ਅੱਜ ਮਿਤੀ 06-04-2025 ਨੂੰ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਜੀ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਗੁਰਪ੍ਰੀਤ ਸਿੰਘ ਡੀਐਸਪੀ ਸਬ ਡਿਵੀਜ਼ਨ ਮੋਗਾ ਅਤੇ ਡੀਐਸਪੀ ਟਰੈਫਿਕ ਮੋਗਾ ਜੀ ਦੀ ਰਹਿਨੁਮਾਈ ਹੇਠ ਲੱਕੜ ਮੰਡੀ ਮੋਗਾ ਦੇ ਆੜਤੀ, ਵਪਾਰੀ ,ਮਜ਼ਦੂਰਾ ਅਤੇ ਡਰਾਈਵਰਾਂ ਆਦਿ ਨੂੰ ਟਰੈਫਿਕ ਚਿੰਨਾਂ ਸਬੰਧੀ, ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਸਬੰਧੀ, 112 ਹੈਲਪ ਲਾਈਨ ਨੰਬਰ ਸਬੰਧੀ, ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਕ੍ਰਾਈਮ ਰਾਹੀ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ । ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕੀਤਾ । ਏਐਸਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਸਾਰਿਆਂ ਨੂੰ ਟਰੈਫਿਕ ਚਿੰਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਸਾਰਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਡਰਾਈਵਿੰਗ ਲਾਈਸੈਂਸ ਬਣਵਾਉਣ, ਓਵਰ ਸਪੀਡ ਵਹੀਕਲ ਨਾ ਚਲਾਉਣ ,ਦੋ ਪਈਆ ਵਾਹਣ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਵਹੀਕਲਾਂ ਦੇ ਡਾਕੂਮੈਂਟਸ ਪੂਰੇ ਰੱਖਣ ਸਬੰਧੀ , 112 ਹੈਲਪ ਲਾਈਨ ਨੰਬਰ ਸਬੰਧੀ ਵੀ ਵਿਸਥਾਰਪੂਰਵਕ ਜਾਗਰੂਕ ਕੀਤਾ । ਇਸ ਤੋਂ ਇਲਾਵਾ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਹੈਲਪ ਲਾਈਨ ਨੰਬਰ 9779100200 ਪਰ ਦੇਣ ਦੀ ਅਪੀਲ ਕੀਤੀ । ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਸਾਈਬਰ ਸੈਲ ਹੈਲਪ ਲਾਈਨ ਨੰਬਰ 1930 ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸਆਈ ਸੁਖਮੰਦਰ ਸਿੰਘ ਇੰਚਾਰਜ ਟਰੈਫਿਕ ਸਟਾਫ ਮੋਗਾ, ਸੰਜੀਵ ਕੁਮਾਰ ਲੱਡੂ ,ਬਾਊ ਰਾਮਾ, ਬਾਊ ਸ਼ਮੀ ਆਦਿ ਹਾਜਰ ਸਨ ।

