ਇਸਤਰੀ ਸ਼ਕਤੀ ਸਾਡੀ ਸਮਾਜ ਦੀ ਮਜ਼ਬੂਤ ਨੀਂਹ ਹੈ, ਅਤੇ ਇਸ ਤਰ੍ਹਾਂ ਦੇ ਇਕੱਠਾਂ ਰਾਹੀਂ ਉਨ੍ਹਾਂ ਦੀ ਭਾਗੀਦਾਰੀ ਹੋਰ ਵੀ ਮਜ਼ਬੂਤ ਹੁੰਦੀ ਹੈ। ਇਹ ਵਿਚਾਰ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ 27 ਵਿਖੇ ਯੂਥ ਪ੍ਰਧਾਨ ਆਮ ਆਦਮੀ ਪਾਰਟੀ ਵਰਿੰਦਰ ਸਿੰਘ ਟੋਨੀ ਅਤੇ ਟੀਮ ਵੱਲੋਂ ਆਯੋਜਿਤ ਮੀਟਿੰਗ ਨੂੰ ਸੰਬੋਧਨ ਕਰਦਿਆ ਪ੍ਰਗਟ ਕੀਤੇ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਪ੍ਰਧਾਨ ਮਹਿਲਾ ਵਿੰਗ ਤੇ ਹਲਕਾ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਦਾ ਵਿਸ਼ੇਸ਼ ਤੌਰ ਤੇ ਪਹੁੰਚਣ ਤੇ ਸੁਆਗਤ ਕੀਤਾ ਗਿਆ। ਇਸ ਮੌਕੇ ਤੇ ਸਿਆਸੀ ਸਕੱਤਰ ਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਤਿਵਾੜੀ, ਬਲਾਕ ਪ੍ਰਧਾਨ ਮਹਿਲਾ ਵਿੰਗ ਪੂਨਮ ਅਰੋੜਾ, ਬਲਾਕ ਪ੍ਰਧਾਨ ਮਹਿਲਾ ਵਿੰਗ ਰਾਜਦੀਪ ਕੌਰ, ਰੀਤੀਕਾ ਅਰੋੜਾ, ਵਾਰਡ ਇੰਚਾਰਜ ਸਤਵਿੰਦਰ ਕੌਰ, ਯੂਥ ਪ੍ਰਧਾਨ ਵਰਿੰਦਰ ਸਿੰਘ ਟੋਨੀ, ਬਲਾਕ ਪ੍ਰਧਾਨ ਵਜਿੰਦਰ ਵਿਪਨ, ਅਜੇ ਸ਼ਰਮਾ, ਬਲਾਕ ਪ੍ਰਧਾਨ ਜਗਦੀਪ ਸਿੰਘ, ਕੌਂਸਲਰ ਪ੍ਰਵੀਨ ਮੱਕੜ, ਨਿਤੂ, ਰੋਮਾ ਹਾਜ਼ਰ ਸਨ। ਇਸ ਮੀਟਿੰਗ ਵਿੱਚ ਵਾਰਡ ਨਿਵਾਸੀ ਅਤੇ ਮਹਿਲਾਵਾਂ ਮੌਜੂਦ ਸਨ। ਇਸ ਮੌਕੇ ਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਤਿਵਾੜੀ ਜੀ ਨੇ ਮੀਟਿੰਗ ਨੂੰ ਸੰਬੋਧਨ ਕੀਤਾ ਅਤੇ ਮਹਿਲਾਵਾਂ ਨੂੰ ਮਿਲਣ ਵਾਲੇ 1000 ਅਤੇ 1500 ਰੁਪਏ ਮਿਲਣ ਵਾਲੀ ਸਕੀਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਵਿਸ਼ੇਸ਼ ਤੌਰ ਤੇ ਮਾਣਯੋਗ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਜੀ ਨੇ ਮੀਟਿੰਗ ਵਿੱਚ ਸ਼ਾਮਲ ਮਹਿਲਾਵਾਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਤੇ ਮਹਿਲਾਵਾਂ ਦੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਸਰਕਾਰ ਦੇ ਚੱਲ ਰਹੇ ਕੰਮਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੀਟਿੰਗ ਵਿੱਚ 1000 ਅਤੇ 1500 ਰੁਪਏ ਸਰਕਾਰ ਵੱਲੋਂ ਮਹਿਲਾਵਾਂ ਨੂੰ ਮਿਲਣ ਵਾਲੀ ਸਕੀਮ ਦੀ ਰਜਿਸਟਰੇਸ਼ਨ ਕਰਨ ਲਈ ਵਾਰਡ ਵਿੱਚੋ ਹੀ ਅੱਠ ਮਹਿਲਾਵਾਂ ਦੀ ਚੋਣ ਕੀਤੀ ਗਈ ਜਿਹਨਾਂ ਦੁਆਰਾ ਵਾਰਡ ਵਿੱਚ ਘਰ ਘਰ ਜਾ ਕੇ 1000 ਅਤੇ 1500 ਰੁਪਏ ਮਿਲਣ ਵਾਲੀ ਸਕੀਮ ਦੀ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਮੇਂ ਬਾਬਾ ਮੋਤੀ ਰਾਮ ਮਹਿਰਾ ਗੁਰਦੁਆਰਾ ਦੇ ਸੇਵਾਦਾਰ ਸਵਰਨ ਸਿੰਘ ਦੁਆਰਾ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾਨੂੰ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਯੂਥ ਪ੍ਰਧਾਨ ਵਰਿੰਦਰ ਸਿੰਘ ਟੋਨੀ,ਵਿਪਨ ਵੱਲੋਂ ਮੀਟਿੰਗ ਵਿੱਚ ਸ਼ਾਮਲ ਹੋਏ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ, ਦਵਿੰਦਰ ਤਿਵਾੜੀ, ਬਲਾਕ ਪ੍ਰਧਾਨ ਪੂਨਮ ਅਰੋੜਾ,ਆਮ ਆਦਮੀ ਪਾਰਟੀ ਦੇ ਆਗੂਆਂ, ਵਾਰਡ ਨਿਵਾਸੀ, ਮਹਿਲਾਵਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਸਾਰਿਆਂ ਦਾ ਧੰਨਵਾਦ ਕੀਤਾ ਗਿਆ।

