ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮੋਗਾ ਵਿੱਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼

voice punjabtime
4 Min Read

 

 

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮੋਗਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਹੋ ਗਿਆ ਹੈ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਐਸ.ਬੀ.ਆਰ.ਐੱਸ. ਗੁਰੂਕੁਲ, ਮੋਗਾ ਤੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਜਸਪਿੰਦਰ ਸਿੰਘ, ਜਿਲ੍ਹਾ ਖੇਡ ਅਫਸਰ ਸ਼੍ਰੀਮਤੀ ਨਵਦੀਪ ਜਿੰਦਲ ਵੀ ਮੌਜੂਦ ਸਨ

 

ਇਸ ਮੌਕੇ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਵਿੱਚ ਖੇਡ ਭਾਵਨਾ ਪੈਦਾ ਕਰਨ ਅਤੇ ਉਭਰ ਰਹੀਆਂ ਖੇਡ ਪ੍ਰਤਿਭਾਵਾਂ ਨੂੰ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਲਈ ਇੱਕ ਵਧੀਆ ਮੰਚ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।

 

ਉਨ੍ਹਾਂ ਖਿਡਾਰੀਆਂ ਨੂੰ ਪੂਰੇ ਉਤਸ਼ਾਹ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਮੰਚ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਵਿੱਚ ਖੇਡਾਂ ਨੂੰ ਜਨ-ਅੰਦੋਲਨ ਦਾ ਰੂਪ ਦੇਣਾ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣਾ ਹੈ। ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ।

 

ਜ਼ਿਲ੍ਹਾ ਪੱਧਰੀ ਇਹ ਖੇਡ ਮੁਕਾਬਲੇ 2 ਅਕਤੂਬਰ ਤੱਕ ਜ਼ਿਲ੍ਹੇ ਦੇ ਵੱਖ-ਵੱਖ ਨਿਰਧਾਰਤ ਖੇਡ ਮੈਦਾਨਾਂ ਅਤੇ ਖੇਡ ਸਥਾਨਾਂ ’ਤੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ।

 

ਐਸ.ਬੀ.ਆਰ.ਐੱਸ. ਗੁਰੂਕੁਲ, ਮੋਗਾ ਵਿਖੇ ਫੁੱਟਬਾਲ, ਤੈਰਾਕੀ, ਵਾਲੀਬਾਲ ਅਤੇ ਤੀਰਅੰਦਾਜ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਣਾ ਅਤੇ ਜਗਤ ਸੇਵਕ ਪਬਲਿਕ ਸਕੂਲ ਮਹਿਣਾ ਵਿਖੇ ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਹੋ ਰਹੇ ਹਨ। ਨਾਨਕ ਕਾਲਜ, ਮੋਗਾ ਵਿਖੇ ਐਥਲੈਟਿਕਸ ਅਤੇ ਬਾਸਕਿਟਬਾਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਜਦਕਿ ਓਲੰਪੀਅਨ ਬਲਬੀਰ ਸਿੰਘ ਇੰਡੋਰ ਸਟੇਡੀਅਮ, ਟਾਊਨ ਹਾਲ, ਮੋਗਾ ਵਿਖੇ ਬੈਡਮਿੰਟਨ ਦੇ ਮੁਕਾਬਲੇ ਚੱਲ ਰਹੇ ਹਨ।

 

ਇਸੇ ਤਰ੍ਹਾਂ ਗੋਧੇਵਾਲਾ ਇੰਡੋਰ ਸਟੇਡੀਅਮ, ਮੋਗਾ ਵਿਖੇ ਕੁਸ਼ਤੀ, ਕਬੱਡੀ ਨੈਸ਼ਨਲ ਸਟਾਈਲ, ਬਾਕਸਿੰਗ, ਪਾਵਰਲਿਫਟਿੰਗ, ਜੂਡੋ, ਗੱਤਕਾ ਅਤੇ ਕਿੱਕ ਬਾਕਸਿੰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਬਲੂਮਿੰਗ ਬਡਜ ਸਕੂਲ, ਮੋਗਾ ਵਿਖੇ ਹੈਂਡਬਾਲ, ਲਾਅਨ ਟੈਨਿਸ ਅਤੇ ਸ਼ੂਟਿੰਗ ਦੇ ਮੁਕਾਬਲੇ ਹੋ ਰਹੇ ਹਨ।

 

ਡੀ.ਐੱਨ. ਮਾਡਲ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ਟੇਬਲ ਟੈਨਿਸ ਅਤੇ ਚੈੱਸ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਐਸਟਰੋ ਟਰਫ ਹਾਕੀ ਸਟੇਡੀਅਮ, ਢੁੱਡੀਕੇ ਵਿਖੇ ਹਾਕੀ ਦੇ ਲੜਕਿਆਂ ਦੇ ਮੁਕਾਬਲੇ ਚੱਲ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ, ਦੇਸ਼ ਭਗਤ ਕਾਲਜ, ਡਗਰੂ, ਮੋਗਾ ਵਿਖੇ ਕ੍ਰਿਕਟ ਅਤੇ ਟੈਨਿਸ ਬਾਲ ਕ੍ਰਿਕਟ ਦੇ ਲੜਕਿਆਂ ਦੇ ਮੁ

ਕਾਬਲੇ ਕਰਵਾਏ ਜਾ ਰਹੇ ਹਨ।

Share This Article
Leave a comment

Leave a Reply

Your email address will not be published. Required fields are marked *