ਸਵੱਛਤਾ ਹੀ ਸੇਵਾ-2026’ ਤਹਿਤ ‘ਕਬਾੜ ਤੋਂ ਜੁਗਾੜ’ ਗਤੀਵਿਧੀ ਕਰਵਾਈ

voice punjabtime
2 Min Read

 

 

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਸਵੱਛਤਾ ਹੀ ਸੇਵਾ-2026’ ਅਭਿਆਨ ਤਹਿਤ ਨਗਰ ਨਿਗਮ ਮੋਗਾ ਵੱਲੋਂ ਕਮਿਸ਼ਨਰ ਨਗਰ ਨਿਗਮ ਗੁਰਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ 17 ਸਤੰਬਰ ਤੋਂ 17 ਅਕਤੂਬਰ 2026 ਤੱਕ ਵੱਖ-ਵੱਖ ਸਵੱਛਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ‘ਕਬਾੜ ਤੋਂ ਜੁਗਾੜ’ ਗਤੀਵਿਧੀ ਕਰਵਾਈ ਗਈ, ਜਿਸ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

 

ਇਸ ਗਤੀਵਿਧੀ ਦੌਰਾਨ ਡੀ.ਐੱਨ. ਮਾਡਲ ਸਕੂਲ, ਡਾ. ਸੈਫੂਦੀਨ ਉਦ-ਦੀਨ ਕਿਚਲੂ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੀਮ ਨਗਰ ਦੇ ਵਿਦਿਆਰਥੀਆਂ ਵੱਲੋਂ ਵੇਸਟ ਮਟੀਰੀਅਲ ਦੀ ਰਚਨਾਤਮਕ ਢੰਗ ਨਾਲ ਮੁੜ ਵਰਤੋਂ ਕਰਦਿਆਂ ਵੱਖ-ਵੱਖ ਉਪਯੋਗੀ ਅਤੇ ਸਜਾਵਟੀ ਵਸਤਾਂ ਤਿਆਰ ਕੀਤੀਆਂ ਗਈਆਂ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਕੂੜੇ ਦੀ ਸੁਚੱਜੀ ਸੰਭਾਲ, ਮੁੜ ਵਰਤੋਂ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ।

 

ਇਸ ਮੌਕੇ ਡਾ. ਸੈਫੂਦੀਨ ਉਦ-ਦੀਨ ਕਿਚਲੂ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਹੇਮ ਪ੍ਰਭਾ ਸੂਦ, ਡੀ.ਐੱਨ. ਮਾਡਲ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੋਨੀਆ ਕਲਸੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੀਮ ਨਗਰ ਦੀ ਪ੍ਰਿੰਸੀਪਲ ਸ੍ਰੀਮਤੀ ਮਨਜੀਤ ਕੌਰ ਸਮੇਤ ਸਕੂਲੀ ਸਟਾਫ ਹਾਜ਼ਰ ਸੀ।

 

ਨਗਰ ਨਿਗਮ ਦੀ ਟੀਮ ਵੱਲੋਂ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਸਰੋਤ ਪੱਧਰ ’ਤੇ ਕੂੜੇ ਦੀ ਵੱਖ-ਵੱਖ ਸ਼੍ਰੇਣੀਆਂ ਵਿੱਚ ਵੰਡ, ਗਿੱਲੇ ਅਤੇ ਸੁੱਕੇ ਕੂੜੇ ਦੀ ਸਹੀ ਪ੍ਰੋਸੈਸਿੰਗ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਕੂੜੇ ਨੂੰ ਅੱਗ ਨਾ ਲਗਾਉਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਨਾਲ ਇਸ ਦੀ ਪ੍ਰੋਸੈਸਿੰਗ ਅਤੇ ਰੀਸਾਈਕਲਿੰਗ ਨੂੰ ਸੁਚਾਰੂ ਬਣਾਇਆ ਜਾ ਸਕਦਾ ਹੈ।

 

ਇਸ ਦੌਰਾਨ ਚੀਫ ਸੈਨੇਟਰੀ ਇੰਸਪੈਕਟਰ ਸੁਮਨ ਕੁਮਾਰ, ਸੈਨੇਟਰੀ ਇੰਸਪੈਕਟਰ ਅਮਰਜੀਤ, ਸੀ.ਐੱਫ. ਰੇਖਾ ਰਾਣੀ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ ਵੀ ਮੌਜੂਦ ਸੀ।

 

ਸਕੂਲੀ ਵਿਦਿਆਰਥੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਨੂੰ ਗਿੱਲੇ ਅਤੇ ਸੁੱਕੇ ਰੂਪ ਵਿੱਚ ਅਲੱਗ-ਅਲੱਗ ਕਰਨ, ਪਲਾਸਟਿਕ ਦੀ ਬੇਲੋੜੀ ਵਰਤੋਂ ਤੋਂ ਗੁਰੇਜ਼ ਕਰਨ, ਕੂੜੇ ਦੀ ਮੁੜ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਕੂੜੇ ਨੂੰ ਅੱਗ ਨਾ ਲਗਾਉਣ। ਵਿਦਿਆਰਥੀਆਂ ਨੇ ਕਿਹਾ ਕਿ ਛੋਟੀਆਂ-ਛੋਟੀਆਂ ਸਾਵਧਾਨੀਆਂ ਅਤੇ ਸਾਂਝੇ ਯਤਨਾਂ ਨਾਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਵਾਤਾਵਰਣ ਪੱਖੋਂ ਸਿਹਤਮੰਦ ਬਣਾਉਣ ਵਿੱਚ ਵੱਡਾ ਯੋਗਦਾਨ

ਪਾਇਆ ਜਾ ਸਕਦਾ ਹੈ।

Share This Article
Leave a comment

Leave a Reply

Your email address will not be published. Required fields are marked *