ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ’ਤੇ ਐਫ਼.ਐਂਡ.ਸੀ.ਸੀ ਮੈਂਬਰਾਂ ਦੀ ਚੋਣ ਨਾ ਹੋਣ ਨਾਲ ਵਧਿਆ ਸਿਆਸੀ ਤਣਾਅ

voice punjabtime
4 Min Read

ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਮੋਗਾ ਦੀ ਇੰਚਾਰਜ ਮਾਲਵਿਕਾ ਸੂਦ ਨੇ ਨਗਰ ਨਿਗਮ ਮੋਗਾ ਵਿਚ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਐੱਫ.ਐਂਡ.ਸੀ.ਸੀ ਮੈਂਬਰਾਂ ਦੀ ਚੋਣ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ 11 ਜੂਨ ਨੂੰ ਮੇਅਰ ਦੀ ਚੋਣ ਹੋਣ ਤੋਂ ਬਾਅਦ ਅੱਜ ਤੱਕ ਇਹ ਅਹਿਮ ਅਹੁਦੇ ਖਾਲੀ ਪਏ ਹਨ, ਜੋ ਕਿ ਕਾਨੂੰਨੀ ਪ੍ਰਕਿਰਿਆ ਅਤੇ ਪ੍ਰਸ਼ਾਸਨਕ ਪ੍ਰਬੰਧਾਂ ਉੱਤੇ ਸਵਾਲ ਖੜੇ ਕਰਦਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਜਦੋਂ ਮੋਗਾ ਦੇ ਮੇਅਰ ਦੀ ਚੋਣ ਹੋਈ ਸੀ, ਉਸੇ ਦਿਨ ਕਾਨੂੰਨ ਮੁਤਾਬਕ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਐੱਫ.ਐਂਡ.ਸੀ.ਸੀ ਮੈਂਬਰਾਂ ਦੀ ਚੋਣ ਵੀ ਕਰਨੀ ਲਾਜ਼ਮੀ ਸੀ। ਪਰ ਸੱਤਾਧਾਰੀ ਧਿਰ ਵੱਲੋਂ ਇਹ ਚੋਣ ਨਾ ਕਰਵਾਉਣਾ ਦਰਸਾਉਂਦਾ ਹੈ ਕਿ ਕਿਤੇ ਨਾ ਕਿਤੇ ਪ੍ਰਕਿਰਿਆ ਵਿਚ ਗੜਬੜ ਹੈ ਜਾਂ ਫਿਰ ਅੰਦਰੂਨੀ ਅਸਮਝਾਂ ਕਾਰਨ ਫੈਸਲੇ ਲਟਕਾਏ ਜਾ ਰਹੇ ਹਨ। ਉਨ੍ਹਾਂ ਨੇ ਸਵਾਲ ਕੀਤਾ ਕਿ ਜਦੋਂ ਆਪ ਪਾਰਟੀ ਕੋਲ ਨਗਰ ਨਿਗਮ ਵਿਚ ਪੂਰਾ ਬਹੁਮਤ ਮੌਜੂਦ ਹੈ, ਤਾਂ ਫਿਰ ਇਹ ਚੋਣਾਂ ਕਰਵਾਉਣ ਵਿਚ ਦੇਰੀ ਕਿਉਂ ਕੀਤੀ ਜਾ ਰਹੀ ਹੈ? ਉਨ੍ਹਾਂ ਕਿਹਾ ਕਿ ਇਹ ਸਿਰਫ ਰਾਜਨੀਤਿਕ ਲਾਪ੍ਰਵਾਹੀ ਨਹੀਂ, ਸਗੋਂ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਜ਼ਰੂਰਤਾਂ ਨਾਲ ਖਿਲਵਾੜ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਇਹ ਅਹੁਦੇ ਸਿਰਫ ਰਸਮੀ ਨਹੀਂ ਹਨ, ਸਗੋਂ ਸ਼ਹਿਰੀ ਪ੍ਰਸ਼ਾਸਨ ਦੀ ਸੁਚੱਜੀ ਕਾਰਗੁਜ਼ਾਰੀ ਲਈ ਬਹੁਤ ਮਹੱਤਵਪੂਰਨ ਹਨ। ਮੇਅਰ ਇਕੱਲੇ ਸਾਰੇ ਕੰਮ ਨਹੀਂ ਸੰਭਾਲ ਸਕਦੇ, ਇਸ ਲਈ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਭੂਮਿਕਾ ਬਹੁਤ ਜ਼ਰੂਰੀ ਹੁੰਦੀ ਹੈ। ਇਹ ਅਧਿਕਾਰੀ ਮੇਅਰ ਦੀ ਸਹਾਇਤਾ ਕਰਦੇ ਹੋਏ ਵੱਖ-ਵੱਖ ਪ੍ਰਸ਼ਾਸਨਕ ਕੰਮਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਐੱਫ.ਐਂਡ.ਸੀ.