ਡਿਪਟੀ ਕਮਿਸ਼ਨਰ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਦੇ ਚੱਲ ਰਹੇ ਕਾਰਜਾਂ ਦੀ ਸਮੀਖਿਆ

voice punjabtime
2 Min Read

 

ਜ਼ਿਲ੍ਹਾ ਮੋਗਾ ਵਿੱਚੋਂ ਹੋ ਕੇ ਲੰਘਣ ਵਾਲੇ ਰਾਸ਼ਟਰੀ ਰਾਜ ਮਾਰਗਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਅੱਜ ਆਪਣੇ ਦਫ਼ਤਰ ਵਿਖੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ ਐਚ ਏ ਆਈ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਐਨ ਐਚ ਏ ਆਈ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰੋਂ ਲੰਘਣ ਵਾਲੇ ਸੜਕੀ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ। ਉਹਨਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਅਤੇ ਜ਼ਿਲ੍ਹਾ ਮੋਗਾ ਦੇ ਵਿਕਾਸ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋਣਗੇ।

 

ਉਹਨਾਂ ਕਿਹਾ ਕਿ ਚੰਗਾ ਸੜਕੀ ਨੈੱਟਵਰਕ ਕਿਸੇ ਵੀ ਖਿੱਤੇ ਦੇ ਵਿਕਾਸ ਲਈ ਮੀਲ ਪੱਥਰ ਸਾਬਿਤ ਹੁੰਦਾ ਹੈ। ਉਹਨਾਂ ਨਾਲ ਹੀ ਇਹ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਲਈ ਐਨ ਐਚ ਏ ਆਈ ਦਿਨ ਰਾਤ ਕੰਮ ਕਰਨਾ ਚਾਹੀਦਾ ਹੈ।

ਉਹਨਾਂ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸੜਕਾਂ/ਡਾਇਵਰਸ਼ਨਾਂ ਨੂੰ ਨਿਰਵਿਘਨ ਚਾਲੂ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰੋਜੈਕਟਾਂ ਬਾਰੇ ਹਫ਼ਤਾਵਾਰੀ ਰਿਪੋਰਟ ਦੇਣ ਲਈ ਵੀ ਕਿਹਾ ਤਾਂ ਜੋ ਇਸ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ।

 

ਉਹਨਾਂ ਕਿਹਾ ਕਿ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਨਿੱਜੀ ਤੌਰ ‘ਤੇ ਪ੍ਰਾਜੈਕਟ ਸਾਇਟਾਂ ਦਾ ਦੌਰਾ ਕਰਨਾ ਚਾਹੀਦਾ ਹੈ ਤਾਂ ਜੋ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਫੁੱਟਪਾਥਾਂ ਅਤੇ ਡਿਵਾਈਡਰਾਂ ਵਿੱਚ ਸਜਾਵਟੀ ਪੌਦੇ ਲਗਾਏ ਜਾਣ ।

 

ਉਹਨਾਂ ਕਿਹਾ ਕਿ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਐਨਐਚਏਆਈ ਸੜਕਾਂ ਦੇ ਨਾਲ-ਨਾਲ ਸਰਵਿਸ ਲੇਨਾਂ ਅਗਲੇ ਇੱਕ ਮਹੀਨੇ ਵਿੱਚ ਪੂਰੀਆਂ ਕਰ ਲਈਆਂ ਜਾਣਗੀਆਂ।

 

ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਉਹ ਇਹਨਾਂ ਪ੍ਰੋਜੈਕਟਾਂ ਦੇ ਕੰਮਾਂ ਵਿੱ

ਚ ਤੇਜ਼ੀ ਲਿਆਉਣਗੇ।

Share This Article
Leave a comment

Leave a Reply

Your email address will not be published. Required fields are marked *