ਡਿਪਟੀ ਡੀਈਓ ਗੁਰਦਿਆਲ ਸਿੰਘ ਮਠਾੜੂ ਵੱਲੋਂ ਬਲਾਕ ਮੋਗਾ-1 ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦਾ ਕੀਤਾ ਸ਼ਾਨਦਾਰ ਆਗਾਜ਼।

voice punjabtime
3 Min Read

ਮਿਨਿਸਟਰੀ ਆਫ਼ ਇਨਵਾਇਰਮੈਂਟ, ਫੋਰੈਸਟ ਐਂਡ ਕਲਾਈਮੇਟ ਚੇਂਜ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਸਾਂਝੇ ਯਤਨਾਂ ਸਦਕਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮੋਗਾ ਸ੍ਰੀ ਆਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ. ਗੁਰਦਿਆਲ ਸਿੰਘ ਮਠਾੜੂ ਅਤੇ ਇਨਵਾਇਰਮੈਂਟ ਐਜੂਕੇਸ਼ਨ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਦੀਪਕ ਸ਼ਰਮਾ ਦੀ ਅਗਵਾਈ ਹੇਠ ਵਾਤਾਵਰਨ ਨੂੰ ਮੁੜ ਸੁਰਜੀਤ ਕਰਨ ਲਈ ਚੱਲ ਰਹੀ ਮੁਹਿੰਮ ‘ਏਕ ਪੇੜ ਮਾਂ ਕੇ ਨਾਮ’ ਨੂੰ ਉਸ ਸਮੇਂ ਵਿਸ਼ੇਸ਼ ਹੁੰਗਾਰਾ ਮਿਲਿਆ, ਜਦੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬਲਾਕ ਮੋਗਾ ਇੱਕ ਵਿੱਚ ਜ਼ਿਲ੍ਹਾ ਪੱਧਰੀ ਪੌਦੇ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਡਾ. ਦਿਨੇਸ਼ ਜੈਨ ਜੀ, ਹੈੱਡ ਆਫ਼ ਮੈਡੀਸਨ ਵਿਭਾਗ, ਡੀ ਐਮ ਸੀ ਹਸਪਤਾਲ, ਲੁਧਿਆਣਾ ਵੱਲੋਂ 500 ਤੋਂ ਉੱਪਰ ਬੂਟਿਆਂ ਲਈ ਵਿਸ਼ੇਸ਼ ਸਹਿਯੋਗ ਅਤੇ ਯਤਨ ਬੇਹੱਦ ਸ਼ਲਾਘਾਯੋਗ ਰਹੇ ਜਿੰਨਾ ਨੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲੀ ਨੂੰ ਉਤਸ਼ਾਹਿਤ ਕਰਨ ਲਈ ਇਸ ਮੁਹਿੰਮ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ। ਇਸ ਮੌਕੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਗੁਰਦਿਆਲ ਸਿੰਘ ਮਠਾੜੂ, ਜ਼ਿਲ੍ਹਾ ਕੋਆਰਡੀਨੇਟਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਡਾ. ਦੀਪਕ ਸ਼ਰਮਾ,ਬੀ ਐਨ ਓ ਸ. ਚਰਨਜੀਤ ਸਿੰਘ, ਪ੍ਰਿੰਸੀਪਲ ਸੁਖਜੀਤ ਸਿੰਘ, ਇੰਚਾਰਜ ਪ੍ਰਿੰਸੀਪਲ ਮੈਡਮ ਬੇਅੰਤ ਕੌਰ, ਮੁੱਖ ਅਧਿਆਪਕ ਸ. ਸੰਦੀਪ ਸਿੰਘ ਅਤੇ ਮੈਡਮ ਰੁਪਿੰਦਰਜੀਤ ਕੌਰ, ਬਲਾਕ ਕੋਆਰਡੀਨੇਟਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਮੋਗਾ ਇੱਕ,ਪਲਵਿੰਦਰ ਸਿੰਘ ਸਰਾਂ ਬਲਾਕ ਮੋਗਾ ਦੋ ਕਆਰਡੀਨੇਟਰ ਵਾਤਾਵਰਨ ਸਿੱਖਿਆ ਪ੍ਰੋਗਰਾਮ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਵੱਖ-ਵੱਖ ਸਕੂਲਾਂ ਸਸਸਸ ਕੋਕਰੀ ਕਲਾਂ (ਲੜਕੇ),ਸਪਸ ਕੋਕਰੀ ਕਲਾਂ,ਸਕੰਸਸਸ ਕੋਕਰੀ ਕਲਾਂ,ਐਸ ਜੀ ਟੀ ਬੀ ਪਬਲਿਕ ਸਕੂਲ, ਕੋਕਰੀ ਕਲਾਂ,ਸਹਸ ਕਿਲੀ ਚਾਹਲਾਂ, ਸਪਸ ਕਿਲੀ ਚਾਹਲਾਂ,ਸਹਸ ਕੋਕਰੀ ਫੂਲਾ ਸਿੰਘ,ਸਪਸ ਨਵਾਂ ਚੁਹੜਚੱਕ,ਸਸਸਸ ਅਜੀਤਵਾਲ,ਸਪਸ ਅਜੀਤਵਾਲ,ਹੋਲੀ ਹਾਰਟ ਅਜੀਤਵਾਲ (ਪ੍ਰਾਈਵੇਟ) ਵਿੱਚ ਉਨ੍ਹਾਂ ਵੱਲੋਂ ਪੌਦੇ ਲਗਾ ਕੇ ਮੁਹਿੰਮ ਨੂੰ ਅੱਗੇ ਵਧਾਇਆ ਗਿਆ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਰੁੱਖ ਸਿਰਫ਼ ਵਾਤਾਵਰਨ ਦੀ ਸ਼ੋਭਾ ਨਹੀਂ, ਸਗੋਂ ਧਰਤੀ ’ਤੇ ਜੀਵਨ ਦਾ ਆਧਾਰ ਹਨ। ਅੱਜ ਲਗਾਇਆ ਗਿਆ ਇੱਕ ਪੌਦਾ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ, ਛਾਂ ਅਤੇ ਸਿਹਤਮੰਦ ਵਾਤਾਵਰਨ ਦਾ ਤੋਹਫ਼ਾ ਹੈ। ਇਸ ਲਈ ਪੌਦਾ ਲਗਾਉਣ ਦੇ ਨਾਲ ਉਸ ਦੀ ਸੰਭਾਲ ਕਰਨਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ, ਈਕੋਕਲੱਬ ਇੰਚਾਰਜਾਂ ਅਤੇ ਅਧਿਆਪਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਾਰਿਆਂ ਨੇ ਲਗਾਏ ਗਏ ਪੌਦਿਆਂ ਦੀ ਨਿਰੰਤਰ ਸੰਭਾਲ ਕਰਨ ਅਤੇ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਹਰਿਆਲੀ ਪੈਦਾ ਕਰਨ ਦਾ ਸੰਕਲਪ ਲਿਆ। ਇਹ ਜ਼ਿਲ੍ਹਾ ਪੱਧਰੀ ਉਪਰਾਲਾ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਨੂੰ ਬਲਾਕ ਮੋਗਾ ਇੱਕ ਵਿੱਚ ਹੋਰ ਮਜ਼ਬੂਤ ਕਰਨ ਅਤੇ ਵਾਤਾਵਰਨ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ।

Share This Article
Leave a comment

Leave a Reply

Your email address will not be published. Required fields are marked *