ਜਿਲੇ ਦੇ ਹਰ ਹਰ ਕੋਨੇ ਤੇ ਜਾ ਕੇ ਡੇਂਗੂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

voice punjabtime
2 Min Read

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਦੇ ਹੁਕਮ ਅਨੁਸਾਰ ਅਤੇ ਡਾਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ

ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ ਦੀ ਅਗਵਾਈ ਹੇਠ ਡੇਂਗੂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਸਨਾਤਨ ਧਰਮ ਮੰਦਿਰ, ਨੇੜੇ ਗੀਤਾ ਭਵਨ ਮੋਗਾ ਵਿਖੇ ਟੀਮ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ ਗਈ।
ਐਪੀਡੀਮੋਲੋਜਿਸਟ ਡਾ. ਨਰੇਸ਼ ਆਮਲਾ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਘਰਾਂ ਅਤੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੂਲਰਾਂ, ਗਮਲਿਆਂ, ਟਾਇਰਾਂ ਅਤੇ ਹੋਰ ਪਾਣੀ ਖੜ੍ਹਾ ਰਹਿਣ ਵਾਲੀਆਂ ਥਾਵਾਂ ਨੂੰ ਹਰ ਹਫ਼ਤੇ ਖਾਲੀ ਅਤੇ ਸਾਫ਼ ਕੀਤਾ ਜਾਵੇ ਤਾਂ ਜੋ ਡੇਂਗੂ ਮੱਛਰ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਐਮ.ਪੀ.ਐਚ.ਐਸ ਗੁਰਮੀਤ ਸਿੰਘ ਅਤੇ ਪਰਮਜੀਤ ਸਿੰਘ ਨੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਬ੍ਰੀਡਿੰਗ ਚੈਕਰ ਕੇਵਲ ਸਿੰਘ ਅਤੇ ਪਰਵੀਨ ਕੁਮਾਰ ਵੱਲੋਂ ਇਲਾਕੇ ਦਾ ਦੌਰਾ ਕਰਕੇ ਮੱਛਰਾਂ ਦੀ ਪੈਦਾਵਾਰ ਵਾਲੀਆਂ ਥਾਵਾਂ ਦੀ ਜਾਂਚ ਵੀ ਕੀਤੀ ਗਈ।
ਇਸ ਮੌਕੇ ਡਾ. ਗਗਨਦੀਪ ਸਿੰਘ ਐੱਸ ਐਮ ਡਰੋਲੀ ਭਾਈ ਨੇ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਸਰੀਰ ਦਰਦ ਜਾਂ ਹੋਰ ਡੇਂਗੂ ਵਰਗੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ.

Share This Article
Leave a comment

Leave a Reply

Your email address will not be published. Required fields are marked *