ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਜਯੰਤੀ ਮੌਕੇ ਭਾਜਪਾ ਆਗੂਆਂ ਨੇ ਅਰਪਿਤ ਕੀਤੀ ਸ਼ਰਧਾਂਜਲੀ

voice punjabtime
1 Min Read

 

ਅੱਜ ਜ਼ਿਲ੍ਹਾ ਭਾਜਪਾ ਦਫ਼ਤਰ ਮੋਗਾ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਅਤੇ ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਜਯੰਤੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਦੋਵੇਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ ਅਤੇ ਉਨ੍ਹਾਂ ਦੇ ਦੇਸ਼ ਪ੍ਰਤੀ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਸਬੰਧੀ ਸਮਾਗਮ ਜ਼ਿਲ੍ਹਾ ਵਾਈਸ ਪ੍ਰਧਾਨ ਗੀਤਾ ਨੰਦਾ ਆਰੀਆ ਅਤੇ ਜ਼ਿਲ੍ਹਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਕੈਲਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕਰਵਾਇਆ ਗਿਆ। ਇਸ ਮੌਕੇ ਸਰਕਲ ਪ੍ਰਧਾਨ ਭੁਪਿੰਦਰ ਕੁਮਾਰ ਹੈਪੀ, ਸਰਕਲ ਪ੍ਰਧਾਨ ਜਗਜੀਤ ਸਿੰਘ, ਸਰਕਲ ਪ੍ਰਧਾਨ ਸੰਜੀਵ ਸੋਨੂੰ ਸ਼ਰਮਾ, ਸਰਕਲ ਪ੍ਰਧਾਨ ਸੁਖਚੈਨ ਸਿੰਘ ਦਾਤਾ, ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਗੁਰਬੀਰ ਸਿੰਘ ਰਟੌਲ, ਜ਼ਿਲ੍ਹਾ ਜਰਨਲ ਸਕੱਤਰ ਯੁਵਾ ਮੋਰਚਾ ਰੁਦਰ ਸ਼ਰਮਾ, ਜ਼ਿਲ੍ਹਾ ਜਰਨਲ ਸਕੱਤਰ ਯੁਵਾ ਮੋਰਚਾ ਵਰੁਣ ਜੈਦਕਾ, ਜ਼ਿਲ੍ਹਾ ਕਾਰਜਕਾਰਨੀ ਮੈਂਬਰ ਨਵਲ ਸੂਦ, ਸੁਰਿੰਦਰ ਸ਼ਰਮਾ, ਸੁਰੈਣ ਸਿੰਘ ਭਿੰਡਰ ਕਲਾਂ, ਅਮਨਦੀਪ ਮਦਾਨ ਆਦਿ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮਹਾਤਮਾ ਗਾਂਧੀ ਜੀ ਦਾ ਸੱਚ ਅਤੇ ਅਹਿੰਸਾ ਦਾ ਸੰਦੇਸ਼ ਅਤੇ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਸਾਦਗੀ, ਦੇਸ਼ਭਗਤੀ ਅਤੇ ਕਰਤੱਵ ਪ੍ਰਤੀ ਨਿਸ਼ਠਾ ਸਦਾ ਹੀ ਦੇਸ਼ ਵਾਸੀਆਂ ਲਈ ਪ੍ਰੇਰਣਾ ਦਾ ਸਰੋਤ ਰਹੇਗੀ।

 

 

Share This Article
Leave a comment

Leave a Reply

Your email address will not be published. Required fields are marked *