ਨਗਰ ਨਿਗਮ ਤੇ ਨਗਰ ਪੰਚਾਇਤ ਚੋਣ 

voice punjabtime
1 Min Read

 

26 ਮਈ 2026 ਨੂੰ ਨਗਰ ਨਿਗਮ ਮੋਗਾ ਤੇ ਨਗਰ ਪੰਚਾਇਤ ਕੋਟ ਈਸੇ ਖਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਨਾਮਜ਼ਦਗੀ ਦਾਖਲ ਕਰਨ ਦੇ ਦੂਜੇ ਦਿਨ ਤੱਕ ਜ਼ਿਲ੍ਹੇ ਚ ਵੱਖ-ਵੱਖ ਉਮੀਦਵਾਰਾਂ ਵੱਲੋਂ 9 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ। ਨਗਰ ਨਿਗਮ ਮੋਗਾ ਲਈ ਕੋਈ ਨਾਮਜ਼ਦਗੀ ਪੱਤਰ ਦਾਖ਼ਲ ਨਹੀੰ ਹੋਇਆ ਹੈ ਜਦਕਿ ਨਗਰ ਪੰਚਾਇਤ ਕੋਟ ਈਸੇ ਖਾਂ ਲਈ ਕੁੱਲ 9 ਨਾਮਜ਼ਦਗੀਆਂ ਹੋਈਆਂ ਹਨ ।

 

ਇਹ ਜਾਣਕਾਰੀ ਮੋਗਾ ਦੇ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦਿੱਤੀ। ਹੁਣ ਤੱਕ ਜ਼ਿਲ੍ਹੇ’ ਚ ਕੁਲ 9 ਨਾਮਜ਼ਦਗੀਆਂ ਪੁੱਜੀਆਂ ਹਨ ਜਿਹੜੀਆਂ ਕਿ ਨਗਰ ਪੰਚਾਇਤ ਕੋਟ ਈਸੇ ਖਾਂ ਲਈ ਹਨ। ਇਸ ਤੋਂ ਇਲਾਵਾ ਨਗਰ ਨਿਗਮ ਮੋਗਾ ਲਈ ਅੱਜ ਤੱਕ ਕਿਸੇ ਵੀ ਉਮੀਦਵਾਰ ਨੇ ਕੋਈ ਵੀ ਨਾਮਜਦਗੀ ਪੱਤਰ ਦਾਖਲ ਨਹੀਂ ਕਰਵਾਇਆ।

 

 

ਉਨ੍ਹਾਂ ਹੋਰ ਦੱਸਿਆ ਕਿ 16 ਮਈ 2026 ਦਿਨ ਸ਼ਨੀਵਾਰ ਤੱਕ ਨਾਮਜ਼ਦਗੀਆਂ ਦਾਖਲ ਕੀਤੇ ਜਾ ਸਕਦੇ ਹਨ । ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ (ਸੋਮਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ।

ਉਨ੍ਹਾਂ ਦੱਸਿਆ ਕਿ ਇਹ ਪੋਲਿੰਗ 26 ਮਈ (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ 29 ਮਈ 2026 (ਸ਼ੁੱਕਰਵਾਰ) ਨੂੰ ਹੋਵੇਗੀ ।

Share This Article
Leave a comment

Leave a Reply

Your email address will not be published. Required fields are marked *