ʻਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲʼ ਤਹਿਤ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

voice punjabtime
4 Min Read

 

ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ ਗਿਆ ਹੈ।

ਇਸ ਸਬੰਧੀ ਅੱਜ ਜਾਗਰੂਕਤਾ ਲਈ ਮੋਗਾ ਜ਼ਿਲ੍ਹੇ ਦੀਆਂ ਚਾਰਾਂ ਸਬ ਡਵੀਜ਼ਨਾਂ ਵਿਖੇ ਸਮਾਗਮ ਕਰਵਾਏ ਗਏ ਜਿੱਥੇ ਸਬੰਧਿਤ ਵਿਧਾਇਕਾਂ ਵੱਲੋਂ ਸ਼ਿਰਕਤ ਕੀਤੀ ਗਈ ।

ਵਿਧਾਇਕਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਦੂਜਾ ਪੜਾਅ ਪੂਰੇ ਜੋਸ਼ ਨਾਲ ਚੱਲ ਰਿਹਾ ਹੈ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ।

ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਇਸ ਵਿੱਚ ਸਥਾਨਕ ਲੋਕਾਂ ਦੀ ਭਾਗੀਦਾਰੀ ਵੀ ਆਪ ਮੁਹਾਰੇ ਵੇਖਣ ਨੂੰ ਮਿਲ ਰਹੀ ਹੈ।

ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਦੇ ਧਵਨ ਪੈਲੇਸ ਵਿੱਚ ਯੁੱਧ ਨਸ਼ਿਆਂ ਵਿਰੁੱਧ ਫੇਸ-2 ਮੁਹਿੰਮ ʻਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲʼ ਤਹਿਤ ਪਿੰਡਾਂ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਤੇ ਸ਼ਹਿਰਾਂ ਦੀਆਂ ਵਾਰਡ ਡਿਫੈਂਸ ਕਮੇਟੀਆਂ ਅਤੇ ਉਹਨਾਂ ਦੇ ਪ੍ਰਧਾਨਾਂ ਨਾਲ ਮੀਟਿੰਗਾਂ ਦੌਰਾਨ ਸ਼ਿਰਕਤ ਕੀਤੀ ।

ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਖੁੱਲ੍ਹੀ ਗੱਲਬਾਤ ਕੀਤੀ ਗਈ ਅਤੇ ਨਸ਼ਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਦਿਨ ਰਾਤ ਯਤਨਸ਼ੀਲ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਸੌਦਾਗਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ ਅਤੇ ਅੱਗੇ ਵੀ ਇਹ ਕਾਰਵਾਈਆਂ ਲਗਾਤਾਰ ਜਾਰੀ ਹਨ। ਉਹਨਾਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਨੂੰ ਹੋਰ ਮਜਬੂਤੀ ਨਾਲ ਨਸ਼ਿਆਂ ਖਿਲਾਫ ਲੜਨ ਲਈ ਪ੍ਰੇਰਿਆ।

ਉਕਤ ਤੋਂ ਇਲਾਵਾ ਮੋਗਾ ਜ਼ਿਲ੍ਹੇ ਦੀਆਂ ਸਮੂਹ ਸਬ ਡਿਵੀਜਨਾਂ ਵਿੱਚ ਵੀ ਇਹ ਪ੍ਰੋਗਰਾਮ ਕਰਵਾਏ ਗਏ। ਬਾਘਾਪੁਰਾਣਾ ਵਿੱਚ ਵਿਧਾਇਕ ਬਾਘਾਪੁਰਾਣਾ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੀ ਅਗਵਾਈ ਵਿੱਚ, ਨਿਹਾਲ ਸਿੰਘ ਵਾਲਾ ਵਿਖੇ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਵਿੱਚ, ਧਰਮਕੋਟ ਵਿਖੇ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਵਿੱਚ ਇਹਨਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ, ਜਿੱਥੇ ਕਿ ਵੱਡੀ ਗਿਣਤੀ ਵਿੱਚ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਤੇ ਪ੍ਰਧਾਨਾਂ ਨੇ ਸ਼ਿਰਕਤ ਕਰਕੇ ਨਸ਼ਿਆਂ ਵਿਰੁੱਧ ਲਾਮਬੰਦੀ ਨੂੰ ਪ੍ਰਗਟਾਇਆ।

ਫੋਟੋ ਕੈਪਸ਼ਨ-01. ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਮੋਗਾ ਵਿਖੇ ਯੁੱਧ ਨਸ਼ਿਆਂ ਵਿਰੁੱਧ
ਫੇਸ-2 ਮੁਹਿੰਮ ʻਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲʼ ਤਹਿਤ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਵਿਸ਼ੇਸ਼ ਪ੍ਰੋਗਾਰਮ ਦੌਰਾਨ।

2 ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਬਾਘਾਪੁਰਾਣਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਫੇਸ-2 ਮੁਹਿੰਮ ʻਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲʼ ਤਹਿਤ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਵਿਸ਼ੇਸ਼ ਪ੍ਰੋਗਾਰਮ ਦੌਰਾਨ।

3 ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਧਰਮਕੋਟ ਵਿਖੇ ਯੁੱਧ ਨਸ਼ਿਆਂ ਵਿਰੁੱਧ ਫੇਸ-2 ਮੁਹਿੰਮ ʻਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲʼ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਵਿਸ਼ੇਸ਼ ਪ੍ਰੋਗਾਰਮ ਦੌਰਾਨ।

04.ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨਿਹਾਲ ਸਿੰਘ ਵਾਲਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਫੇਸ-2 ਮੁਹਿੰਮ ʻਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲʼ ਤਹਿਤ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਵਿਸ਼ੇਸ਼ ਪ੍ਰੋਗਾਰਮ ਦੌਰਾਨ।ù

Share This Article
Leave a comment

Leave a Reply

Your email address will not be published. Required fields are marked *