ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਵਿੱਚ ਪਿੰਡ ਘੱਲ ਕਲਾਂ ਵਿਖੇ ਸਾਬਕਾ ਸਰਪੰਚ ਅਤੇ ਅਕਾਲੀ ਆਗੂ ਲਾਲ ਸਿੰਘ ਦੇ ਘਰ ਸਰਕਲ ਘੱਲ ਕਲਾਂ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਵਿਸ਼ੇਸ ਤੌਰ ਤੇ ਸਰਕਲ ਪ੍ਰਧਾਨ ਨਰਿੰਦਰ ਸਿੰਘ ਬੁੱਕਣ ਵਾਲਾ, ਬਲਜਿੰਦਰ ਸਿੰਘ ਕੁੱਕੂ ਆੜਤੀਆ, ਸਰਬਣ ਸਿੰਘ ਬੋਪਾਰਾਏ, ਚਮਕੌਰ ਸਿੰਘ ਨੰਬਰਦਾਰ, ਸਾਬਕਾ ਸਰਪੰਚ ਜਗਰਾਜ ਸਿੰਘ ਜੱਗਾ, ਨਵਨੀਤ ਸਿੰਘ, ਸੇਵਕ ਸਿੰਘ ਵਿਸ਼ੇਸ ਤੌਰ ਤੇ ਹਾਜਰ ਸਨ। ਮੀਟਿੰਗ ਦੌਰਾਨ ਅਗਾਮੀ ਆ ਰਹੀਆਂ ਵਿਧਾਨ ਸਭਾ ਚੋਣਾਂ ਦੀ ਹੁਣੇ ਤੋਂ ਹੀ ਤਿਆਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਤੇ ਸੰਜੀਤ ਸਿੰਘ ਸੰਨੀ ਗਿੱਲ ਨੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਲ 2027 ਦੀਆਂ ਚੋਣਾਂ ਲਈ ਹੁਣੇ ਤੋਂ ਹੀ ਤਿਆਰੀ ਵਿੱਚ ਜੁੱਟ ਜਾਵੇਗਾ ਅਤੇ ਉਨ੍ਹਾਂ ਵੱਲੋਂ ਹਰ ਹਲਕੇ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਏਗਾ ਕਿਉਂਕਿ ਆਪ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਤੋਂ ਸੂਬੇ ਦੇ ਲੋਕ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਸਿਆਸੀ ਕਿੜਾਂ ਕੱਢਣ ਵਿੱਚ ਰੁੱਝਿਆ ਰਿਹਾ ਅਤੇ ਦਿੱਲੀ ਵਾਲੇ ਲਾਲੇ ਪੰਜਾਬ ਨੂੰ ਲੁੱਟਣ ਵਿੱਚ ਲੱਗੇ ਰਹੇ ਅਤੇ ਪੰਜਾਬ ਦੇ ਖਜ਼ਾਨੇ ਦੀ ਜੋ ਲੁੱਟ ਹੋਈ ਹੈ ਉਹ ਸੂਬੇ ਦੇ ਲੋਕਾਂ ਦਾ ਪੈਸਾ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਆਪ ਪਾਰਟੀ ਦੀ ਸਰਕਾਰ ਵਾਲਿਆਂ ਕੋਲੋਂ ਪਾਈ ਪਾਈ ਦਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜੀ ਹੋਈ ਹੈ ਅਤੇ ਸ਼ਰੇਆਮ ਦੁਕਾਨਾਂ ਵਿੱਚ ਵੜਕੇ ਨੌਜਵਾਨਾਂ ਤੇ ਗੋਲੀਆਂ ਚਲਾਕੇ ਮਾਰਿਆ ਜਾ ਰਿਹਾ ਹੈ ਅਤੇ ਚਿੱਟੇ ਨਸ਼ੇ ਦਾ ਐਨਾ ਕਹਿਰ ਹੈ ਕਿ ਨੌਜਵਾਨ ਚਿੱਟੇ ਨਸ਼ੇ ਨਾਲ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ ਅਤੇ ਚਿੱਟੇ ਨਸ਼ੇ ਦੇ ਸੌਦਾਗਰਾਂ ਨੂੰ ਸਤਾਧਾਰੀ ਸਰਕਾਰ ਦੇ ਬੰਦਿਆਂ ਦੀ ਸਹਿ ਹੈ ਤੇ ਉਹ ਧੜੱਲੇ ਨਾਲ ਜਹਿਰ ਵੇਚਕੇ ਆਪਣੀਆਂ ਤਿਜੋਰੀਆਂ ਭਰ ਰਹੇ ਹਨ ਅਤੇ ਯੁੱਧ ਨਸ਼ਿਆਂ ਵਿਰੁੱਧ ਮਹਿਜ ਇੱਕ ਡਰਾਮਾ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਸਭ ਤੋਂ ਪਹਿਲਾਂ ਨਸੇ ਦੇ ਸੌਦਾਗਰਾਂ ਨਾਲ ਨਜਿੱਠਿਆ ਜਾਵੇਗਾ ਅਤੇ ਸੂਬੇ ਵਿੱਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਪ੍ਰਮੁਖਤਾ ਨਾਲ ਲਿਆਂਦੀ ਜਾਵੇਗੀ। ਸੰਨੀ ਗਿੱਲ ਨੇ ਕਿਹਾ ਕਿ ਪੰਜਾਬ ਦਾ ਜੋ ਵਿਕਾਸ ਹੋਇਆ ਉਹ ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਅਤੇ ਉਸ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਉੱਤਾ ਨਹੀਂ ਵਾਚਿਆ ਤੇ ਆਪ ਦੇ ਰਾਜ ਵਿੱਚ ਸੂਬੇ ਨੇ ਵਿਕਾਸ ਤਾਂ ਕੀ ਕਰਨਾ ਸੀ ਉਲਟਾ ਪੰਜਾਬ ਨੂੰ ਕਰਜਾਈ ਕਰਕੇ ਕੰਗਾਲੀ ਦੀ ਕਾਗਾਰ ਤੇ ਪਹੁੰਚਾ ਦਿੱਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਬਲਜਿੰਦਰ ਸਿੰਘ ਨਿੱਕਾ, ਐਸ ਸੀ ਮਹਿਲਾ ਵਿੰਗ ਦੇ ਅਮਰਜੀਤ ਕੌਰ ਮੰਟੇ, ਸੁਖਦੇਵ ਸਿੰਘ ਦੱਦਾਹੂਰ, ਜਗਜੀਤ ਸਿੰਘ ਬਿੱਲਾ ਦੱਦਾਹੂਰ, ਕੇਵਲ ਸਿੰਘ ਮੋਠਾਂ ਵਾਲੀ, ਭਜਨ ਸਿੰਘ ਮੋਠਾਂ ਵਾਲੀ, ਨਛੱਤਰ ਸਿੰਘ ਮੋਠਾਂ ਵਾਲੀ, ਪਵਨਦੀਪ ਸਿੰਘ ਸਾਬਕਾ ਸਰਕਲ ਪ੍ਰਧਾਨ ਘੱਲ ਕਲਾਂ, ਜਿਉਣ ਸਿੰਘ ਸੋਸਣ, ਦਲਜੀਤ ਸਿੰਘ ਨੰਬਰਦਾਰ ਸੋਸਣ, ਕੇਵਲ ਸਿੰਘ ਸੋਸਣ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
ਕੈਪਸਨ – ਪਿੰਡ ਘੱਲ ਕਲਾਂ ਸਾਬਕਾ ਸਰਪੰਚ ਲਾਲ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਸੰਜੀਤ ਸਿੰਘ ਸੰਨੀ ਗਿੱਲ ਨਾਲ ਹਨ ਸਰਕਲ ਪ੍ਰਧਾਨ ਨਰਿੰਦਰ ਸਿੰਘ ਬੁੱਕਣ, ਬਲਜਿੰਦਰ ਸਿੰਘ ਕੁੱਕੂ ਆੜਤੀਆ, ਪਵਨਦੀਪ ਸਿੰਘ ਘੱਲ ਕਲਾਂ ਤੇ ਹੋਰ।

