ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਮੋਦੀ ਸਰਕਾਰ ਵੱਲੋਂ ਬਣਾਏ ਗਏ ਵੈਲਨੈੱਸ ਕਲੀਨਿਕ ਨੂੰ ਪੰਜਾਬ ਸਰਕਾਰ ਵੱਲੋਂ “ਮੋਹੱਲਾ ਕਲੀਨਿਕ” ਦੱਸਣ ’ਤੇ ਆਮ ਆਦਮੀ ਪਾਰਟੀ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।

voice punjabtime
3 Min Read

ਮੋਗਾ: ਮੋਗਾ ਵਿੱਚ ਸਿਹਤ ਸੇਵਾਵਾਂ ਨੂੰ ਲੈ ਕੇ ਸਿਆਸਤ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਮੋਦੀ ਸਰਕਾਰ ਵੱਲੋਂ ਬਣਾਏ ਗਏ ਵੈਲਨੈੱਸ ਕਲੀਨਿਕ ਨੂੰ ਪੰਜਾਬ ਸਰਕਾਰ ਵੱਲੋਂ “ਮੋਹੱਲਾ ਕਲੀਨਿਕ” ਦੱਸਣ ’ਤੇ ਆਮ ਆਦਮੀ ਪਾਰਟੀ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।

 

ਡਾ. ਹਰਜੋਤ ਕਮਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਵੈਲਨੈੱਸ ਕਲੀਨਿਕ ਨੂੰ “ਮੋਹੱਲਾ ਕਲੀਨਿਕ” ਦੇ ਨਾਮ ਨਾਲ ਪ੍ਰਚਾਰਿਤ ਕਰਕੇ ਭਗਵੰਤ ਮਾਨ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।

 

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਭਗਵੰਤ ਮਾਨ ਸਰਕਾਰ ਨੇ ਵੈਲਨੈੱਸ ਕਲੀਨਿਕਾਂ ’ਤੇ ਆਮ ਆਦਮੀ ਪਾਰਟੀ ਦੇ ਬੋਰਡ ਲਗਵਾ ਕੇ ਉੱਥੇ ਮੁੱਖ ਮੰਤਰੀ ਦੀਆਂ ਤਸਵੀਰਾਂ ਲਗਵਾ ਦਿੱਤੀਆਂ ਸਨ। ਬਾਅਦ ਵਿੱਚ ਜਦੋਂ ਕੇਂਦਰ ਸਰਕਾਰ ਨੇ ਇਨ੍ਹਾਂ ਕਲੀਨਿਕਾਂ ਦਾ ਫੰਡ ਬੰਦ ਕਰ ਦਿੱਤਾ, ਤਾਂ ਆਮ ਆਦਮੀ ਪਾਰਟੀ ਸਰਕਾਰ ਨੇ ਉੱਥੋਂ ਮੁੱਖ ਮੰਤਰੀ ਦੀਆਂ ਤਸਵੀਰਾਂ ਹਟਾ ਕੇ ਦੁਬਾਰਾ ਵੈਲਨੈੱਸ ਕਲੀਨਿਕ ਦੇ ਬੋਰਡ ਲਗਵਾ ਦਿੱਤੇ। ਹੁਣ ਫਿਰ ਭਗਵੰਤ ਮਾਨ ਸਰਕਾਰ ਉਹੀ ਹਰਕਤਾਂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦਾ ਭਾਜਪਾ ਤਿੱਖਾ ਵਿਰੋਧ ਕਰੇਗੀ ਅਤੇ ਕੇਂਦਰ ਸਰਕਾਰ ਨੂੰ ਵੀ ਆਮ ਆਦਮੀ ਪਾਰਟੀ ਦੀਆਂ ਇਨ੍ਹਾਂ ਹਰਕਤਾਂ ਬਾਰੇ ਅਗਾਹ ਕਰੇਗੀ।

 

ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰ ਜਾਣਬੁੱਝ ਕੇ ਕੇਂਦਰ ਦੀਆਂ ਯੋਜਨਾਵਾਂ ਦੇ ਨਾਮ ਬਦਲ ਕੇ ਆਪਣੀ ਵਾਹਵਾਹੀ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।

 

ਉਨ੍ਹਾਂ ਸਪਸ਼ਟ ਤੌਰ ’ਤੇ ਕਿਹਾ ਕਿ ਜੇ ਆਮ ਆਦਮੀ ਪਾਰਟੀ ਵਾਸਤਵ ਵਿੱਚ ਮੋਹੱਲਾ ਕਲੀਨਿਕ ਖੋਲ੍ਹਣਾ ਚਾਹੁੰਦੀ ਹੈ, ਤਾਂ ਉਹ ਆਪਣੇ ਨਾਮ ਨਾਲ ਨਵੇਂ ਕਲੀਨਿਕ ਖੋਲ੍ਹੇ ਅਤੇ ਉਨ੍ਹਾਂ ਲਈ ਫੰਡ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਮਾਨ ਸਰਕਾਰ ਕੇਂਦਰ ਦੀਆਂ ਹੋਰ ਯੋਜਨਾਵਾਂ ਦਾ ਵੀ ਇਸੇ ਤਰ੍ਹਾਂ ਦੁਰੁਪਯੋਗ ਕਰੇਗੀ ਤਾਂ ਭਾਜਪਾ ਉਸ ਦਾ ਵੀ ਤਿੱਖਾ ਵਿਰੋਧ ਕਰੇਗੀ।

 

ਡਾ. ਕਮਲ ਨੇ ਹਾਲ ਹੀ ਵਿੱਚ ਨਗਰ ਨਿਗਮ ਦੇ ਵਾਰਡ ਨੰਬਰ 42 ਵਿੱਚ ਖੋਲ੍ਹੇ ਗਏ ਇੱਕ ਵੈਲਨੈੱਸ ਕਲੀਨਿਕ ਨੂੰ “ਮੋਹੱਲਾ ਕਲੀਨਿਕ” ਦੱਸਣ ’ਤੇ ਕੜੀ ਐਤਰਾਜ਼ ਜਤਾਇਆ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਕਾਰਵਾਈ ਨਾ ਸਿਰਫ਼ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਕੋਸ਼ਿਸ਼ ਹੈ, ਸਗੋਂ ਇਸ ਨਾਲ ਆਮ ਲੋਕਾਂ ਵਿੱਚ ਭਰਮ ਦੀ ਸਥਿਤੀ ਵੀ ਪੈਦਾ ਹੁੰਦੀ ਹੈ।

 

ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੇ ਫੰਡ ਨਾਲ ਬਣੇ ਆਯੁਸ਼ ਕੇਂਦਰਾਂ ਨੂੰ ਉਸੇ ਨਾਮ ਨਾਲ ਚਲਾਇਆ ਅਤੇ ਪ੍ਰਚਾਰਿਤ ਕੀਤਾ ਜਾਵੇ, ਤਾਂ ਜੋ ਪਾਰਦਰਸ਼ਤਾ ਬਣੀ ਰਹੇ ਅਤੇ ਲੋਕਾਂ ਨੂੰ ਸਹੀ ਜਾਣਕਾਰੀ ਮਿਲ ਸਕੇ।

Share This Article
Leave a comment

Leave a Reply

Your email address will not be published. Required fields are marked *