ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਦਾ ਵੱਡੀ ਗਿਣਤੀ ਵਿਚ ਸੰਗਤ ਨੇ ਆਨੰਦ ਮਾਣਿਆ

voice punjabtime
2 Min Read

 

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਦੇ ਉਪਰਾਲੇ ਤਹਿਤ ਅੱਜ ਮੋਗਾ ਦੇ ਇਤਿਹਾਸਕ ਪਿੰਡ ਤਖਤੂਪੁਰਾ ਤੇ ਰੌਂਤਾ ਵਿਖੇ ਦਸਤਾਵੇਜ਼ੀ ਫਿਲਮ ਦਿਖਾਈ ਗਈ। 30 ਮਿੰਟ ਦੀ ਇਸ ਦਸਤਾਵੇਜ਼ੀ ਦਾ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਅਨੰਦ ਮਾਣਿਆ। ਇਸ ਮੌਕੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨਾਲ ਸੰਬੰਧਿਤ ਲਿਟਰੇਚਰ ਵੀ ਵੰਡਿਆ ਗਿਆ।

 

ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ, ਖਾਸ ਕਰਕੇ ਨੌਜਵਾਨ ਪੀੜ੍ਹੀ, ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਹੋ ਸਕੇ।

 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਹਰੇਕ ਪਿੰਡ ਵਿੱਚ ਇਸ ਦਸਤਾਵੇਜੀ ਸ਼ੋਅ ਨੂੰ ਦਿਖਾਇਆ ਜਾਵੇਗਾ।

 

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਰੋਜ਼ਾਨਾ ਦੋ ਪਿੰਡਾਂ ਵਿੱਚ ਇਸ ਵੈਨ ਰਾਹੀਂ ਇਹ ਦਸਤਾਵੇਜ਼ੀ ਦਿਖਾਈ ਜਾਵੇਗੀ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਸਕਣ।

 

ਉਨ੍ਹਾਂ ਪਿੰਡਾਂ ਦੇ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਇਸ ਦਸਤਾਵੇਜ਼ੀ ਨੂੰ ਦੇਖਣ ਪਰਿਵਾਰਾਂ ਸਮੇਤ ਜ਼ਰੂਰ ਪੁੱਜਣ ਤਾਂ ਜੋ ਅਸੀਂ ਆਪਣੇ ਬੱਚਿਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂੰ ਕਰਵਾ ਸਕੀਏ  ।

 

 

Share This Article
Leave a comment

Leave a Reply

Your email address will not be published. Required fields are marked *