ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ ਬੀ ਐੱਸ ਈ) ਵੱਲੋਂ ਦਸਵੀਂ ਜਮਾਤ ਦੀਆਂ ਦੂਸਰੀ ਬੋਰਡ ਦੀਆਂ ਪ੍ਰੀਖਿਆਵਾਂ ਮਿਤੀ 15.05.2026 ਤੋਂ 01.06.2026 ਨੂੰ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 01:30 ਵਜੇ ਤੱਕ ਜ਼ਿਲ੍ਹਾ ਮੋਗਾ ਵਿਖੇ ਬੋਰਡ ਵੱਲੋਂ ਸਥਾਪਤ ਕੀਤੇ ਪਰੀਖਿਆ ਕੇਂਦਰਾਂ ਵਿੱਚ ਕਰਵਾਈਆ ਜਾ ਰਹੀਆਂ ਹਨ ।
ਉਕਤ ਦੇ ਮੱਦੇਨਜਰ ਸ਼੍ਰੀ ਸਾਗਰ ਸੇਤੀਆ ਜ਼ਿਲ੍ਹਾ ਮੈਜਿਸਟਰੇਟ, ਮੋਗਾ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ਅੰਦਰ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ।
ਇਹ ਹੁਕਮ ਮਿਤੀ 15-05-2026 ਤੋਂ 01.06.2026 ਤੱਕ ਲਾਗੂ ਰਹੇਗਾ।
ਜਿਕਰਯੋਗ ਹੈ ਕਿ ਡੀ.ਐਨ. ਮਾਡਲ ਸੀਨੀਅਰ ਸੈਕੰਡਰੀ ਸਕੂਲ ਨਿਊ ਟਾਊਨ ਮੋਗਾ, ਬਲੂਮਿੰਗ ਬਡਜ ਸਕੂਲ ਤਲਵੰਡੀ ਭੰਗੇਰੀਆਂ, ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ, ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਇਹਨਾਂ ਪ੍ਰੀਖਿਆਵਾਂ ਲਈ ਕੇਂਦਰ ਸਥਾਪਿ
ਤ ਕੀਤੇ ਗਏ ਹਨ।

