ਮੋਗਾ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਦੇ ਨਾਲ ਜਾਰੀ ਹੈ, ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੇ ਬਦਲੇ ਨਾਲੋਂ ਨਾਲ ਅਦਾਇਗੀ ਯਕੀਨੀ ਬਣਾਈ ਜਾ ਰਹੀ ਆ।
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੀਤੇ ਕੱਲ ਤੱਕ 312548 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਉਹਨਾਂ ਦੱਸਿਆ ਕਿ ਮੰਡੀਆਂ ਦੇ ਵਿੱਚ ਕਣਕ ਦੀ ਆਮਦ ਦੇ ਵਿੱਚ ਕਾਫੀ ਤੇਜ਼ੀ ਆਈ ਹੈ ਤੇ ਰੋਜ਼ਾਨਾ ਲਗਭਗ 70 ਹਜਾਰ ਮੀਟਰ ਟਨ ਕਣਕ ਮੰਡੀਆਂ ਵਿੱਚ ਆ ਰਹੀ ਹੈ ਜਿਸਨੂੰ ਨਾਲੋਂ ਨਾਲ ਖਰੀਦਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੀਤੇ ਦਿਨੀ 70981 ਮੀਟਰ ਟਨ ਕਣਕ ਦੀ ਆਮਦ ਹੋਈ, ਜਿਸ ਵਿੱਚੋਂ 66608 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ।
ਡਿਪਟੀ ਕਮਿਸ਼ਨਰ ਨੇ ਵੀ ਦੱਸਿਆ ਕਿ ਕਿਸਾਨਾਂ ਨੂੰ ਨਾਲੋ ਨਾਲ ਕਣਕ ਦੀ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮੋਗਾ ਜਿਲੇ ਦੇ ਵਿੱਚ ਕਿਸਾਨਾਂ ਨੂੰ 484 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਰਹੀ ਹੈ ਜੋ ਕਿ ਨਿਰਧਾਰਿਤ ਸਮੇਂ 48 ਘੰਟੇ ਦੇ ਵਿੱਚ ਕੀਤੀ ਜਾਣ ਵਾਲੀ ਅਦਾਇਗੀ 462 ਕਰੋੜ ਰੁਪਏ ਨਾਲੋਂ ਵੱਧ ਹੈ।
ਉਹਨਾਂ ਇਹ ਵੀ ਦੱਸਿਆ ਕਿ ਕਣਕ ਦੀ ਖਰੀਦ ਦੇ ਵਿੱਚ ਪਨਗਰੇਨ ਏਜੰਸੀ ਮੋਹਰੀ ਹੈ ਪਨਗ੍ਰੇਨ ਵੱਲੋਂ ਹੂੰ ਤੱਕ 116622 ਮੀਟਰਕ ਟਨ, ਮਾਰਕਫੈੱਡ ਵੱਲੋਂ 86340 ਮੀਟਰਕ ਟਨ, ਪਨਸਪ ਵੱਲੋਂ 68640 ਮੀਟਰਕ ਟਨ, 40947 ਵੇਅਰ ਹਾਊਸ ਵੱਲੋਂ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

