ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਮੈਂਡੇਟਰੀ ਬਾਇਓਮੈਟਰਿਕ ਅਪਡੇਟ (ਐਮ.ਬੀ.ਯੂ) ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ਆਧਾਰ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਸ਼੍ਰੀ ਸਾਗਰ ਸੇਤੀਆ ਡਿਪਟੀ ਕਮਿਸ਼ਨਰ ਮੋਗਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਡਾਇਰੈਕਟਰ ਯੂ.ਆਈ.ਡੀ.ਏ.ਆਈ. ਖੇਤਰੀ ਦਫਤਰ, ਚੰਡੀਗੜ੍ਹ ਨੇ ਵੀ ਵੀਡੀਓ ਕਾਨਫਰੰਸ ਰਾਹੀਂ ਵਿਸ਼ੇਸ਼ ਤੌਰ ਉੱਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਧਾਰ ਪ੍ਰਮਾਣਿਕਤਾ ਅਤੇ ਆਧਾਰ ਔਫਲਾਈਨ ਵੈਰੀਫਿਕੇਸ਼ਨ ਸਮੇਤ ਆਧਾਰ ਨਾਲ ਜੁੜੇ ਵੱਖ-ਵੱਖ ਮੁੱਦਿਆਂ ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਸ਼੍ਰੀ ਸਾਗਰ ਸੇਤੀਆ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਆਧਾਰ ਲਈ ਦਰਜ ਕਰਵਾਉਣ ਅਤੇ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ ‘ਤੇ ਲਾਜ਼ਮੀ ਬਾਇਓ-ਮੈਟ੍ਰਿਕ ਅਪਡੇਟ (MBU) ਕਰਵਾਉਣ। ਉਨ੍ਹਾਂ ਨੇ ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਇਸ ਮਕਸਦ ਲਈ ਕੈਂਪ ਲਗਾਉਣ ਦੀ ਹਦਾਇਤ ਕੀਤੀ। ਉਹਨਾਂ ਦੱਸਿਆ ਕਿ 0 ਤੋਂ 5 ਸਾਲ ਦੇ ਲਗਭਗ 42385 ਅਤੇ 05 ਤੋਂ 18 ਸਾਲ ਦੇ 13397 ਬੱਚਿਆਂ ਦੀ ਇਨਰੋਲਮੈਂਟ ਪੈਡਿੰਗ ਹੈ। ਇਸ ਤੋਂ ਇਲਾਵਾ 5 ਸਾਲ ਤੋਂ ਘੱਟ 44529 ਅਤੇ 5 ਤੋਂ 15 ਸਾਲ ਦੇ 36949 ਬੱਚਿਆਂ ਦਾ ਲਾਜ਼ਮੀ ਬਾਇਓ-ਮੈਟ੍ਰਿਕ ਅਪਡੇਟ (MBU) ਪੈਡਿੰਗ ਹੈ।
ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਨੂੰ ਇਮਤਿਹਾਨਾਂ ਤੋਂ ਤੁਰੰਤ ਬਾਅਦ ਲਾਜਮੀ ਬਾਇਓਮੈਟ੍ਰਿਕ ਅਪਡੇਟ ਸਬੰਧੀ ਕੈਂਪ ਲਗਾਉਣ ਦੀ ਸਖਤ ਹਦਾਇਤ ਕੀਤੀ ਨਾਲ ਹੀ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਬੱਚਿਆਂ ਦਾ ਲਾਜ਼ਮੀ ਬਾਇਓ-ਮੈਟ੍ਰਿਕ ਅਪਡੇਟ (MBU) ਜਰੂਰ ਕਰਵਾਉਣ।
ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜਾਂ ਨਾਲ ਆਪਣੇ ਆਧਾਰ ਕਾਰਡ ਨੂੰ ਅੱਪਡੇਟ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਵੱਡੀ ਗਿਣਤੀ ਨਾਗਰਿਕਾਂ ਦੇ ਮੋਬਾਇਲ ਨੰਬਰ ਆਧਾਰ ਕਾਰਡ ਨਾਲ ਲਿੰਕ ਨਹੀਂ ਹਨ ਅਤੇ ਬਾਇਓਮੀਟ੍ਰਿਕ ਅੱਪਡੇਟ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਸੇਵਾਵਾਂ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ।