ਸੀ ਮੈਂਬਰਾਂ ਦੀ ਚੋਣ ਨਾਲ ਵੱਖ-ਵੱਖ ਕਮੇਟੀਆਂ ਬਣਦੀਆਂ ਹਨ, ਜੋ ਲੋਕਾਂ ਦੇ ਰੋਜ਼ਾਨਾ ਮਸਲਿਆਂ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਜੇ ਇਹ ਮੈਂਬਰ ਨਾ ਹੋਣ, ਤਾਂ ਫੈਸਲਾ ਲੈਣ ਦੀ ਪ੍ਰਕਿਰਿਆ ਸੁਸਤੀ ਦਾ ਸ਼ਿਕਾਰ ਹੋ ਜਾਂਦੀ ਹੈ ਅਤੇ ਲੋਕਾਂ ਨੂੰ ਸਮੇਂ ’ਤੇ ਸੁਵਿਧਾਵਾਂ ਨਹੀਂ ਮਿਲਦੀਆਂ। ਉਨ੍ਹਾਂ ਦੇ ਅਨੁਸਾਰ, ਇਹ ਚੋਣਾਂ ਲੋਕਤੰਤਰਕ ਪ੍ਰਕਿਰਿਆ ਦਾ ਹਿੱਸਾ ਹਨ, ਜੋ ਵੱਖ-ਵੱਖ ਇਲਾਕਿਆਂ ਦੀ ਨੁਮਾਇੰਦਗੀ ਨੂੰ ਯਕੀਨੀ ਬਣਾਉਂਦੀਆਂ ਹਨ। ਜਦੋਂ ਵੱਖ-ਵੱਖ ਵਾਰਡਾਂ ਦੇ ਚੁਣੇ ਨੁਮਾਇੰਦੇ ਕਮੇਟੀਆਂ ਵਿਚ ਸ਼ਾਮਲ ਹੁੰਦੇ ਹਨ, ਤਾਂ ਉਹ ਆਪਣੇ ਇਲਾਕਿਆਂ ਦੇ ਮੁੱਦੇ ਉਠਾ ਸਕਦੇ ਹਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰ ਸਕਦੇ ਹਨ। ਮਾਲਵਿਕਾ ਸੂਦ ਨੇ ਜਵਾਬਦੇਹੀ ਅਤੇ ਪਾਰਦਰਸ਼ਤਾ ਦੇ ਮਸਲੇ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਕਈ ਅਧਿਕਾਰੀ ਮਿਲ ਕੇ ਕੰਮ ਕਰਦੇ ਹਨ, ਤਾਂ ਪ੍ਰਸ਼ਾਸਨ ਵਿਚ ਪਾਰਦਰਸ਼ਤਾ ਵਧਦੀ ਹੈ ਅਤੇ ਹਰ ਫੈਸਲੇ ਲਈ ਜਵਾਬਦੇਹੀ ਤੈਅ ਹੁੰਦੀ ਹੈ, ਪਰ ਜੇ ਇਹ ਅਹੁਦੇ ਖਾਲੀ ਰਹਿੰਦੇ ਹਨ, ਤਾਂ ਸਾਰੀ ਜ਼ਿੰਮੇਵਾਰੀ ਕੁਝ ਹੱਥਾਂ ਵਿਚ ਕੇਂਦਰਿਤ ਹੋ ਜਾਂਦੀ ਹੈ, ਜੋ ਪ੍ਰਸ਼ਾਸਨਕ ਕਮਜ਼ੋਰੀ ਨੂੰ ਜਨਮ ਦਿੰਦੀ ਹੈ। ਜੇ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਐੱਫ.ਐਂਡ.ਸੀ.ਸੀ ਮੈਂਬਰ ਨਹੀਂ ਹੋਣਗੇ, ਤਾਂ ਵਿਕਾਸ ਕਾਰਜਾਂ ਵਿਚ ਦੇਰੀ, ਗੜਬੜ ਅਤੇ ਗੁਣਵੱਤਾ ਵਿਚ ਕਮੀ ਆ ਸਕਦੀ ਹੈ। ਅੰਤ ਵਿਚ ਮਾਲਵਿਕਾ ਸੂਦ ਨੇ ਆਖਿਆ ਕਿ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਐਫ਼.ਐਂਡ.ਸੀ.ਸੀ ਮੈਂਬਰਾਂ ਦੀ ਚੋਣ ਤੁਰੰਤ ਕਰਵਾਈ ਜਾਵੇ ਤਾਂ ਜੋ ਨਗਰ ਨਿਗਮ ਦਾ ਕੰਮਕਾਜ ਸੁਚੱਜੇ ਢੰਗ ਨਾਲ ਚੱਲ ਸਕੇ ਅਤੇ ਸ਼ਹਿਰ ਦੇ ਵਿਕਾਸ ਵਿਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਕਿਹਾ ਕਿ ਜੇ ਜਲਦੀ ਇਹ ਮਸਲਾ ਹੱਲ ਨਾ ਕੀਤਾ ਗਿਆ, ਤਾਂ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਣ ਤੋਂ ਪਿੱਛੇ ਨਹੀਂ ਹਟੇ

ਗੀ।

Share This Article
Leave a comment

Leave a Reply

Your email address will not be published. Required fields are marked *