ਬਾਘਾ ਪੁਰਾਣਾ ਤੋਂ ਮੋਗਾ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ

voice punjabtime
2 Min Read

 

ਮੋਗਾ ਦੇ ਨਾਲ ਲੱਗਦੇ ਪਿੰਡ ਸਿੰਘਾਂ ਵਾਲਾ ਕੋਲ ਹਾਈਵੇ ’ਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ।

 

ਮਿਲੀ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਬਾਘਾ ਪੁਰਾਣਾ ਤੋਂ ਮੋਗਾ ਵੱਲ ਆ ਰਹੇ ਸਨ। ਟੱਕਰ ਇੰਨੀ ਭਿਆਨਕ ਸੀ ਕਿ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ।

 

ਮ੍ਰਿਤਕ ਨੌਜਵਾਨਾਂ ਦੀ ਉਮਰ ਕਰੀਬ 22 ਤੋਂ 25 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਸੁਖਜਿੰਦਰ ਸਿੰਘ ਅਤੇ ਕ੍ਰਿਸ਼ਨ ਸਿੰਘ, ਵਾਸੀ ਬਾਘਾ ਪੁਰਾਣਾ, ਵਜੋਂ ਹੋਈ ਹੈ।

 

ਹਾਦਸੇ ਦੀ ਸੂਚਨਾ ਮਿਲਦੇ ਹੀ ਐਸਐਸਐਫ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਜ਼ਖਮੀ ਨੌਜਵਾਨ ਨੂੰ ਤੁਰੰਤ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਐਸਐਸਐਫ ਮੁਲਾਜ਼ਮਾਂ ਮੁਤਾਬਕ ਸੂਚਨਾ ਮਿਲਣ ਤੋਂ ਕਰੀਬ ਪੰਜ ਤੋਂ ਸੱਤ ਮਿੰਟਾਂ ਦੇ ਅੰਦਰ ਉਹ ਘਟਨਾ ਸਥਾਨ ’ਤੇ ਪਹੁੰਚ ਗਏ ਸਨ। ਮੌਕੇ ’ਤੇ ਇੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਦਕਿ ਦੂਜੇ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ।

 

ਉਧਰ, ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸੰਬੰਧਿਤ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ।

Share This Article
Leave a comment

Leave a Reply

Your email address will not be published. Required fields are marked *