ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਵਿਖੇ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ

voice punjabtime
2 Min Read

 

ਸਾਲ 2026 ਦਾ 15 ਅਗਸਤ ਆਜ਼ਾਦੀ ਦਿਵਸ ਸਮਾਗਮ ਅਨਾਜ ਮੰਡੀ ਮੋਗਾ ਵਿਖੇ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ।

 

ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰ. ਜਸਪਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਜ਼ਾਦੀ ਦਿਵਸ ਸਮਾਰੋਹ ਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਯੋਜਿਤ ਪਲੇਠੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਸਮੇਂ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਕੁਲਪ੍ਰੀਤ ਸਿੰਘ, ਪੁਲਿਸ ਵਿਭਾਗ ਅਤੇ ਹੋਰ ਵੀ ਸਮੂਹ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।

 

ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਮੌਜੂਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਜਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਡਿਊਟੀਆਂ ਸੌਂਪੀਆਂ। ਉਹਨਾਂ ਅਧਿਕਾਰੀਆਂ ਨੂੰ ਦੱਸਿਆ ਕਿ ਉਹ ਆਜ਼ਾਦੀ ਦਿਵਸ ਸਮਾਰੋਹ ਸਬੰਧੀ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਪ੍ਰਤੀ ਡਿਊਟੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ, ਤਾਂ ਜੋ ਇਸ ਰਾਸ਼ਟਰੀ ਸਮਾਰੋਹ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਹਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਹਨਾਂ ਦੀਆਂ ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸ਼ੋਅ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ ਤੇ ਐਨ.ਸੀ.ਸੀ.ਕੈਡਿਟਾਂ ਵੱਲੋਂ ਮਾਰਚ ਪਾਸਟ ਰਾਹੀਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ।

 

ਜ਼ਿਕਰਯੋਗ ਹੈ ਕਿ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀਆਂ ਰੀਹੱਰਸਲਾਂ ਤੋਂ ਬਾਅਦ ਫੁੱਲ ਡਰੈਸ ਤੇ ਅੰਤਿਮ ਰੀਹੱ

ਰਸਲ ਹੋਵੇਗੀ।

Share This Article
Leave a comment

Leave a Reply

Your email address will not be published. Required fields are marked *