ਦਾਤੇਵਾਲ ਅਤੇ ਰੰਡਿਆਲਾ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਿਖਾਈ ਵਿਸ਼ੇਸ਼ ਡਾਕੂਮੈਂਟਰੀ

voice punjabtime
2 Min Read

 

ਪੰਜਾਬ ਸਰਕਾਰ ਵੱਲੋਂ ਮਹਾਨ ਸੰਤਾਂ ਅਤੇ ਗੁਰੂਆਂ ਦੀ ਅਮਰ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਜਾਗਰੂਕਤਾ ਲੜੀ ਤਹਿਤ ਅੱਜ ਜ਼ਿਲ੍ਹਾ ਮੋਗਾ ਦੇ ਪਿੰਡ ਦਾਤੇਵਾਲ ਤੇ ਰੰਡਿਆਲਾ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ ਅਤੇ ਗੁਰੂ ਜੀ ਦੇ ਜੀਵਨ, ਬਾਣੀ ਅਤੇ ਉਨ੍ਹਾਂ ਦੀ ਸਮਾਜ ਸੁਧਾਰਕ ਸੋਚ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ।

 

ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਨ ਗੁਰੂਆਂ, ਸੰਤਾਂ ਅਤੇ ਭਗਤਾਂ ਦੇ ਜੀਵਨ ਦਰਸ਼ਨ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੱਧਰ ਤੋਂ ਲੈ ਕੇ ਪਿੰਡ ਪੱਧਰ ਤੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਲੋਕਾਂ ਨੂੰ ਆਪਣੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਨਵੀਂ ਪੀੜ੍ਹੀ ਨੂੰ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕਰਦੇ ਹਨ।

 

ਡਾਕੂਮੈਂਟਰੀ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਦੇ ਵੱਖ-ਵੱਖ ਪੱਖਾਂ, ਉਨ੍ਹਾਂ ਦੀ ਰਚੀ ਪਵਿੱਤਰ ਬਾਣੀ ਅਤੇ ਮਨੁੱਖੀ ਬਰਾਬਰੀ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਦੌਰਾਨ ਗੁਰੂ ਜੀ ਵੱਲੋਂ ਜਾਤ-ਪਾਤ ਦੇ ਭੇਦਭਾਵ ਦੇ ਵਿਰੋਧ, ਸਮਾਜਿਕ ਸਮਾਨਤਾ, ਭਾਈਚਾਰਕ ਸਾਂਝ, ਸੱਚ, ਸੇਵਾ, ਮਿਹਨਤ ਅਤੇ ਮਨੁੱਖਤਾ ਦੇ ਉੱਚੇ ਆਦਰਸ਼ਾਂ ਨੂੰ ਵਿਸ਼ੇਸ਼ ਤੌਰ ‘ਤੇ ਉਜਾਗਰ ਕੀਤਾ ਗਿਆ।

 

ਇਸ ਮੌਕੇ ਪਿੰਡ ਦੀਆਂ ਪੰਚਾਇਤਾਂ ਦੇ ਨੁਮਾਇੰਦੇ, ਪਤਵੰਤੇ ਵਿਅਕਤੀ, ਨੌਜਵਾਨ, ਮਹਿਲਾਵਾਂ ਅਤੇ ਬਜ਼ੁਰਗ ਵੱਡੀ ਗਿਣਤੀ ਵਿੱਚ ਮੌਜੂਦ ਸਨ। ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਜਾਣਕਾਰੀ ਭਰਪੂਰ ਅਤੇ ਪ੍ਰੇਰਣਾਦਾਇਕ ਪ੍ਰੋਗਰਾਮ ਸਮਾਜ ਵਿੱਚ ਸਦਭਾਵਨਾ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਅਤੇ ਸੰਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।

Share This Article
Leave a comment

Leave a Reply

Your email address will not be published. Required fields are marked *