ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ ਵਿਚ ਹੀ ਵਾਹੁਣ – ਡਿਪਟੀ ਕਮਿਸ਼ਨਰ

voice punjabtime
2 Min Read

 

ਮਾਨਯੋਗ ਸੁਪਰੀਮ ਕੋਰਟ ਅਤੇ ਸੈਂਟਰਲ ਏਅਰ ਕੁਆਲਟੀ ਮੈਨੇਜਮੈਂਟ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫਸਲ ਦੀ ਕਟਾਈ ਤੋਂ ਬਾਅਦ ਤੂੜੀ ਬਣਾਉਣ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਆਪਣੇ ਖੇਤਾਂ ਹੀ ਵਾਹਿਆ ਜਾਵੇ ਤਾਂ ਜੋ ਜਮੀਨ ਦੀ ਸਿਹਤ ਨੂੰ

ਉਪਜਾਊ ਕੀਤਾ ਜਾ ਸਕੇ ਅਤੇ ਆਉਣ ਵਾਲੀ ਨਵੀਂ ਫਸਲ ਤੇ ਬੇਲੋੜੀਆਂ ਖਾਦਾਂ ਦੇ ਖਰਚੇ ਤੋਂ ਬਚਿਆ ਜਾ ਸਕੇ।

 

ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਅਤੇ ਵਾਤਾਵਰਨ ਵਿੱਚ ਤਪਸ਼ ਜਿਆਦਾ ਹੋਣ ਕਾਰਨ ਤਕਰੀਬਨ ਸਾਰੇ ਹੀ ਮਿੱਤਰ ਕੀੜੇ ਮਰ ਜਾਂਦੇ ਹਨ। ਇਸ ਦੌਰਾਨ ਹਵਾ ਖੁਸ਼ਕ ਹੋਣ ਕਰਕੇ ਦਰੱਖਤ ਅਤੇ ਹੋਰ ਬਨਸਪਤੀ ਵੀ ਸੜ ਜਾਂਦੇ ਹਨ। ਕਣਕ ਦੇ ਨਾੜ ਨੂੰ ਲੱਗੀ ਅੱਗ ਕਈ-ਕਈ ਕਿਲੋਮੀਟਰ ਦੀ ਦੂਰੀ ਤੱਕ ਫੈਲ ਜਾਂਦੀ ਹੈ, ਪਿਛਲੇ ਸਾਲਾਂ ਵਿੱਚ ਇਹੋ ਜਿਹੀਆਂ ਬਹੁਤ ਘਟਨਾਵਾਂ ਹੋਈਆਂ ਹਨ ਜਿਹਨਾਂ ਵਿੱਚ ਨਾੜ ਦੇ ਨਾਲ ਨਾਲ ਕਣਕ ਦੀ ਖੜ੍ਹੀ ਫਸਲ ਦਾ ਵੀ ਨੁਕਸਾਨ ਹੋਇਆ ਹੈ। ਇਸ ਨਾਲ ਵਾਤਾਵਰਨ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ ਅਤੇ ਕਈ ਵਾਰ ਚਾਰੇ, ਮੱਕੀ ਅਤੇ ਮੂੰਗੀ ਆਦਿ ਬੀਜੀਆਂ ਫਸਲਾਂ ਦਾ ਵੀ ਨੁਕਸਾਨ ਹੋ ਜਾਂਦਾ ਹੈ। ਖੇਤਾਂ ਵਿੱਚ ਪਏ ਤੂੜੀ ਦੇ ਕੁੱਪਾਂ ਨੂੰ ਵੀ ਅੱਗ ਲੱਗ ਜਾਂਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਜਾਗਰਿਤ ਕਰਨ ਲਈ ਵਿਭਾਗ ਵੱਲੋਂ ਲਗਾਤਾਰ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਜਿਲ੍ਹੇ ਵਿੱਚ ਪ੍ਰਚਾਰ ਵੈਨਾਂ ਦੁਆਰਾ ਵੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਲਿਟਰੇਚਰ ਵੀ ਵੰਡਿਆ ਜਾਵੇਗਾ ।

 

।

Share This Article
Leave a comment

Leave a Reply

Your email address will not be published. Required fields are marked *