ਦੌਧਰ ਗਰਬੀ ਤੇ ਦੌਧਰ ਸ਼ਰਕੀ ਪਿੰਡ ‘ਚ ਦਿਖਾਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ

voice punjabtime
2 Min Read

 

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਅੱਜ ਵੀ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।ਦੌਧਰ ਗਰਬੀ ਤੇ ਦੌਧਰ ਸ਼ਰਕੀ ਪਿੰਡ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।

 

ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ।

 

ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

 

Share This Article
Leave a comment

Leave a Reply

Your email address will not be published. Required fields are marked *