6 ਜੁਲਾਈ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਨੇ ਵੀ ਦਿੱਤੀ ਚੁਣੌਤੀ 

voice punjabtime
3 Min Read

26 ਜੂਨ ਨੂੰ ਹੋਈਆਂ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿੱਚ ਸਤਾਧਾਰੀ ਆਪ ਸਰਕਾਰ ਨਾਲ ਸਬੰਧਤ ਸਪੱਸ਼ਟ ਬਹੁਮਤ ਨਾਲ 30 ਕੌਂਸਲਰਾਂ ਨੇ ਜਿੱਤ ਪ੍ਰਾਪਤ ਕੀਤੀ ਸੀ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ 3 ਕੌਂਸਲਰ ਵਾਰਡ ਨੰਬਰ 7 ਤੋਂ ਗੋਵਰਧਨ ਲਾਲ ਪੋਪਲੀ, ਵਾਰਡ ਨੰਬਰ 19 ਤੋਂ ਮਨਜੀਤ ਸਿੰਘ ਧੰਮੂ, ਵਾਰਡ ਨੰਬਰ 50 ਤੋਂ ਸਤਵੀਰ ਕੌਰ ਬਰਾੜ ਚੋਣ ਜਿੱਤੇ ਸਨ । ਭਾਵੇਂ ਕਿ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਨੇ ਸਤਾਧਾਰੀ ਸਰਕਾਰ ਤੇ ਧੱਕੇਸ਼ਾਹੀ ਨਾਲ ਚੋਣ ਜਿੱਤਣ ਦੇ ਦੋਸ਼ ਵੀ ਲਗਾਏ ਸਨ ਅਤੇ ਨਗਰ ਨਿਗਮ ਮੋਗਾ ਦੇ ਮੇਅਰ ਦੀ ਚੋਣ 11 ਜੁਲਾਈ ਨੂੰ ਕਰ ਤਾਂ ਲਈ ਗਈ ਪਰ ਇਹ ਚੋਣ ਮਿਉਂਸਪਲ ਕਾਰਪੋਰੇਸ਼ਨ ਐਕਟ ਮੁਤਾਬਿਕ ਸਹੀ ਨਹੀਂ ਸੀ ਅਤੇ ਇਸ ਚੋਣ ਨੂੰ ਮੋਗਾ ਸ਼ਹਿਰ ਦੇ ਸਮਾਜਵਾਦੀ ਅਤੇ ਸੋਸ਼ਲਿਸਟ ਵਰਕਰ ਅਜੇ ਸੂਦ ਨੇ ਉਸ ਚੋਣ ਨੂੰ ਮਾਣਯੋਗ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਉਨ੍ਹਾਂ ਤੋਂ ਬਾਅਦ ਹੁਣ 6 ਜੁਲਾਈ ਨੂੰ ਕੀਤੀ ਜਾ ਰਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਨੇ ਚੁਣੌਤੀ ਦਿੰਦਿਆਂ ਉਕਤ ਚੋਣ ਨੂੰ ਗੈਰ ਸੰਵਿਧਾਨਕ ਮੰਨਦਿਆਂ ਵੱਖ ਵੱਖ ਸਬੰਧਤ ਵਿਭਾਗਾਂ ਅਤੇ ਪੰਜਾਬ ਸਰਕਾਰ ਵਿੱਚ ਸੈਕਟਰੀ ਲੋਕਲ ਬਾਡੀ ਪੰਜਾਬ ਸਰਕਾਰ, ਡਾਇਰੈਕਟਰ ਲੋਕਲ ਗੌਰਮਿੰਟ ਪੰਜਾਬ ਸਰਕਾਰ, ਡਵੀਜ਼ਨ ਕਮਿਸ਼ਨਰ ਫਿਰੋਜ਼ਪੁਰ, ਡਿਪਟੀ ਕਮਿਸ਼ਨਰ ਮੋਗਾ ਅਤੇ ਕਮਿਸ਼ਨਰ ਨਗਰ ਨਿਗਮ ਮੋਗਾ ਨੂੰ ਇੱਕ ਪੱਤਰ ਜਾਰੀ ਕੀਤਾ ਹੈ । ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਆਪਣੇ ਜਿੱਤੇ ਤਿੰਨੇ ਕੌਂਸਲਰਾਂ ਨੂੰ ਲੈਕੇ ਇੱਕ ਪ੍ਰੈਸ ਕਾਨਫਰੰਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਨਗਰ ਨਿਗਮ ਦੀਆਂ ਚੋਣਾਂ ਵਿੱਚ ਜੋ ਧੱਕੇਸ਼ਾਹੀ ਸਤਾਧਾਰੀ ਸਰਕਾਰ ਵੱਲੋਂ ਕੀਤੀ ਗਈ ਉਸ ਨਾਲ ਲੋਕਤੰਤਰ ਦਾ ਢਿੰਡੋਰਾ ਪਿੱਟਣ ਵਾਲੀ ਸਰਕਾਰ ਨੇ ਆਪ ਹੀ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਅਤੇ ਉਹ ਨਗਰ ਨਿਗਮ ਦੀਆਂ ਚੋਣਾਂ ਨੂੰ ਚੋਣਾਂ ਨਹੀਂ ਸਮਝਦੇ ਕਿਉਂਕਿ ਧੱਕੇਸ਼ਾਹੀ ਨਾਲ ਚੋਣਾਂ ਲੁੱਟੀਆਂ ਗਈਆਂ। ਉਨ੍ਹਾਂ ਕਿਹਾ ਕਿ ਜੋ ਨਗਰ ਨਿਗਮ ਦੀ ਮੇਅਰ ਦੀ ਚੋਣ ਹੋਈ ਉਹ ਵੀ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਮੁਤਾਬਕ ਨਹੀਂ ਕੀਤੀ ਗਈ ਕਿਉਂਕਿ ਮੇਅਰ ਦੀ ਚੋਣ ਸਮੇਂ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰਵਾਉਣ ਦੇ ਨਾਲ ਫਾਇਨਾਂਸ ਨਾਲ ਸਬੰਧਤ ਵੀ ਦੋ ਕੌਂਸਲਰਾਂ ਨੂੰ ਚੁਣਨਾ ਹੁੰਦਾ ਹੈ ਉਹ ਵੀ ਨਹੀਂ ਚੁਣੇ ਗਏ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਨੂੰ ਗੁਮਰਾਹ ਕੀਤਾ ਗਿਆ ਅਤੇ ਹੁਣ ਜਿਹੜੀ 6 ਜੁਲਾਈ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰਵਾਈ ਜਾ ਰਹੀ ਹੈ ਉਹ ਵੀ ਗੈਰਸੰਵਿਧਾਨਕ ਹੈ ਇਸ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰਾਂ ਨੇ ਪੰਜਾਬ ਸਰਕਾਰ ਸਮੇਤ ਵੱਖ ਵੱਖ ਵਿਭਾਗਾਂ ਨੂੰ ਇਸ ਚੋਣ ਨੂੰ ਰੁਕਵਾਉਣ ਅਤੇ ਮੁੜ ਤੋਂ ਗੌਰ ਲਈ ਪੱਤਰ ਈਮੇਲ ਰਾਹੀਂ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਾਂ ਮਿਲਿਆ ਤਾਂ ਉਹ ਮਾਣਯੋਗ ਹਾਈਕੋਰਟ ਵਿੱਚ ਜਾਣ ਤੋਂ ਗੁਰੇਜ਼ ਨਹੀਂ ਕਰਨਗੇ।

।

Share This Article
Leave a comment

Leave a Reply

Your email address will not be published. Required fields are marked *