ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੀ ਯੋਗ ਅਗਵਾਈ ਵਿੱਚ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵਿਸ਼ੇਸ਼ ਜਾਗਰੂਕ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੇ ਹੁਕਮਾਂ ਦੀ ਉਲੰਘਨਾ ਕਰਨ ਵਾਲੇ ਕਿਸਾਨਾਂ ਉੱਪਰ ਕਾਰਵਾਈਆਂ ਵੀ ਕੀਤੀਆਂ ਜਾ ਰਹੀਆਂ ਹਨ।
ਇਸਦੀ ਲਗਾਤਾਰਤਾ ਵਿੱਚ ਅੱਜ ਐਸ ਡੀ ਐਮ ਨਿਹਾਲ ਸਿੰਘ ਵਾਲਾ ਗਗਨਦੀਪ ਵੱਲੋ ਸਥਾਨਕ ਦਫ਼ਤਰ ਵਿਖੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਕੀਤੀ ਗਈ। ਮੀਟਿੰਗ ਵਿੱਚ ਅਨਵਰ ਅਲੀ ਡੀ.ਐਸ.ਪੀ ਨਿਹਾਲ ਸਿੰਘ ਵਾਲਾ, ਜਤਿੰਦਰ ਸਿੰਘ ਐਸ.ਐਚ.ਓ.ਨਿਹਾਲ ਸਿੰਘ ਵਾਲਾ,ਮਨਦੀਪ ਸਿੰਘ ਨਾਇਬ ਤਹਿਸੀਲਦਾਰ ਅਤੇ ਅਮਰਜੀਤ ਮੋਂਗਾ ਰੀਡਰ ਸਮੇਤ ਹੋਰ ਸੰਬੰਧਿਤ ਅਧਿਕਾਰੀ ਹਾਜ਼ਰ ਸਨ।
ਐਸ ਡੀ ਐਮ ਗਗਨਦੀਪ ਸਿੰਘ ਵੱਲੋ ਮੀਟਿੰਗ ਦੌਰਾਨ ਕਿਹਾ ਕਿ ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਹਨਾਂ ਦੱਸਿਆ ਕਿ ਨਾੜ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਲੋਕਾਂ ਦੀ ਸਿਹਤ ਉੱਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਅੱਗ ਲੱਗਣ ਕਾਰਨ ਹਾਦਸਿਆਂ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ।
ਉਹਨਾਂ ਦੱਸਿਆ ਗਿਆ ਕਿ ਨਾੜ ਸਾੜਨ ਦੇ ਮਾਮਲਿਆਂ ਸਬੰਧੀ ਹੁਣ ਤੱਕ 16 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। । ਉਹਨਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਨਿਗਰਾਨੀ ਹੋਰ ਸਖ਼ਤ ਕਰਨ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ।
ਗਗਨਦੀਪ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਲੋਕ ਹਿਤ ਨੂੰ ਧਿਆਨ ਵਿੱਚ ਰੱਖਦਿਆਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ।
ਫੋਟੋ ਕੈਪਸ਼ਨ- ਐਸ ਡੀ ਐਮ ਨਿਹਾਲ ਸਿੰਘ ਵਾਲਾ ਗਗਨਦੀਪ ਕਣਕ ਦੀ ਨਾੜ ਨਾ ਸਾੜਨ ਸਬੰਧੀ ਵਿਸ਼ੇਸ਼ ਮੀਟਿੰਗ ਦੌਰਾਨ।

