ਨੈਸ਼ਨਲ ਲੀਗਲ ਸਰਵਿਸਜ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 09 ਮਈ 2026 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੀਆਂ ਅਦਾਲਤਾਂ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜਿਲੇ ਵਿੱਚ ਅਦਾਲਤੀ ਅਤੇ ਪ੍ਰੀ-ਲੀਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਮਿਤੀ 09.05.2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਸ ਲੋਕ ਅਦਾਲਤ ਵਿੱਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜੇ ਦੇ ਮਸਲੇ, ਜਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਊਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਸ਼੍ਰੀ ਸਿਮਰਨ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ -ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਹੈ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉਥੇ ਉਹਨਾਂ ਲੋਕਾਂ ਦਾ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ । ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਆਪਸੀ ਭਾਈਚਾਰਾ ਵੱਧਦਾ ਹੈ। ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ
ਉਠਾਓ।

