21 ਮਾਰਚ ਨੂੰ ਮੋਗਾ ਦੇ ਧਰਮਕੋਟ ਵਿਖੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਲਈ ਆ ਰਹੇ ਹਨ। ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਡਿਪਟੀ ਕਮਿਸ਼ਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਉਹਨਾਂ ਹੈਲੀਪੈਡ, ਮੰਚ, ਸੁਰੱਖਿਆ ਪ੍ਰਬੰਧਾਂ, ਅਤੇ ਸਾਫ਼-ਸਫ਼ਾਈ ਦਾ ਨਿਰੀਖਣ ਕੀਤਾ। ਉਹਨਾਂ ਕਿਹਾ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀ ਸੌਂਪੀਆਂ ਗਈਆਂ ਜਿੰਮੇਵਾਰੀਆਂ ਪੂਰਨ ਤਨਦੇਹੀ ਨਾਲ ਨਿਭਾਉਣ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਵੱਲੋਂ 21 ਮਾਰਚ ਨੂੰ ਮਿੰਨੀ ਪੀ.ਐਚ.ਸੀ. ਐਸ ਨੂੰ ਸਬ ਡਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕਰਨ, ਨਵੇਂ ਸਕੂਲ ਆਫ ਐਮੀਨੈਂਸ ਕੈਲਾ ਦਾ ਨੀਂਹ ਪੱਥਰ ਰੱਖਿਆ ਜਾਵੇਗਾ । ਇਸ ਤੋਂ ਬਾਅਦ ਉਹ ਦਾਣਾ ਮੰਡੀ ਧਰਮਕੋਟ ਵਿਖੇ ਆਮ ਜਨਤਾ ਨੂੰ ਸੰਬੋਧਨ ਕਰਨਗੇ।
ਉਹਨਾਂ ਸਬੰਧਤ ਵਿਭਾਗਾਂ ਜਿੰਨਾਂ ਜਿੰਨਾਂ ਦੀਆਂ ਡਿਊਟੀਆਂ ਸਮਾਗਮ ਵਿੱਚ ਲਗਾਈਆਂ ਗਈਆਂ ਸਨ, ਨੂੰ ਉਹਨਾਂ ਦੀਆਂ ਨੂੰ ਵਿਸਥਾਰ ਸਹਿਤ ਜਾਣੂ ਕਰਵਾ ਕੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ, ਐਸ ਡੀ ਐਮ ਧਰਮਕੋਟ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।
ਕੈਪਸ਼ਨ – ਮੋਗਾ ਵਿਖੇ ਮੁੱਖ ਮੰਤਰੀ ਪੰਜਾਬ ਦੇ ਦੌਰੇ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ।

