸਟਿਕ ਅਤੇ ਉਪਕਰਣ ਕਿੱਟ ਦੀ ਸਹੀ ਵਰਤੋਂ ਸੰਬੰਧੀ ਕਰਵਾਈ ਗਈ।

ਇਸ ਮੌਕੇ ਟ੍ਰੇਨਿੰਗ ਦੀ ਅਗਵਾਈ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰੀਤੂ ਜੈਨ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਹਤ ਸੇਵਾਵਾਂ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਬਣਾਉਣ ਲਈ ਸੀ ਐਚ ਓ ਅਤੇ ਐਮ ਪੀ ਐਚ ਡਬਲਊ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਟ੍ਰੇਨਿੰਗ ਦੌਰਾਨ ਡਾਇਗਨੋਸਟਿਕ ਕਿੱਟ ਦੀ ਵਰਤੋਂ, ਮਰੀਜ਼ਾਂ ਦੀ ਸੰਭਾਲ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਸੁਧਾਰਣ ‘ਤੇ ਜ਼ੋਰ ਦਿੱਤਾ।ਇਸ ਮੌਕੇ ਡਾਕਟਰ ਗੁਰਪ੍ਰੀਤ ਕੌਰ ਸਿੱਧੂ ਡੀ ਡੀ ਐਚ ਓ ਮੋਗਾ ਨੇ ਵੀ ਮੂੰਹ ਦੇ ਕੈਂਸਰ ਅਤੇ ਦੰਦਾਂ ਦੀਆ ਬਿਮਾਰੀਆਂ ਵੀ ਦਸਿਆ ਗਿਆ। ਇਸ ਮੌਕੇ ਡਾਕਟਰ ਅਕੰਸ਼ਾ ਮਿੱਤਲ ਨੇ ਵੀ ਸਟਾਫ ਨੂੰ ਸੰਬੋਧਨ ਕੀਤਾ।ਇਸ ਮੌਕੇ ਪਰਵੀਨ ਸ਼ਰਮਾ ਜਿਲਾ ਪ੍ਰੋਗ੍ਰਾਮ ਮੈਨੇਜਰ ਨੇ

ਕਿਹਾ ਕਿ ਇਸ ਟ੍ਰੇਨਿੰਗਾਂ ਦੇ ਨਾਲ ਸਿਹਤ ਕਰਮਚਾਰੀਆਂ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ।

Share This Article
Leave a comment

Leave a Reply

Your email address will not be published. Required fields are marked *