22 ਮਾਰਚ ਨੂੰ ਮੋਗਾ ਦੀ ਨਵੀਂ ਦਾਣਾ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਰੈਲੀ ਕਰ ਰਹੇ ਹਨ ਅਤੇ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਵੱਲੋਂ ਹਲਕੇ ਦੇ ਵਰਕਰਾਂ ਨਾਲ਼ ਲਗਾਤਾਰ ਰਾਬਤਾ ਬਣਾਕੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਜਾਰੀ ਹੈ ਜਿਸ ਦੇ ਚਲਦਿਆਂ ਉਨ੍ਹਾਂ ਮੋਗਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਜਿਵੇਂ ਕਿ ਵਾਰਡ ਨੰਬਰ,42,43,39, ਅਤੇ 27 ਨੰਬਰ ਵਾਰਡ ਵਿੱਚ ਮੀਟਿੰਗਾਂ ਕੀਤੀਆਂ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਰੈਲੀ ਨੂੰ ਲੈਕੇ ਹਲਕਾ ਮੋਗਾ ਦੇ ਵਰਕਰਾਂ ਵਿੱਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਹਲਕਾ ਮੋਗਾ ਤੋਂ ਵਰਕਰ ਵੱਡੇ ਕਾਫਲਿਆਂ ਦੇ ਰੂਪ ਵਿੱਚ ਵਹੀਰਾਂ ਘੱਤ ਕੇ ਪੁੱਜਣਗੇ। ਉਨ੍ਹਾਂ ਕਿਹਾ ਕਿ ਪੰਜਾਬ ਬਚਾਓ ਰੈਲੀ ਸੂਬਾ ਸਰਕਾਰ ਦੇ ਪੋਲ ਖੋਲ੍ਹ ਰੈਲੀ ਹੋਵੇਗੀ ਕਿ ਆਪ ਸਰਕਾਰ ਨੇ ਆਪਣੀਆਂ ਗਲਤ ਨੀਤੀਆਂ ਨਾਲ ਪੰਜਾਬ ਨੂੰ ਕਰਜੇ ਦੇ ਹੇਠ ਡੁਬੋ ਦਿੱਤਾ ਜਦਕਿ ਵਿਕਾਸ ਕਾਰਜਾਂ ਵਿੱਚ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਹੋਈ ਅਤੇ ਅੱਜ ਹਾਲਾਤ ਇਹ ਹਨ ਕਿ ਸੂਬਾ ਸਰਕਾਰ ਤੋਂ ਹਰ ਵਰਗ ਦੁਖੀ ਹੈ ਸੂਬੇ ਅੰਦਰ ਅਮਨ ਕਾਨੂੰਨ ਨਾਂ ਦੀ ੌਔਕੋਈ ਚੀਜ਼ ਨਹੀਂ ਅਤੇ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾ ਰਹੀ ਰੈਲੀ ਦਾ ਮੁੱਖ ਮੰਤਵ ਹੀ ਇਹ ਹੈ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਕਿ ਸਾਲ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਕੇ ਸੂਬੇ ਦੇ ਲੋਕਾਂ ਨੂੰ ਆਪ ਸਰਕਾਰ ਦੇ ਜੂਲੇ ਹੇਠੋਂ ਕੱਢਿਆ ਜਾਵੇ ਕਿਉਂਕਿ ਬਦਲਾਅ ਦਾ ਹੋਕਾ ਦੇਕੇ ਬਣਾਈ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਨਹੀਂ ਉਤਰੀ ਅਤੇ ਹੁਣ ਸਰਕਾਰ ਬਣਾਕੇ ਪਛਤਾਵਾ ਕਰਨਾ ਵਾਲੇ ਸੂਬੇ ਦੇ ਲੋਕ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਹੈ ਜਿਸਨੇ ਹਮੇਸ਼ਾਂ ਹੀ ਪੰਜਾਬ ਦੇ ਹੱਕਾਂ ਦੀ ਲੜਾਈ ਲੜੀ ਹੈ ਅਤੇ ਸੂਬੇ ਨੂੰ ਸਰਕਾਰ ਹੁੰਦਿਆਂ ਵਿਕਾਸ ਕਾਰਜਾਂ ਪੱਖੋਂ ਮੋਹਰੀ ਸੂਬਾ ਬਣਾਇਆ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 22 ਮਾਰਚ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੈਲੀ ਵਿੱਚ ਜਰੂਰ ਪੁੱਜਣ ਅਤੇ ਆਪਣੇ ਮਹਿਬੂਬ ਨੇਤਾ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ।

