ਮੱਖਣ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਚੋਂ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਈ – ਟਕਸਾਲੀ ਅਕਾਲੀ 

voice punjabtime
4 Min Read

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਬਹੁਤ ਵੱਡੀ ਸਫਲਤਾ ਤੇ ਮਜ਼ਬੂਤੀ ਹਾਸਲ ਹੋਈ ਜਦੋਂ ਵਿਕਾਸ ਦੇ ਮਸੀਹਾ ਜਾਣੇ ਜਾਂਦੇ, ਟਕਸਾਲੀ ਅਕਾਲੀ ਸਵਰਗਵਾਸੀ ਜਥੇਦਾਰ ਤੋਤਾ ਸਿੰਘ ਸਾਬਕਾ ਕੈਬਨਿਟ ਮੰਤਰੀ ਦੇ ਪਰਿਵਾਰਕ ਸਿਆਸੀ ਵਾਰਸ ਐਡਵੋਕੇਟ ਬਰਜਿੰਦਰ ਸਿੰਘ ਬਰਾੜ, (ਮੱਖਣ ਬਰਾੜ) ਨੇ ਜ਼ਿਲ੍ਹੇ ਦੇ ਟਕਸਾਲੀ ਅਕਾਲੀ ਆਗੂਆਂ ਤੇ ਵਰਕਰਾਂ ਦੀ ਸਹਿਮਤੀ ਨਾਲ ਦੁਬਾਰਾ ਫਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋਏ ਹਨ । ਇਹ ਵਿਚਾਰ ਮਹਾਨ ਸੁਤੰਤਰਤਾ ਸੰਗਰਾਮੀ ਤੇ ਟਕਸਾਲੀ ਅਕਾਲੀ ਪਰਿਵਾਰ ਸੰਤ ਬਾਬਾ ਕਿਰਪਾਲ ਸਿੰਘ ਜੀ ਅਤੇ ਬਾਬਾ ਬਲਵੰਤ ਸਿੰਘ ਜੀ ਰੋਡਿਆਂ ਵਾਲਿਆਂ ਦੇ ਪੋਤਰੇ ਸਟੇਟ ਅਵਾਰਡੀ ਡਾ ਜਸਵਿੰਦਰ ਸਿੰਘ ਬਰਾੜ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟਕਸਾਲੀ ਅਕਾਲੀ ਆਗੂ ਤੇ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਉਰਫ ਮੱਖਣ ਬਰਾੜ ਵੱਲੋਂ ਦੁਬਾਰਾ ਆਪਣੇ ਪੁਰਖਿਆਂ ਦੀਆਂ ਕੁਰਬਾਨੀਆਂ ਨਾਲ ਬਣਾਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ਨਾਲ ਇਕੱਲੇ ਮੋਗਾ ਜ਼ਿਲ੍ਹੇ ਵਿੱਚ ਹੀ ਨਹੀਂ , ਸਗੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਜਥੇਦਾਰ ਤੋਤਾ ਸਿੰਘ ਨੇ ਸਮੁੱਚੇ ਪੰਜਾਬ ਦੇ ਅਹਿਮ ਮੁੱਦਿਆਂ , ਸਾਂਝੇ ਵਿਕਾਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ । ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਕਿਹਾ ਕਰਦੇ ਸਨ ਕਿ ਜਥੇਦਾਰ ਤੋਤਾ ਸਿੰਘ ਇੱਕ ਰੋਸ਼ਨ ਦਿਮਾਗ਼ ਸ਼ਖਸੀਅਤ ਹਨ ਅਤੇ ਜਦੋਂ ਅਕਾਲੀ ਦਲ ਦਾ ਸਿਆਸੀ ਗੱਡਾ ਦਲਦਲ ਵਿੱਚ ਫਸ ਜਾਂਦਾ ਤਾਂ ਉਸ ਸਮੇਂ ਜਥੇਦਾਰ ਤੋਤਾ ਸਿੰਘ ਦੀ ਕਾਬਲੀਅਤ ਤੇ ਦਿਸ਼ਾ ਮੁਤਾਬਕ ਮਸਲਾ ਹੱਲ ਕੀਤਾ ਜਾਂਦਾ ਸੀ । ਡਾ ਬਰਾੜ ਨੇ ਕਿਹਾ ਕਿ ਉਹਨਾਂ ਦੇ ਹਮਾਇਤੀ ਸਮੁੱਚੇ ਪੰਜਾਬ ਵਿੱਚ ਹੀ ਨਹੀਂ ਸਗੋਂ ਸਾਰੀ ਦੁਨੀਆਂ ਵਿੱਚ ਭਾਵ ਵਿਦੇਸ਼ਾਂ ਵਿੱਚ ਵੀ ਵੱਸਦੇ ਹਨ । ਜਥੇਦਾਰ ਤੋਤਾ ਸਿੰਘ ਨੇ ਆਪਣੇ ਜੀਵਨ ਕਾਲ ਵਿੱਚ ਹਮੇਸ਼ਾ ਸਮੁੱਚੇ ਪੰਥ, ਸਮਾਜ ਤੇ ਵਿਸੇਸ਼ ਤੌਰ ਤੇ ਟਕਸਾਲੀ ਅਕਾਲੀ ਵਰਕਰਾਂ ਅਤੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ੳਹੁਨਾਂ ਦੀਆਂ ਕੁਰਬਾਨੀਆਂ ਕਰਕੇ , ਹਰ ਖੇਤਰ ਵਿੱਚ ਸਨਮਾਨ ਦੇਣ ਦੀ ਕੋਸ਼ਿਸ਼ ਕੀਤੀ ਹੈ । ਉਨ੍ਹਾਂ ਨੇ ਸਮਾਜ ਵਿੱਚ ਰਹਿੰਦੇ ਲੋੜਵੰਦ ਪਰਿਵਾਰਾਂ ਦੀ ਹਰ ਸੰਭਵ ਮੱਦਦ ਕੀਤੀ । ਲੋਕ ਅੱਜ ਵੀ ਉਨ੍ਹਾਂ ਵਲੋਂ ਕੀਤੇ ਕੰਮਾਂ ਨੂੰ ਯਾਦ ਕਰਦੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਯਤਨਸ਼ੀਲ ਰਹਿੰਦੇ ਹਨ । ਉਨ੍ਹਾਂ ਵੱਲੋਂ ਮੋਗਾ ਜ਼ਿਲ੍ਹੇ ਅਤੇ ਧਰਮਕੋਟ ਹਲਕੇ ਦੇ ਵਿਕਾਸ ਨੂੰ ਸਮਰਪਿਤ ਹੋ ਕੇ ਕੀਤੇ ਕੰਮਾਂ ਦੀ ਸ਼ਲਾਘਾ ਆਮ ਲੋਕਾਂ ਵੱਲੋਂ ਕੀਤੀ ਜਾਂਦੀ ਹੈ । ਸ਼੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਤੇ ਪੰਥਕ ਪਰਿਵਾਰ ਹੋਣ ਕਰਕੇ ਕਾਹਲ਼ੇਪਣ ਵਿੱਚ ਪਾਰਟੀ ਛੱਡਣ ਦਾ ਮੱਖਣ ਬਰਾੜ ਨੂੰ ਸਮੇਂ ਸਿਰ ਅਹਿਸਾਸ ਹੋਇਆ ਤਾਂ ਉਹਨਾਂ ਦੇ ਦੁਆਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ ਹੋਣ ਨਾਲ ਉਹਨਾਂ ਦੇ ਸੁਭਚਿੰਤਕਾਂ ਵਿੱਚ ਵੀ ਬਹੁਤ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ ਹੈ । ਉਨ੍ਹਾਂ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਆਉਣ ਨਾਲ ਮੋਗਾ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਹੋਈ ਹੈ । ਡਾ ਬਰਾੜ ਨੇ ਕਿਹਾ ਕਿ ਉਹ ਵਿਕਾਸ ਦੇ ਮਸੀਹਾ ਜਥੇਦਾਰ ਤੋਤਾ ਸਿੰਘ ਦੇ ਪਰਿਵਾਰਕ ਵਾਰਿਸ ਨੋਜਵਾਨ ਆਗੂ ਮੱਖਣ ਬਰਾੜ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਲਈ ਦ੍ਰਿੜ ਇਰਾਦੇ ਤੇ ਤਨਦੇਹੀ ਨਾਲ ਯਤਨਸ਼ੀਲ ਰਹਿਣਗੇ ।

Share This Article
Leave a comment

Leave a Reply

Your email address will not be published. Required fields are marked *