ਜ਼ਿਲ੍ਹਾ ਰੋਜਗਾਰ ਦਫਤਰ ਵਿਖੇ 10 ਜੁਲਾਈ ਨੂੰ ਲੱਗੇਗਾ ਰੋਜਗਾਰ ਕੈਂਪ

voice punjabtime
2 Min Read

 

ਪੰਜਾਬ ਸਰਕਾਰ ਦੁਆਰਾ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਅਧੀਨ ਡਿਪਟੀ ਕਮਿਸ਼ਨਰ, ਮੋਗਾ ਸ਼੍ਰੀ ਸਾਗਰ ਸੇਤੀਆ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ 10 ਜੁਲਾਈ 2026 ਦਿਨ ਸ਼ੁਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ ਇੱਕ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 01:30 ਵਜੇ ਤੱਕ ਦਾ ਹੋਵੇਗਾ।

 

 

ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਅਫ਼ਸਰ ਜੀਵਨਦੀਪ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਐਨ.ਆਈ.ਆਈ.ਟੀ, ਮੋਹਾਲੀ ਅਤੇ ਅਜਾਈਲ ਹਰਬਲ ਕੇਅਰ ਪ੍ਰਾਈਵੇਟ ਲਿਮਿਟਡ ਕੰਪਨੀ, ਲੁਧਿਆਣਾ ਵੱਲੋਂ ਭਾਗ ਲਿਆ ਜਾਵੇਗਾ। ਇਸ ਕੈਂਪ ਵਿੱਚ ਭਾਗ ਲੈਣ ਵਾਲੀ ਕੰਪਨੀ ਐਨ.ਆਈ.ਆਈ.ਟੀ, ਮੋਹਾਲੀ ਵੱਲੋਂ ਅਸਿੱਸਟੈਂਟ ਮੈਨੇਜਰ ਦੀਆਂ 20 ਅਸਾਮੀਆਂ ਸਬੰਧੀ ਇੰਟਰਵਿਊ ਦੀ ਪ੍ਰਕਿਰਿਆ ਰਾਹੀਂ ਚੌਣ ਕੀਤੀ ਜਾਵੇਗੀ। ਇਸ ਸਬੰਧੀ ਇੰਟਰਵਿਊ ਦੇਣ ਆਉਣ ਵਾਲੇ ਪ੍ਰਾਰਥੀਆਂ ਦੀ ਵਿਦਿੱਅਕ ਯੋਗਤਾ ਘੱਟੋ-ਘੱਟ ਗ੍ਰੇਜੂਏਸ਼ਨ 50 ਪ੍ਰਤੀਸ਼ਤ ਅੰਕਾਂ ਨਾਲ ਪਾਸ, ਉਮਰ 21 ਸਾਲ ਤੋਂ 28 ਸਾਲ ਹੋਵੇ। ਇਸ ਅਸਾਮੀ ਲਈ ਲੜਕੇ/ ਲੜਕੀਆਂ ਦੇਵੇਂ ਹੀ ਇੰਟਰਵਿਊ ਲਈ ਯੋਗ ਹਨ। ਇਸ ਤੋਂ ਇਲਾਵਾ ਅਜਾਈਲ ਹਰਬਲ ਕੇਅਰ ਪ੍ਰਾਈਵੇਟ ਲਿਮਿਟਡ ਕੰਪਨੀ, ਲੁਧਿਆਣਾ ਵੱਲੋਂ ਬਿਜਨੈਸ ਡਿਵੈਲਪਮੈਂਟ ਐਗਜੈਗੀਟਿੱਵ ਦੀਆਂ 20 ਅਸਾਮੀਆਂ ਸਬੰਧੀ ਇੰਟਰਵਿਊ ਕੀਤੀ ਜਾਵੇਗੀ। ਇਸ ਨੌਕਰੀ ਲਈ ਕੇਵਲ ਲੜਕੀਆਂ ਹੀ ਯੋਗ ਹਨ। ਇਸ ਸਬੰਧੀ ਵਿਦਿੱਅਕ ਯੋਗਤਾ ਬਾਰ੍ਹਵੀਂ ਪਾਸ ਜਾਂ ਇਸ ਤੋਂ ਵੱਧ, ਉਮਰ 18 ਤੋਂ 25 ਸਾਲ ਹੋਣੀ ਲਾਜਮੀ ਹੈ।

 

ਉਨ੍ਹਾਂ ਜਿਲ੍ਹਾ ਮੋਗਾ ਦੇ ਚਾਹਵਾਨ ਤੇ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਰੋਜ਼ਗਾਰ ਦਫ਼ਤਰ, ਮੋਗਾ ਵਿਖੇ ਲੱਗਣ ਵਾਲੇ ਰੋਜ਼ਗਾਰ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ। ਇਸ ਕੈਂਪ ਵਿੱਚ ਇੰਟਰਵਿਊ ਦੇਣ ਲਈ ਪ੍ਰਾਰਥੀ ਆਪਣਾ ਰੀਜਿਊਮ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ ਸਾਇਜ਼ ਫੋਟੋ ਆਦਿ ਜ਼ਰੂਰੀ ਦਸਤਾਵੇਜ ਲੈ ਕੇ ਸਮੇਂ ਸਿਰ ਰੋਜ਼ਗਾਰ ਕੈਂਪ ਵਿੱਚ ਪਹੁੰਚਣ।

 

 

ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਚਿਨਾਬ-ਜੇਹਲਮ ਬਲਾਕ, ਤੀਜੀ ਮੰਜਿ਼ਲ, ਡੀ.ਸੀ. ਕੰਪਲੈਕਸ, ਨੈਸਲੇ ਦੇ ਸਾਹਮਣੇ, ਮੋਗਾ ਵਿਖੇ ਜਾਂ ਹੈਲਪਲਾਈਨ ਨੰਬਰ: 62392-66860 ਤੇ ਸੰਪਰ

ਕ ਕਰ ਸਕਦੇ ਹਨ।

Share This Article
Leave a comment

Leave a Reply

Your email address will not be published. Required fields are marked *