ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ ਦੇ ਕੰਮ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ

voice punjabtime
2 Min Read

 

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਸ਼ਿਫਟਡ, ਡੈਡ, ਐਬਸੈਂਟ ਵੋਟਰਾਂ ਦੀ ਜ਼ਿਆਦਾ ਗਿਣਤੀ ਵਾਲੇ ਵਾਰਡਾਂ ਦਾ ਅੱਜ ਵਿਸ਼ੇਸ਼ ਦੌਰਾ ਕੀਤਾ ਅਤੇ ਇੱਥੇ ਚੱਲ ਰਹੇ ਵਿਸ਼ੇਸ਼ ਗਹਿਰੀ ਸੁਧਾਈ ਦੇ ਕੰਮ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲਿਆ। ਉਨਾਂ ਕਿਹਾ ਕਿ ਕੋਈ ਵੀ ਯੋਗ ਵੋਟਰ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਜਿਹੜੇ ਵੋਟਰ ਸ਼ਿਫਟਡ, ਡੈਡ, ਐਬਸੈਂਟ ਵਰਗ ਵਿੱਚ ਆਉਂਦੇ ਹਨ ਉਹਨਾਂ ਦੀਆਂ ਵੋਟਾਂ ਨੂੰ ਕੱਟਿਆ ਜਾਵੇ।

 

ਜ਼ਿਲ੍ਹਾ ਚੋਣ ਅਫ਼ਸਰ ਨੇ ਵਿਸ਼ੇਸ਼ ਗਹਿਰੀ ਸੁਧਾਈ ਦੇ ਕੰਮ ਦਾ ਜਾਇਜਾ ਲਿਆ ਤੇ ਜ਼ਮੀਨੀ ਪੱਧਰ ਤੇ ਲੋਕਾਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਲੋਕਾਂ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ ਦੇ ਪ੍ਰਕਿਰਿਆ ਉਪਰ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ।

 

ਉਹਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਥੇ ਐਬਸੈਂਟ ਡੈਡ, ਸ਼ਿਫਟਡ ਵੋਟਰਾਂ ਦੀ ਗਿਣਤੀ ਜਿਆਦਾ ਹੈ ਉਥੇ ਵਿਸ਼ੇਸ਼ ਧਿਆਨ ਦੇ ਕੇ ਐਸ ਆਈ ਆਰ ਦਾ ਕੰਮ ਮੁਕੰਮਲ ਕੀਤਾ ਜਾਵੇ ਤਾਂ ਕਿ ਕੋਈ ਵੀ ਕੋਈ ਵੀ ਯੋਗ ਵੋਟਰ ਵੋਟਰ ਕਾਰਡ ਤੋਂ ਵਾਂਝਾ ਨਾ ਰਹੇ ਅਤੇ ਅਯੋਗ ਵੋਟਰ ਸੂਚੀ ਵਿੱਚ ਨਾ ਰਹੇ।

 

ਉਹਨਾਂ ਕਿਹਾ ਮੋਗਾ ਵਿੱਚ ਕੁੱਲ 7 ਲੱਖ 58 ਹਜ਼ਾਰ 410 ਵੋਟਰ ਹਨ ਇਹਨਾਂ ਸਾਰਿਆਂ ਨੂੰ ਘਰ ਘਰ ਜਾ ਕੇ ਗਣਨਾ ਫਾਰਮ ਵੰਡੇ ਜਾ ਚੁੱਕੇ ਹਨ। ਇਹਨਾਂ ਵਿਚੋਂ 100 ਫ਼ੀਸਦੀ ਤੋਂ ਵਧੇਰੇ ਫਾਰਮਾਂ ਦੀ ਡਿਜੀਟਾਈਜੇਸ਼ਨ ਵੀ ਕੀਤੀ ਜਾ ਚੁੱਕੀ ਹੈ।

 

ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਸੋਧੇ ਸ਼ਡਿਊਲ ਤਹਿਤ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕੰਮ ਅਤੇ ਪੋਲਿੰਗ ਬੂਥਾਂ ਦੀ ਰੈਸ਼ਨੇਲਾਜੇਸ਼ਨ ਦਾ ਕੰਮ ਵੀ 3 ਅਗਸਤ ਤੱਕ ਕੀਤਾ ਜਾਵੇਗਾ। ਵੋਟਰ ਸੂਚੀਆਂ ਦਾ ਖਰੜਾ 13 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਦੋਂਕਿ ਇਨ੍ਹਾਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ ਤੋਂ 12 ਸਤੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਨ੍ਹਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।

Share This Article
Leave a comment

Leave a Reply

Your email address will not be published. Required fields are marked *