ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੋਗਾ ਜ਼ਿਲ੍ਹੇ ਵਿੱਚ ਝੋਨੇ ਦੀ ਲਵਾਈ ਕੱਲ 9 ਜੂਨ ਤੋਂ ਸ਼ੁਰੂ ਹੋ ਰਹੀ ਹੈ ।
ਝੋਨੇ ਦੀ ਲਵਾਈ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਵੇ ਇਸ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ ਝੋਨਾ ਲਗਾਉਣ ਲਈ ਤਿੰਨ ਮਿਤੀਆਂ 1, 5, ਤੇ 9 ਜੂਨ ਦੇ ਸ਼ਡਿਊਲ ਜਾਰੀ ਕੀਤੇ ਗਏ ਸਨ ।
ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿੱਚ ਇਸ ਸਾਲ ਲਗਭਗ 1 ਲੱਖ 84 ਹਜਾਰ 500 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਫਸਲ ਸਮੇਤ ਬਾਸਮਤੀ ਦੀ ਬਿਜਾਈ ਹੋਣ ਦੀ ਉਮੀਦ ਹੈ।
ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਸੀਜਨ ਦੌਰਾਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਝੋਨੇ ਦੀ ਲਵਾਈ, ਬਿਜਲੀ, ਪਾਣੀ ਆਦਿ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਣਾ ਕਰਨ ਨਹੀਂ ਦਿੱਤਾ ਜਾਵੇਗਾ। ਕੱਲ੍ਹ 9 ਜੂਨ ਤੋਂ ਕਿਸਾਨਾਂ ਨੂੰ 8 ਘੰਟੇ ਨਿਰੰਤਰ ਬਿਜਲੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਬਿਜਲੀ ਦੀ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਪੱਧਰੀ ਸਹਾਇਤਾ ਨੰਬਰ 1912 ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ ਜਿਸਦੇ ਨੰਬਰ 96461-14981, 96461-14991, 96466-96932 ਹਨ। ਇਹਨਾਂ ਨੰਬਰਾਂ ਉਪਰ ਹਫਤੇ ਦੇ ਸੱਤੋ ਦਿਨ 24 ਘੰਟੇ ਬਿਜਲੀ ਸਮੱਸਿਆ ਸਬੰਧੀ ਸਹਾਇਤਾ ਲਈ
ਜਾ ਸਕਦੀ ਹੈ।

