ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਮੋਗਾ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਜ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਵੱਲੋਂ ਫੂਡ ਸੇਫਟੀ ਅਤੇ ਸੈਂਪਲਿੰਗ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨ ਜਾਗਰੂਕਤਾ ਪੰਦਰਵਾੜੇ ਦੇ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਖਾਦ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਣਕਾਰੀ ਦੇਵੇਗੀ ਅਤੇ ਸਵੈ ਇੱਛਾ ਨਾਲ ਕੋਈ ਵੀ ਫੂਡ ਸੈਂਪਲ ਕਰਵਾ ਸਕਦਾ ਹੈ।
ਇਸ ਮੌਕੇ ਡਾ. ਰਮਨਦੀਪ ਸਿੰਗਲਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਮੋਬਾਈਲ ਵੈਨ ਲੋਕਾਂ ਨੂੰ ਆਪਣੇ ਖਾਣੇ ਦੇ ਸੈਂਪਲ ਜਾਂਚ ਲਈ ਦੇਣ ਲਈ ਪ੍ਰੇਰਿਤ ਕਰੇਗੀ ਅਤੇ ਖੁਰਾਕ ਨਾਲ ਸੰਬੰਧਤ ਬਿਮਾਰੀਆਂ ਤੋਂ ਬਚਾਅ ਵਿੱਚ ਮਦਦਗਾਰ ਸਾਬਤ ਹੋਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਜਾਗਰੂਕਤਾ ਪੰਦਰਵਾੜੇ ਦੌਰਾਨ ਵੱਖ-ਵੱਖ ਥਾਵਾਂ ‘ਤੇ ਕੈਂਪ ਲਗਾਏ ਜਾਣਗੇ ਅਤੇ ਲੋਕਾਂ ਨੂੰ ਸਾਫ-ਸੁਥਰੇ ਅਤੇ ਸੁਰੱਖਿਅਤ ਖਾਣੇ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ ਮੀਡੀਆ ਇੰਚਾਰਜ ਹਰਜਿੰਦਰ ਕੌਰ ,ਅੰਮ੍ਰਿਤ ਸ਼ਰਮਾ,
ਲਵਦੀਪ ਸਿੰਘ ਫੂਡ ਸੇਫਟੀ ਅਫਸਰ ਮੋਗਾ, ਤੇਜਿੰਦਰ ਸਿੰਘ, ਫੂਡ ਕਲਰਕ, ਮਨਜੀਤ ਸਿੰਘ ਐਲ.ਟੀ, ਫੂਡ ਵੈਨ, ਦਲਜੀਤ ਸਿੰਘ ਡਰਾਈਵਰ ਫੂਡ ਵੈਨ ਅਤੇ ਸ੍ਰੀ ਰਘਬੀਰ ਸਿੰਘ, ਐਮ.ਐਲ.ਟੀ ਵੀ ਹਾਜ਼ਰ ਸਨ।

