ਡਾਕੂਮੈਂਟਰੀ ਸ਼ੋਅ ਰਾਹੀਂ ਪਿੰਡ ਉਮਰੀਆਣਾ ਤੇ ਚੂਹੜਚੱਕ ਦੇ ਨਾਗਰਿਕਾਂ ਤੱਕ ਪਹੁੰਚਾਇਆ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

voice punjabtime
2 Min Read

 

ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ ਧਰਮਕੋਟ ਦੇ ਪਿੰਡ ਉਮਰੀਆਣਾ ਤੇ ਚੂਹੜਚੱਕ ਵਿਖੇ ਪਹੁੰਚੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ।

 

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਉਹਨਾਂ ਵੱਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਦਰਸਾਉਂਦੀ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ। ਡਾਕੂਮੈਂਟਰੀ ਨੇ ਹਾਜ਼ਰ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਸਮਾਜ ਵਿੱਚ ਬਰਾਬਰੀ ਤੇ ਮਨੁੱਖੀ ਅਧਿਕਾਰਾਂ ਲਈ ਉਹਨਾਂ ਦੇ ਯੋਗਦਾਨ ਨਾਲ ਨੇੜਿਓਂ ਜਾਣੂ ਕਰਵਾਇਆ।

 

ਇਸ ਮੌਕੇ ਪਿੰਡ ਉਮਰੀਆਣਾ ਤੇ ਚੂਹੜਚੱਕ ਦੇ ਨਾਗਰਿਕਾਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਮ ਲੋਕਾਂ, ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ ਅਤੇ ਆਪਸੀ ਸਤਿਕਾਰ ਦਾ ਰਾਹ ਦਿਖਾਉਂਦੀ ਹੈ, ਜਿਸ ਨਾਲ ਸਮਾਜ ਵਿੱਚ ਭਾਈਚਾਰਾ ਅਤੇ ਸਦਭਾਵਨਾ ਹੋਰ ਮਜ਼ਬੂਤ ਹੋਵੇਗੀ।

 

ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਹ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਜਾਰੀ ਰਹੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਤੋਂ ਜਾਣੂ ਹੋ

ਸਕਣ।

Share This Article
Leave a comment

Leave a Reply

Your email address will not be published. Required fields are marked *