ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਵੱਲੋਂ ਅੱਜ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਹਾਇਕ ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜਿਆਣਾ ਨੇ ਪ੍ਰੈਸ ਨੂੰ ਪ੍ਰੈਸ ਨੋਟ ਜ਼ਰੀਏ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਐਲਾਨੇ ਗਏ 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ ਤਿੰਨ ਘੰਟੇ ਲਈ ਪਰਚੀ ਮੁਕਤ ਕੀਤੇ ਜਾਣਗੇ, ਇਸੇ ਤਹਿਤ ਅੱਜ ਮੀਟਿੰਗ ਕੀਤੀ ਗਈ,ਜਿਸ ਵਿੱਚ ਤਹਿ ਕੀਤਾ ਗਿਆ ਕਿ ਜੋ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਫ੍ਰੀ ਟਰੇਡ ਐਗਰੀਮੈਂਟ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 22 ਜੁਲਾਈ ਪੂਰੇ ਪੰਜਾਬ ਦੇ ਟੋਲ ਪਲਾਜੇ ਪਰਚੀ ਫ੍ਰੀ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਮੋਗਾ ਜਿਲ੍ਹੇ ਅਧੀਨ ਪੈਂਦੇ ਕਮਾਲ ਕੇ ਤੇ ਦਾਰਾਪੁਰ ਦੇ ਟੋਲ ਪਲਾਜੇ 12 ਤੋਂ 3 ਵਜੇ ਤੱਕ ਤਿੰਨ ਘੰਟੇ ਲਈ ਪਰਚੀ ਮੁਕਤ ਕੀਤੇ ਜਾਣਗੇ। ਇਹਨਾਂ ਟੋਲ ਪਲਾਜਿਆਂ ਉੱਪਰ ਕਿਰਤੀ ਕਿਸਾਨ ਯੂਨੀਅਨ ਵੱਲੋਂ ਵੱਡੀ ਗਿਣਤੀ ਵਿੱਚ ਕਿਸਾਨਾਂ, ਨੌਜਵਾਨਾਂ ਤੇ ਔਰਤਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਮੌਕੇ ਸੂਬਾ ਆਗੂ ਚਮਕੌਰ ਸਿੰਘ ਰੋਡੇ ਖੁਰਦ,ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਜ਼ਿਲ੍ਹਾ ਮੀਤ ਪ੍ਰਧਾਨ ਜਸਪਾਲ ਸਿੰਘ ਪੁਰਾਣੇ ਵਾਲਾ, ਸਕੱਤਰ ਕੁਲਜੀਤ ਸਿੰਘ ਪੰਡੋਰੀ,ਵਿੱਤ ਸਕੱਤਰ ਛਿੰਦਰਪਾਲ ਕੌਰ ਰੋਡੇਖੁਰਦ, ਪ੍ਰੈਸ ਸਕੱਤਰ ਤੀਰਥਵਿੰਦਰ ਸਿੰਘ ਘੱਲ ਕਲਾਂ, ਪ੍ਰੈਸ ਸਕੱਤਰ ਜਸਮੇਲ ਸਿੰਘ ਰਾਜਿਆਣਾ, ਮੁਖਤਿਆਰ ਸਿੰਘ ਕਾਹਨ ਸਿੰਘ ਵਾਲਾ, ਨਾਜ਼ਰ ਸਿੰਘ ਖਾਈ,ਯੂਥ ਆਗੂ ਬੇਅੰਤ ਸਿੰਘ ਮੱਲੇਆਣਾ,ਸਾਰਜ ਸਿੰਘ ਪੰਡੋਰੀ, ਗੁਰਪ੍ਰੀਤ ਸਿੰਘ ਭੈਣੀ, ਮੋਹਨ ਸਿੰਘ, ਅਵਤਾਰ ਸਿੰਘ ਡਾਲਾ, ਅਜਮੇਰ ਸਿੰਘ ਛੋਟਾ ਘਰ, ਬਲਵਿੰਦਰ ਸਿੰਘ ਧਰਮ ਸਿੰਘ ਵਾਲਾ ਆਦਿ ਕਿਸਾਨ ਆਗੂ ਹਾਜ਼ਰ ਹੋਏ।
ਜਾਰੀ ਕਰਤਾ –
ਜਸਮੇਲ ਸਿੰਘ ਰਾਜਿਆਣਾ, ਜ਼ਿਲ੍ਹਾ ਸਹਾਇਕ ਪ੍ਰੈਸ ਸਕੱਤਰ
ਮੋਬਾਈਲ -98142-77135

